25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਾਂਗਰਸ ਵਿਚ ਸ਼ਾਮਿਲ ਹੋਣ ਮਗਰੋਂ ਡਾ.ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ ਗੋਲੂ ਕਾ ਮੋੜ ਪਹੁੰਚਣ ’ਤੇ ਹਲਕਾ ਜਲਾਲਾਬਾਦ ਦੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ

ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਡਾ. ਰਾਜ ਸਿੰਘ ਡਿੱਬੀਪੁਰਾ ਗੋਲੂ ਕਾ ਮੋੜ ਸਥਿਤ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਡਾ.ਰਾਜ ਸਿੰਘ ਡਿੱਬੀਪੁਰਾ ਗੋਲੂ ਕਾ ਮੋੜ ਸਥਿਤ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੋਲੂ ਕਾ ਮੋੜ ਪਹੁੰਚਣ ’ ਤੇ ਹਲਕਾ ਜਲਾਲਾਬਾਦ ਦੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਹਲਕਾ ਗੁਰੂਹਰਸਹਾਏ ਦੇ ਆਗੂ ਜੋਗਿੰਦਰ ਪਾਲ ਭਾਟਾ, ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸੀ ਆਗੂ ਡਾ.ਆਸ਼ੂ ਬਾਂਗੜ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਅਤੇ ਸਮਰਥਕ ਵੀ ਮੌਜੂਦ ਸਨ। ਇਸ ਮੌਕੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਰਜਿੰਦਰ ਸਿੰਘ ਜੀ ਨੇ ਕਿਹਾ ਕਿ ਸਾਰਿਆਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਨਾਲ ਮਿਲ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਜਿਸ ਵੀ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਹੈ, ਉਸ ਦਾ ਇਮਾਨਦਾਰੀ ਨਾਲ ਸਾਥ ਦੇਵੇ ਅਤੇ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਇਕ ਚੰਗੀ ਸਰਕਾਰ ਮਿਲ ਸਕੇ। ਸੰਤ ਬਾਬਾ ਰਜਿੰਦਰ ਸਿੰਘ ਜੀ ਨੇ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਚੜ੍ਹਦੀ ਕਲਾ ਵਿਚ ਰਹਿਣ ਅਤੇ ਇਲਾਕੇ ਦਾ ਮਾਣ ਬਣਨ ਦਾ ਅਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਮੈਰਿਟ ਹੋਲਡਰ ਸਿੱਖਿਆਰਥੀ ਨੂੰ ਸਨਮਾਨਿਤ ਕਰਦੇ ਅਵਤਾਰ ਸਿੰਘ ਠੇਠੀ ਮੈਂਬਰ ਆਈ.ਐੱਮ.ਸੀ ਨਾਲ ਪ੍ਰਿੰਸੀਪਲ ਹਰਦੀਪ ਕੁਮਾਰ ਅਤੇ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰੋਹਿਤ ਵੋਹਰਾ ਮੌਂਟੂ ਵੱਖ-ਵੱਖ ਗੁਰੂਘਰਾਂ ਵਿਚ ਹੋਏ ਨਤਮਸਤਕ
Ad Position 24