ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਦੂਜੀ ਵਾਰ ਪੰਜਾਬ ਮਹਿਲਾ ਕਾਂਗਰਸ ਵਲੋਂ ਫ਼ਿਰੋਜ਼ਪੁਰ ਦੀ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ
ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਦੂਜੀ ਵਾਰ ਫ਼ਿਰੋਜ਼ਪੁਰ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦੀ ਪ੍ਰਵਾਨਗੀ ਨਾਲ ਕੀਤੀ ਗਈ ਹੈ।
ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਵਲੋਂ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਦੂਜੀ ਵਾਰ ਫ਼ਿਰੋਜ਼ਪੁਰ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦੀ ਪ੍ਰਵਾਨਗੀ ਨਾਲ ਕੀਤੀ ਗਈ ਹੈ। ਉਨ੍ਹਾਂ ਦੀ ਮੁੜ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਪਾਰਟੀ ਹਾਈਕਮਾਂਡ ਵਲੋਂ ਦੂਜੀ ਵਾਰ ਸੌਂਪੀ ਗਈ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕਰਨਗੇ। ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ, ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਬਲਜੀਤ ਕੌਰ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਮੁੱਚੀ ਪਾਰਟੀ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਪਾਰਟੀ ਨਾਲ ਜੋੜਨ, ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪਹਿਲਾਂ ਨਾਲੋਂ ਵੀ ਵਧੇਰੇ ਸਰਗਰਮੀ ਨਾਲ ਯਤਨ ਕੀਤੇ ਜਾਣਗੇ।