ਅਕਾਲੀ ਦਲ( ਬ) ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਵਾਸੀ ਪ੍ਰਵਾਨ ਕਰਨਗੇ-ਸਭਰਾ
ਹਰਪ੍ਰੀਤ ਸਿੰਘ ਹੀਰੋ ਨੂੰ ਵੱਡੀ ਲੀਡ ’ਤੇ ਜਿੱਤ ਪ੍ਰਾਪਤ ਕਰੇਗਾ-ਅਕਾਲੀ ਆਗੂ
ਮੱਖੂ, 25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਕੀਤੇ ਗੱਠਜੋੜ ਨਾਲ ਪੰਜਾਬ ਵਿਚ ਫਿਰ ਅਕਾਲੀ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਵਾਸੀਆਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਡੇ ਫ਼ੈਸਲੇ ਕਰਨ ਜਾ ਰਹੀ ਹੈ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ ’ਤੇ ਫ਼ਾਇਦਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਤੋਂ ਉਮੀਦਵਾਰ ਬਣਾਉਣ ਅਤੇ ਆਪਣੇ ਸਾਥੀ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਫ਼ਤਿਹਗੜ੍ਹ ਸਭਰਾ ਦੇ ਸਰਕਲ ਪ੍ਰਧਾਨ ਜਥੇਦਾਰ ਸਾਰਜ ਸਿੰਘ ਸਭਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜ਼ੀਰਾ ਤੋਂ ਬਹੁਤ ਹੀ ਨੇਕ ਅਤੇ ਇਮਾਨਦਾਰ ਸ਼ਖ਼ਸੀਅਤ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਬਣਾਉਣ ਨਾਲ ਹਲਕਾ ਜ਼ੀਰਾ ਵਿਚ ਅਕਾਲੀ ਆਗੂ ਅਤੇ ਵਰਕਰਾਂ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ।
ਮੱਖੂ, 25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਅਕਾਲੀ ਦਲ (ਬ) ਅਤੇ ਭਾਜਪਾ ਵਲੋਂ ਕੀਤੇ ਗੱਠਜੋੜ ਨਾਲ ਪੰਜਾਬ ਵਿਚ ਫਿਰ ਅਕਾਲੀ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਵਾਸੀਆਂ ਦੀਆਂ ਮੁੱਖ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਵੱਡੇ ਫ਼ੈਸਲੇ ਕਰਨ ਜਾ ਰਹੀ ਹੈ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਡੇ ਪੱਧਰ ’ਤੇ ਫ਼ਾਇਦਾ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਤੋਂ ਉਮੀਦਵਾਰ ਬਣਾਉਣ ਅਤੇ ਆਪਣੇ ਸਾਥੀ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਫ਼ਤਿਹਗੜ੍ਹ ਸਭਰਾ ਦੇ ਸਰਕਲ ਪ੍ਰਧਾਨ ਜਥੇਦਾਰ ਸਾਰਜ ਸਿੰਘ ਸਭਰਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜ਼ੀਰਾ ਤੋਂ ਬਹੁਤ ਹੀ ਨੇਕ ਅਤੇ ਇਮਾਨਦਾਰ ਸ਼ਖ਼ਸੀਅਤ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਬਣਾਉਣ ਨਾਲ ਹਲਕਾ ਜ਼ੀਰਾ ਵਿਚ ਅਕਾਲੀ ਆਗੂ ਅਤੇ ਵਰਕਰਾਂ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਹੋਏ ਗੱਠਜੋੜ ਨੂੰ ਲੈ ਕੇ ਦੂਸਰੀਆਂ ਪਾਰਟੀਆਂ ਦੇ ਆਗੂਆਂ ਵਿਚ ਘਬਰਾਹਟ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਇਸ ਗੱਠਜੋੜ ਨੂੰ ਵੱਡੇ ਪੱਧਰ ’ਤੇ ਵੋਟਾਂ ਪਾ ਕੇ ਪੰਜਾਬ ਵਿਚ ਅਕਾਲੀ ਭਾਜਪਾ ਦੀ ਸਰਕਾਰ ਬਣਾ ਕੇ ਰੋਕੇ ਹੋਏ ਵਿਕਾਸ ਕਾਰਜਾਂ ਨੂੰ ਲੀਹਾਂ ’ਤੇ ਲਿਆਉਣ ਵਿਚ ਆਪਣਾ ਸਹਿਯੋਗ ਜ਼ਰੂਰ ਦੇਣਗੇ। ਇਸ ਮੌਕੇ ਜਥੇਦਾਰ ਸਾਰਜ ਸਿੰਘ ਸਭਰਾ ਸਰਕਲ ਪ੍ਰਧਾਨ ਤੋਂ ਇਲਾਵਾ ਕਾਰਜ ਸਿੰਘ ਮੱਲੂਵਾਲਾ ਸਾਬਕਾ ਸਰਪੰਚ, ਸੁਖਜੀਤ ਸਿੰਘ ਆਸਫ ਵਾਲਾ,ਦਰਬਾਰਾ ਸਿੰਘ ਮਲੂਵਾਲਾ ਸਰਕਲ ਪ੍ਰਧਾਨ ਬੀਸੀ ਵਿੰਗ,ਲਖਬੀਰ ਸਿੰਘ ਕਿਲੀ ਗੁੱਦੇ, ਗੁਰਚਰਨ ਸਿੰਘ ਮੱਲੂਵਾਲਾ,ਬੋਰੜ ਸਿੰਘ,ਕਿੱਕਰ ਸਿੰਘ,ਮਨਜੀਤ ਸਿੰਘ, ਭੁੱਲਰ,ਅਮਰ ਸਿੰਘ ਸੁਭਰਾ,ਹਰਮਿੰਦਰ ਸਿੰਘ ਗਿੱਲ,ਕਾਬਲ ਸਿੰਘ ਚਿਰਾਗਵਾਲੀ,ਹਰਪ੍ਰੀਤ ਸਿੰਘ ਸਧਾਰਾ, ਡਾਕਟਰ ਗੁਰਸੇਵਕ ਸਿੰਘ ਸਭਰਾ ਅਨੋਖ ਸਿੰਘ ਅਰਾਜ਼ੀ ਸਭਰਾ, ਗੁਰਮੀਤ ਸਿੰਘ ਬਾਜਵਾ,ਗੁਰਪਾਲ ਸਿੰਘ ਰੋਡੇਵਾਲਾ, ਸੁੱਚਾ ਸਿੰਘ ਸੁਧਾਰਾ, ਸੁਰਿੰਦਰ ਸਿੰਘ ਮੱਲੂਵਾਲਾ,ਡਾਕਟਰ ਗੁਰਵਿੰਦਰ ਸਿੰਘ ਆਸ਼ੀਕੇ,ਅਮਰਜੀਤ ਸਿੰਘ ਨਿਹਾਲ ਕੇ,ਡਾਕਟਰ ਬਲਦੇਵ ਸਿੰਘ ਮੱਲੂਵਾਲਾ,ਜੁਗਰਾਜ ਸਿੰਘ ਸਾਬਕਾ ਸਰਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਹਾਜ਼ਰ ਸਨ।