ਮੈਰਿਟ ਹੋਲਡਰ ਸਿੱਖਿਆਰਥੀ ਨੂੰ ਸਨਮਾਨਿਤ ਕਰਦੇ ਅਵਤਾਰ ਸਿੰਘ ਠੇਠੀ ਮੈਂਬਰ ਆਈ.ਐੱਮ.ਸੀ ਨਾਲ ਪ੍ਰਿੰਸੀਪਲ ਹਰਦੀਪ ਕੁਮਾਰ ਅਤੇ ਹੋਰ। (ਸੱਜੇ) ਨੈਸ਼ਨਲ ਟਰੇਡ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਸਿੱਖਿਆਰਥੀਆਂ ਨਾਲ ਮਹਿਮਾਨ, ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ।
ਸਰਕਾਰੀ ਆਈ.ਟੀ.ਆਈ. ਫ਼ਿਰੋਜ਼ਪੁਰ ਵਿਖੇ 5ਵਾਂ ਕੌਸ਼ਲ ਦੀਕਸ਼ਾਂਤ ਸਮਾਰੋਹ ਕਰਵਾਇਆ
ਆਲ ਇੰਡੀਆ ਟਰੇਡ ਟੈੱਸਟ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਨੈਸ਼ਨਲ ਟਰੇਡ ਸਰਟੀਫਿਕੇਟ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉਦਮਤਾ ਮੰਤਰਾਲੇ, ਡਾਇਰੈਕਟੋਰੇਟ ਜਨਰਲ ਆਫ਼ ਟਰੇਨਿੰਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ.
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉਦਮਤਾ ਮੰਤਰਾਲੇ, ਡਾਇਰੈਕਟੋਰੇਟ ਜਨਰਲ ਆਫ਼ ਟਰੇਨਿੰਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਫ਼ਿਰੋਜ਼ਪੁਰ ਸ਼ਹਿਰ ਵਿਖੇ 5ਵਾਂ ਕੌਸ਼ਲ ਦੀਕਸ਼ਾਂਤ ਸਮਾਰੋਹ -2026 ਬੜੇ ਉਤਸ਼ਾਹ ਅਤੇ ਉਤਸ਼ਾਹਪੂਰਨ ਮਾਹੌਲ ਵਿਚ ਕਰਵਾਇਆ ਗਿਆ। ਸੰਸਥਾ ਦੇ ਪ੍ਰਿੰਸੀਪਲ ਹਰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਮਾਰੋਹ ਵਿਚ ਸਿੱਖਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸੰਸਥਾ ਦੇ ਸਟਾਫ਼ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਆਗਾਜ਼ ਮੁੱਖ ਮਹਿਮਾਨ ਅਵਤਾਰ ਸਿੰਘ ਠੇਠੀ ਮੈਂਬਰ ਆਈ.ਐੱਮ.ਸੀ. ਕਮੇਟੀ ਵਲੋਂ ਸ਼ਮਹਾਂ ਰੌਸ਼ਨ ਕਰਕੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਦੀਪ ਕੁਮਾਰ ਨੇ ਮੁੱਖ ਮਹਿਮਾਨ ਸਮੇਤ ਸਮੂਹ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਸੰਸਥਾ ਦੀਆਂ ਸਾਲਾਨਾ ਗਤੀਵਿਧੀਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ ਨੌਜਵਾਨਾਂ ਨੂੰ ਕਿੱਤਾਮੁਖੀ ਸਿੱਖਿਆ ਅਤੇ ਤਕਨੀਕੀ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਸਮਾਰੋਹ ਦੌਰਾਨ ਆਲ ਇੰਡੀਆ ਟਰੇਡ ਟੈੱਸਟ -2026 ਪਾਸ ਕਰਨ ਵਾਲੇ ਸਿੱਖਿਆਰਥੀਆਂ ਨੂੰ ਨੈਸ਼ਨਲ ਟਰੇਡ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਦੇ ਨਾਲ ਹੀ ਵੱਖ-ਵੱਖ ਟਰੇਡਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਸਿੱਖਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਆਪਣੇ ਤਕਨੀਕੀ ਹੁਨਰ ਵਿਚ ਹੋਰ ਨਿਖਾਰ ਲਿਆਉਣ ਅਤੇ ਭਵਿੱਖ ਵਿਚ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਟਰੇਨਿੰਗ ਅਫ਼ਸਰ ਚੰਦਰਸ਼ੇਖਰ, ਹਰਿਮੰਦਰ ਸਿੰਘ, ਰਾਜੇਸ਼ ਕੁਮਾਰ, ਮੈਡਮ ਮਨਦੀਪ ਕੌਰ, ਇੰਸਟਰਕਟਰ ਹਰਜੀਤ ਸਿੰਘ ਅਤੇ ਮੈਡਮ ਕਿਰਨਦੀਪ ਸਮੇਤ ਸੰਸਥਾ ਦਾ ਸਮੂਹ ਸਟਾਫ਼ ਹਾਜ਼ਰ ਸੀ।