ਜ਼ੀਰਾ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਸੰਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸ਼ਿਕਾਇਤ
ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਸਥਾਨਕ ਸ਼ਹਿਰ ਵਿਚ ਵੱਖ-ਵੱਖ ਸੜਕਾਂ ਅਤੇ ਸਬੰਧਿਤ ਵਿਭਾਗਾਂ ਦੀ ਕਥਿਤ ਮਿਲੀਭੁਗਤ ਨਾਲ ਲੋਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਦੀ ਭਰਮਾਰ ਦੀ 2 ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੋਲ ਇਹ ਨਜਾਇਜ਼ ਕਬਜ਼ੇ ਹਟਾਉਣ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਆਪਣੇ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ 2 ਸ਼ਿਕਾਇਤ ਕਰਤਾਵਾਂ ਨੇ ਸ਼ਿਕਾਇਤ ਦੀ ਨਕਲ ਦਿੰਦਿਆਂ ਦੱਸਿਆ ਕਿ ਉਹਨਾਂ ਨੇ 20 ਨਵੰਬਰ 2026 ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਸਥਾਨਕ ਸ਼ਹਿਰ ਦੇ ਪੁਰਾਣੀ ਤਲਵੰਡੀ ਰੋਡ, ਨੇੜੇ ਸ਼ਹੀਦ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਿਜਲੀ ਦਫਤਰ ਦੇ ਸਾਹਮਣੇ ਨਵੀਂ ਤਲਵੰਡੀ ਰੋਡ ਜ਼ੀਰਾ ਅਤੇ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀਆਂ ਦੀਵਾਰਾਂ ਦੇ ਅੱਗੇ ਨਗਰ ਕੌਸਲ ਜ਼ੀਰਾ, ਮਹਿਕਮਾ ਪੀ.
ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਸਥਾਨਕ ਸ਼ਹਿਰ ਵਿਚ ਵੱਖ-ਵੱਖ ਸੜਕਾਂ ਅਤੇ ਸਬੰਧਿਤ ਵਿਭਾਗਾਂ ਦੀ ਕਥਿਤ ਮਿਲੀਭੁਗਤ ਨਾਲ ਲੋਕਾਂ ਵਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ ਦੀ ਭਰਮਾਰ ਦੀ 2 ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੋਲ ਇਹ ਨਜਾਇਜ਼ ਕਬਜ਼ੇ ਹਟਾਉਣ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਖਿਲਾਫ ਬਣਦੀ ਵਿਭਾਗੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਆਪਣੇ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ 2 ਸ਼ਿਕਾਇਤ ਕਰਤਾਵਾਂ ਨੇ ਸ਼ਿਕਾਇਤ ਦੀ ਨਕਲ ਦਿੰਦਿਆਂ ਦੱਸਿਆ ਕਿ ਉਹਨਾਂ ਨੇ 20 ਨਵੰਬਰ 2026 ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਹੈ ਕਿ ਸਥਾਨਕ ਸ਼ਹਿਰ ਦੇ ਪੁਰਾਣੀ ਤਲਵੰਡੀ ਰੋਡ, ਨੇੜੇ ਸ਼ਹੀਦ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਿਜਲੀ ਦਫਤਰ ਦੇ ਸਾਹਮਣੇ ਨਵੀਂ ਤਲਵੰਡੀ ਰੋਡ ਜ਼ੀਰਾ ਅਤੇ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀਆਂ ਦੀਵਾਰਾਂ ਦੇ ਅੱਗੇ ਨਗਰ ਕੌਸਲ ਜ਼ੀਰਾ, ਮਹਿਕਮਾ ਪੀ.ਡਬਲਯੂ.ਡੀ. ਅਤੇ ਹੋਰ ਸਬੰਧਿਤ ਵਿਭਾਗਾਂ ਦੀ ਕਥਿਤ ਮਿਲੀਭੁਗਤ ਨਾਲ ਅਨੇਕਾਂ ਵਿਅਕਤੀਆਂ ਵਲੋਂ ਸੜਕਾਂ ਦੀਆਂ ਸਾਈਡਾਂ ’ਤੇ ਕੁਦਰਤੀ ਪ੍ਰਕਿਰਤੀ ਦਾ ਘਾਣ ਕਰਕੇ ਨਜਾਇਜ ਖੋਖੇ ਰੱਖ ਕੇ ਆਪਣੇ ਕਾਰੋਬਾਰ ਚਲਾਏ ਹੋਏ ਹਨ। ਜਿਸ ਕਾਰਨ ਜਿਥੇ ਆਵਾਜਾਈ ਵਿਚ ਵਿਘਨ ਪੈਦਾ ਹੈ ਉਥੇ ਕੋਈ ਨਾ ਕੋਈ ਸੜਕ ਦੁਰਘਟਨਾ ਵਾਪਰਨ ਕਰਕੇ ਕਿਸੇ ਜਾਨੀ ਮਾਲੀ ਨੁਕਸਾਨ ਹੋਣ ਦਾ ਵੀ ਖਤਰਾ ਹੈ ਬਣਿਆਂ ਹੋਇਆ ਹੈ। ਦਿੱਤੀ ਗਈ ਲਿਖਤੀ ਸ਼ਿਕਾਇਤ ਵਿਚ ਉਹਨਾਂ ਹੋਰ ਲਿਖਿਆ ਕਿ ਉਪਰੋਕਤ ਵਿਭਾਗਾਂ ਨੂੰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਉਹਨਾਂ ਵਲੋਂ ਉਪਰਕੋਤ ਨਜਾਇਜ ਕਬਜਾ ਧਾਰਕਾਂ ਦੇ ਖਿਲਾਫ ਨਾ ਤਾਂ ਕੋਈ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਨਾ ਹੀ ਨਜਾਇਜ ਕਬਜੇ ਹਟਾਏ ਗਏ ਹਨ। ਉਹਨਾਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਤੋਂ ਨਜਾਇਜ ਕਬਜਾ ਧਾਰਕਾਂ ਦੇ ਕਬਜੇ ਹਟਾ ਕੇ ਉਹਨਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਅਤੇ ਅਣਗਹਿਲੀ ਵਰਤਣ ਵਾਲੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼ਿਕਾਇਤ ਕਰਤਾਵਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਜੇਕਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਲੋਂ ਕੋਈ ਠੋਸ ਕਦਮ ਜਲਦ ਨਾ ਉਠਾਇਆ ਗਿਆ ਤਾਂ ਇਹ ਨਜਾਇਜ਼ ਕਬਜ਼ੇ ਹਟਾਉਣ ਅਤੇ ਇਸ ਦੇ ਲਈ ਜਿੰਮੇਵਾਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਰਟੀ ਬਣਾ ਕੇ ਜਲਦੀ ਹੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।