25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੋਹਿਤ ਵੋਹਰਾ ਮੌਂਟੂ ਵੱਖ-ਵੱਖ ਗੁਰੂਘਰਾਂ ਵਿਚ ਹੋਏ ਨਤਮਸਤਕ

ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਅੱਜ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂਘਰਾਂ ਵਿਚ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਚਰਨ-ਸ਼ਰਨ ਵਿਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਖ਼ੁਸ਼ਹਾਲੀ, ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਖ-ਸਮ੍ਰਿੱਧੀ ਲਈ ਅਰਦਾਸ-ਬੇਨਤੀ ਕੀਤੀ।

Ad Position 21
No active advertisement
ਅਜੀਤ ਡੈਸਕ 26-11-2026
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਨੇ ਅੱਜ ਗੁਰੂਹਰਸਹਾਏ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਗੁਰੂਘਰਾਂ ਵਿਚ ਮੱਥਾ ਟੇਕ ਕੇ ਗੁਰੂ ਸਾਹਿਬ ਦੀ ਚਰਨ-ਸ਼ਰਨ ਵਿਚ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ, ਇਲਾਕੇ ਦੀ ਖ਼ੁਸ਼ਹਾਲੀ, ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਲੋਕਾਂ ਦੀ ਸੁਖ-ਸਮ੍ਰਿੱਧੀ ਲਈ ਅਰਦਾਸ-ਬੇਨਤੀ ਕੀਤੀ। ਰੋਹਿਤ ਵੋਹਰਾ ਮੌਂਟੂ ਨੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ, ਮਨੁੱਖਤਾ ਦੀ ਸੇਵਾ ਕਰਨ, ਆਪਸੀ ਪਿਆਰ, ਸਤਿਕਾਰ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇਸ ਪਾਵਨ ਦਿਹਾੜੇ ’ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਪ੍ਰਣ ਲੈਣਾ ਚਾਹੀਦਾ ਹੈ, ਤਾਂ ਜੋ ਸਮਾਜ ਵਿਚ ਪਿਆਰ, ਸਦਭਾਵਨਾ, ਸ਼ਾਂਤੀ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਿਚ ਸ਼ਾਮਿਲ ਹੋਣ ਮਗਰੋਂ ਡਾ.ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਗੋਲੂ ਕਾ ਮੋ... ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਦੀ ਕਿਰਨ ਬਣੇਗਾ - ਸਰਬਜੀਤ ਸਿੰਘ ਬਾਠ
Ad Position 24