25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਾਂਝ ਸਾਹਿਤ ਸਭਾ ਦੀ ਇਕੱਤਰਤਾ ਦੌਰਾਨ ਚੱਲਿਆ ਰਚਨਾਵਾਂ ਦਾ ਦੌਰ

ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀ ਸਾਹਿੱਤ, ਮਾਂ-ਬੋਲੀ ਅਤੇ ਕਲਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਾਂਝ ਸਾਹਿੱਤ ਸਭਾ (ਰਜਿ.) ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 26-11-2026
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀ ਸਾਹਿੱਤ, ਮਾਂ-ਬੋਲੀ ਅਤੇ ਕਲਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਾਂਝ ਸਾਹਿੱਤ ਸਭਾ (ਰਜਿ.) ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਕਰਵਾਈ ਗਈ। ਮੀਟਿੰਗ ਦੌਰਾਨ ਕਵੀਆਂ, ਗੀਤਕਾਰਾਂ ਅਤੇ ਗਾਇਕਾਂ ਵਲੋਂ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ ਕਰਕੇ ਸਾਹਿੱਤਿਕ ਮਾਹੌਲ ਨੂੰ ਹੋਰ ਵੀ ਰੰਗੀਨ ਬਣਾਇਆ ਗਿਆ। ਸਮਾਗਮ ਦੌਰਾਨ ਵੱਖ-ਵੱਖ ਮੈਂਬਰਾਂ ਨੇ ਕਵਿਤਾਵਾਂ, ਗ਼ਜ਼ਲਾਂ ਅਤੇ ਗੀਤ ਪੇਸ਼ ਕੀਤੇ। ਇਸ ਦੇ ਨਾਲ ਸਾਹਿੱਤ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਹਾਜ਼ਰੀਨ ਨੇ ਪੰਜਾਬੀ ਸਾਹਿੱਤ ਅਤੇ ਮਾਂ-ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਅਜਿਹੀਆਂ ਸਰਗਰਮੀਆਂ ਨੂੰ ਨਿਰੰਤਰ ਜਾਰੀ ਰੱਖਣ ’ਤੇ ਜ਼ੋਰ ਦਿੱਤਾ। ਇਸ ਮੌਕੇ ਸਭਾ ਨਾਲ ਨਵੇਂ ਜੁੜੇ ਕਮਲਜੀਤ ਸਿੰਘ ਖੁੱਲਰ ਦਾ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਾਹਿੱਤਿਕ ਪਰਿਵਾਰ ਦਾ ਹਿੱਸਾ ਬਣਨ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਜਗਰੂਪ ਸਿੰਘ ਮਾਨ, ਸਰਪ੍ਰਸਤ ਮਾਸਟਰ ਹਰਸੇਵਕ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ ਕਲਸੀ, ਸੀਨੀਅਰ ਵਾਈਸ ਪ੍ਰਧਾਨ ਮਨਪ੍ਰੀਤ ਛੀਨਾ, ਖ਼ਜ਼ਾਨਚੀ ਜਸਮੇਲ ਸਿੰਘ ਕਲਸੀ ਅਤੇ ਸਲਾਹਕਾਰ ਜਸਵੀਰ ਸਿੰਘ ਬਰਾੜ ਸਮੇਤ ਸਭਾ ਦੇ ਮੈਂਬਰ ਹਾਜ਼ਰ ਸਨ। ਮੀਟਿੰਗ ਦੇ ਅੰਤ ’ਚ ਸਾਹਿੱਤਿਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਪੰਜਾਬੀ ਮਾਂ-ਬੋਲੀ ਨਾਲ ਨਵੀਂ ਪੀੜ੍ਹੀ ਨੂੰ ਜੋੜਨ ਲਈ ਭਵਿੱਖ ਵਿਚ ਵੀ ਅਜਿਹੇ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ( ਬ) ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਵਾਸੀ ਪ੍ਰਵਾਨ ਕਰਨਗੇ-ਸਭਰਾ ਹਰਪ੍ਰੀਤ ਸਿੰਘ ਹੀਰੋ ਨੂੰ ਵੱਡੀ ਲੀਡ ’ਤ... ਅਗਲੀ ਖ਼ਬਰ ਸਰਬਜੀਤ ਕੌਰ ਬਰਾੜ ਮੁੱਦਕੀ ਨੂੰ ਦੂਜੀ ਵਾਰ ਪੰਜਾਬ ਮਹਿਲਾ ਕਾਂਗਰਸ ਵਲੋਂ ਫ਼ਿਰੋਜ਼ਪੁਰ ਦੀ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ...
Ad Position 24