25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ ਅਤੇ ਅਕਾਲੀ ਦਲ ਦਾ ਗੱਠਜੋੜ ਸੂਬੇ ਲਈ ਸ਼ੁੱਭ ਸ਼ਗਨ- ਕਾਇਤ

ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਗਿਆ ਗੱਠਜੋੜ ਦੋਵਾਂ ਰਾਜਨੀਤਿਕ ਪਾਰਟੀਆਂ ਦੀ ਲੀਡਰਸ਼ਿਪ ਦੀ ਸੁਚੱਜੀ ਸੋਚ ਦਾ ਨਤੀਜਾ ਹੈ, ਜੋ ਪੰਜਾਬ ਲਈ ਸ਼ੁੱਭ ਸ਼ਗਨ ਸਾਬਿਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਵਿਜੇ ਕੁਮਾਰ ਕਾਇਤ ਨੇ ਗੱਠਜੋੜ ਸਬੰਧੀ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਵਿਜੇ ਕੁਮਾਰ ਕਾਇਤ 26-11-2026
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤਾ ਗਿਆ ਗੱਠਜੋੜ ਦੋਵਾਂ ਰਾਜਨੀਤਿਕ ਪਾਰਟੀਆਂ ਦੀ ਲੀਡਰਸ਼ਿਪ ਦੀ ਸੁਚੱਜੀ ਸੋਚ ਦਾ ਨਤੀਜਾ ਹੈ, ਜੋ ਪੰਜਾਬ ਲਈ ਸ਼ੁੱਭ ਸ਼ਗਨ ਸਾਬਿਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਵਿਜੇ ਕੁਮਾਰ ਕਾਇਤ ਨੇ ਗੱਠਜੋੜ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਨੂੰ ਵੱਡਾ ਲਾਭ ਮਿਲੇਗਾ ਅਤੇ ਸੂਬੇ ਅੰਦਰ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਦੌਰਾਨ ਇਹ ਗੱਠਜੋੜ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਲਈ ਮਜ਼ਬੂਤ ਆਧਾਰ ਸਾਬਤ ਹੋਵੇਗਾ ਅਤੇ ਪੰਜਾਬ ਅੰਦਰ ਐਨ.ਡੀ.ਏ. ਸਰਕਾਰ ਬਣਨ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਵਪਾਰੀਆਂ, ਕਿਸਾਨਾਂ ਅਤੇ ਮੁਲਾਜ਼ਮਾਂ ਨੂੰ ਵੱਡੀਆਂ ਰਾਹਤਾਂ ਮਿਲਣਗੀਆਂ। ਸ੍ਰੀ ਕਾਇਤ ਨੇ ਕਿਹਾ ਕਿ ਸੂਬੇ ਅੰਦਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਵਿਚ ਵੀ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਅਨਿਲ ਅਰੋੜਾ, ਸੀਨੀਅਰ ਭਾਜਪਾ ਆਗੂ ਮਨਦੀਪ ਮਨੂ, ਸੁਖਚੈਨ ਸਿੰਘ ਚੈਨਾ, ਬਲਰਾਜ ਸਿੰਘ, ਰਾਮ ਅਵਤਾਰ, ਅਮਨਦੀਪ, ਜਗਪ੍ਰੀਤ, ਗੋਰਾ, ਕਾਲਾ ਕੁਮਾਰ ਕਾਇਤ, ਨੀਲ ਕਾਇਤ, ਮਦਨ ਲਾਲ, ਰਾਜੂ, ਅਮਨਦੀਪ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂਹਰਸਹਾਏ ਹਲਕੇ ਵਿਚ 27 ਤੋਂ 29 ਤੱਕ ਚੱਲੇਗੀ ਵਿਸ਼ੇਸ਼ ਘਰ-ਘਰ ਵੋਟਰ ਰਜਿਸਟ੍ਰੇਸ਼ਨ ਮੁਹਿੰਮ ਅਗਲੀ ਖ਼ਬਰ ਜ਼ੀਰਾ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਸੰਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸ਼ਿਕਾਇਤ
Ad Position 24