25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਬ ਸਾਂਝੀਵਾਲਤਾ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਨੂੰ ਜੀਵਨ ਵਿਚ ਅਪਣਾਉਣ ਦੀ ਲੋੜ - ਗੁਰਭੇਜ ਸਿੰਘ ਟਿੱਬੀ

ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)-ਓ. ਬੀ.

Ad Position 21
No active advertisement
ਓ.ਬੀ.ਸੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਗੁਰੂਹਰਸਹਾਏ ਹਲਕੇ ਦੇ ਵੱਖ -ਵੱਖ ਗੁਰਦੁਆਰਿਆਂ ਦੇ ਵਿਚ ਮਹਾਂਪੁਰਖਾਂ ਤੋਂ ਆਸ਼ੀਰਵਾਦ ਲੈਂਦੇ ਹੋਏ। ਅਜੀਤ ਤਸਵੀਰ 26-11-2026
ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)-ਓ.ਬੀ.ਸੀ ਡਿਪਾਰਟਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਗੁਰਭੇਜ ਸਿੰਘ ਟਿੱਬੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅਤੇ ਸੰਤ-ਮਹਾਂਪੁਰਖਾਂ ਦੀਆਂ ਪਵਿੱਤਰ ਯਾਦਗਾਰਾਂ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਅਤੇ ਸਰਬੱਤ ਦੇ ਭਲੇ ਲਈ ਕਾਰਜ ਕਰਨ ਦਾ ਸੱਦਾ ਦਿੱਤਾ।ਧਾਰਮਿਕ ਯਾਤਰਾ ਦੌਰਾਨ ਗੁਰਭੇਜ ਸਿੰਘ ਟਿੱਬੀ ਨੇ ਗੁਰਦੁਆਰਾ ਢਾਬਸਰ ਸਾਹਿਬ, ਕਰੀ ਕਲਾਂ, ਗੁਰਦੁਆਰਾ ਪ੍ਰਗਟ ਸਿੰਘ ਸਾਹਿਬ, ਹਾਮਦ, ਗੁਰਦੁਆਰਾ ਟਾਹਲਾ ਸਾਹਿਬ,ਦਮਦਮੀ ਟਕਸਾਲ, ਪੀਰ ਮੁਹੰਮਦ, ਗੁਰਦੁਆਰਾ ਬੇਰ ਸਾਹਿਬ, ਗੁਰੂਹਰਸਹਾਏ ਗੁਰਦੁਆਰਾ ਪੋਥੀ ਮਾਲਾ ਸਾਹਿਬ, ਵੱਡਾ ਗੁਰਦੁਆਰਾ ਸਾਹਿਬ, ਗੁਰੂਹਰਸਹਾਏ, ਡੇਰਾ ਬਾਬਾ ਰਾਮ ਥਮਨ ਜੀ, ਬਾਜੇ ਕੇ, ਡੇਰਾ ਬਾਬਾ ਵਚਨ ਸਿੰਘ ਮਹਾਰਾਜ, ਭਜਨਗੜ੍ਹ ਸਾਹਿਬ, ਗੋਲੋਕੇ ਮੋੜ ਅਤੇ ਡੇਰਾ ਬਾਬਾ ਭੁੱਮਣ ਸ਼ਾਹ ਪਿੰਡੀ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਗੁਰੂ ਘਰਾਂ ਅਤੇ ਧਾਰਮਿਕ ਅਸਥਾਨਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਪ੍ਰਬੰਧਕਾਂ ਅਤੇ ਸੰਤ-ਮਹਾਂਪੁਰਖਾਂ ਵਲੋਂ ਗੁਰਭੇਜ ਸਿੰਘ ਟਿੱਬੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਧਾਰਮਿਕ ਸ਼ਖ਼ਸੀਅਤਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰਾਂ ਅਤੇ ਧਾਰਮਿਕ ਅਸਥਾਨਾਂ ਨਾਲ ਜੁੜਨਾ ਮਨੁੱਖ ਨੂੰ ਨਿਮਰਤਾ, ਸੇਵਾ, ਸੱਚਾਈ ਅਤੇ ਸਦਭਾਵਨਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਗੁਰਭੇਜ ਸਿੰਘ ਟਿੱਬੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਰਹਿੰਦੀ ਦੁਨੀਆ ਤੱਕ ਚਾਨਣ ਮੁਨਾਰਾ ਬਣੀ ਰਹੇਗੀ। ਗੁਰੂ ਸਾਹਿਬ ਨੇ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਅਮਰ ਸੰਦੇਸ਼ ਦੇ ਕੇ ਮਨੁੱਖਤਾ ਨੂੰ ਇਮਾਨਦਾਰੀ ਨਾਲ ਮਿਹਨਤ ਕਰਨ, ਪ੍ਰਭੂ ਦਾ ਸਿਮਰਨ ਕਰਨ ਅਤੇ ਆਪਣੀ ਕਮਾਈ ਵਿੱਚੋਂ ਲੋੜਵੰਦਾਂ ਨਾਲ ਸਾਂਝ ਪਾਉਣ ਦਾ ਰਾਹ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਸਮੁੱਚੀ ਮਨੁੱਖਤਾ ਨੂੰ ਇੱਕ ਸਮਾਨ ਸਮਝਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ। ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਮਾਜ ਵਿਚੋਂ ਨਫ਼ਰਤ, ਵੈਰ-ਵਿਰੋਧ ਅਤੇ ਭੇਦਭਾਵ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਅਤੇ ਪਿਆਰ, ਸਦਭਾਵਨਾ, ਏਕਤਾ ਤੇ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਗੁਰਪੁਰਬ ਮਨਾਉਣ ਦਾ ਅਸਲ ਮਕਸਦ ਕੇਵਲ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਅਤੇ ਵਿਹਾਰ ਦਾ ਹਿੱਸਾ ਬਣਾਉਣਾ ਵੀ ਹੈ।ਅੰਤ ਵਿਚ ਗੁਰਭੇਜ ਸਿੰਘ ਟਿੱਬੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਦਰਸਾਏ ਸੇਵਾ, ਸਾਂਝ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਦਿਆਂ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਅਤੇ ‘ਸਰਬੱਤ ਦੇ ਭਲੇ’ ਦੀ ਅਰਦਾਸ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਮਿਸਲ ਸਤਲੁਜ ਜ਼ੀਰਾ ਦੀ ਮੀਟਿੰਗ ’ਚ ਬੀਬੀਆਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਦੇਣ ’ਤੇ ਦਿੱਤਾ ਜ਼ੋਰ ਮੈਡਮ ਹਰਪ੍... ਅਗਲੀ ਖ਼ਬਰ ਅਕਾਲੀ ਦਲ( ਬ) ਅਤੇ ਭਾਜਪਾ ਦੇ ਗੱਠਜੋੜ ਨੂੰ ਪੰਜਾਬ ਵਾਸੀ ਪ੍ਰਵਾਨ ਕਰਨਗੇ-ਸਭਰਾ ਹਰਪ੍ਰੀਤ ਸਿੰਘ ਹੀਰੋ ਨੂੰ ਵੱਡੀ ਲੀਡ ’ਤ...
Ad Position 24