25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਿਸਲ ਸਤਲੁਜ ਜ਼ੀਰਾ ਦੀ ਮੀਟਿੰਗ ’ਚ ਬੀਬੀਆਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਦੇਣ ’ਤੇ ਦਿੱਤਾ ਜ਼ੋਰ ਮੈਡਮ ਹਰਪ੍ਰੀਤ ਕੌਰ ਜ਼ੀਰਾ ਹਲਕੇ ਦੇ ਇਸਤਰੀ ਵਿੰਗ ਦੇ ਪ੍ਰਧਾਨ ਨਿਯੁਕਤ

ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਹਲਕੇ ਵਿਚ ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਕੀਤੀ ਗਈ। ਜਿਸ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਸ ਕਰਕੇ ਬੀਬੀਆਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਮੈਡਮ ਹਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮਿਸਲ ਸਤਲੁਜ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਅਤੇ ਹੋਰ। ਤਸਵੀਰ-ਰਜਨੀਸ਼ ਕਥੂਰੀਆ 26-11-2026
ਜ਼ੀਰਾ,25 ਨਵੰਬਰ (ਰਜਨੀਸ਼ ਕਥੂਰੀਆ)- ਜ਼ੀਰਾ ਹਲਕੇ ਵਿਚ ਮਿਸਲ ਸਤਲੁਜ ਦੀ ਇਕ ਅਹਿਮ ਮੀਟਿੰਗ ਹਲਕਾ ਜ਼ੀਰਾ ਦੇ ਇੰਚਾਰਜ ਦਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਕੀਤੀ ਗਈ। ਜਿਸ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਖਾਸ ਕਰਕੇ ਬੀਬੀਆਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਸ ਗੱਲ ’ਤੇ ਵਿਸ਼ੇਸ਼ ਜੋਰ ਦਿੱਤਾ ਗਿਆ ਕਿ ਜਥੇਬੰਦੀ ਵਿਚ ਬੀਬੀਆਂ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੇ ਜਾਣ ਅਤੇ ਉਨ੍ਹਾਂ ਨੂੰ ਅੱਗੇ ਆ ਕੇ ਕੰਮ ਕਰਨ ਦੇ ਬਰਾਬਰ ਮੌਕੇ ਪ੍ਰਦਾਨ ਕੀਤੇ ਜਾਣ।ਇਸ ਮੌਕੇ ਦਵਿੰਦਰ ਸਿੰਘ ਸੇਖੋਂ ਇੰਚਾਰਜ ਹਲਕਾ ਜ਼ੀਰਾ ਨੇ ਕਿਹਾ ਕਿ ਬੀਬੀਆਂ ਸਾਡੇ ਵੀਰਾਂ ਦੇ ਬਰਾਬਰ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੀਆਂ ਹਨ । ਇਸ ਦੌਰਾਨ ਬੀਬੀਆਂ ਵਿਚੋਂ ਮੈਡਮ ਹਰਪ੍ਰੀਤ ਕੌਰ ਨੂੰ ਜ਼ੀਰਾ ਹਲਕੇ ਦੇ ਇਸਤਰੀ ਵਿੰਗ ਦਾ ਪ੍ਰਧਾਨ ਲਾਇਆ ਗਿਆ ਹੈ। ਉਹਨਾਂ ਨਾਲ ਪ੍ਰਕਾਸ਼ ਕੌਰ , ਮਨਪ੍ਰੀਤ ਕੌਰ ਅਤੇ ਦਵਿੰਦਰ ਕੌਰ ਵੀ ਸ਼ਾਮਿਲ ਹੋਏ । ਇਸ ਮੌਕੇ ’ਤੇ ਜਥੇਬੰਦੀ ਵਲੋਂ ਉਮੀਦ ਪ੍ਰਗਟ ਕੀਤੀ ਗਈ ਕਿ ਉਹ ਆਪਣੀ ਮਿਹਨਤ, ਲਗਨ ਅਤੇ ਵਧੀਆ ਕਾਰਗੁਜ਼ਾਰੀ ਨਾਲ ਮਿਸਲ ਸਤਲੁਜ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮਿਸਲ ਸਤਲੁਜ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਜਥੇਬੰਦੀ ਵਿਚ ਨਾ ਕੋਈ ਵੱਡਾ ਹੈ ਅਤੇ ਨਾ ਕੋਈ ਛੋਟਾ, ਸਾਰੇ ਸਾਥੀਆਂ ਨੂੰ ਬਰਾਬਰ ਸਨਮਾਨ ਅਤੇ ਮੌਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਡਾ ਖਾਸ ਉਦੇਸ਼ ਉਨ੍ਹਾਂ ਲੋਕਾਂ ਨੂੰ ਅੱਗੇ ਲਿਆਉਣਾ ਹੈ। ਜਿਨ੍ਹਾਂ ਨੂੰ ਹੁਣ ਤੱਕ ਸਮਾਜ ਅਤੇ ਵੱਖ-ਵੱਖ ਖੇਤਰਾਂ ਵਿਚ ਬਣਦਾ ਹੱਕ ਅਤੇ ਮੌਕਾ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਅਜਿਹੀ ਜਥੇਬੰਦੀ ਬਣਾਉਣਾ ਚਾਹੁੰਦੀ ਹੈ। ਜਿੱਥੇ ਹਰ ਵਰਗ ਦੇ ਲੋਕਾਂ ਨੂੰ ਆਪਣੀ ਗੱਲ ਰੱਖਣ ਅਤੇ ਜ਼ਿੰਮੇਵਾਰੀ ਨਿਭਾਉਣ ਦਾ ਬਰਾਬਰ ਮੌਕਾ ਮਿਲੇ। ਇਸ ਮੌਕੇ ’ਤੇ ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਪੰਜਾਬ, ਕਮਲਜੀਤ ਸਿੰਘ ਜ਼ੀਰਾ, ਜਸਨੂਰ ਬਰਾੜ, ਸਿਮਰਤਪਾਲ ਸਿੰਘ ਖੋਸਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਓਥ ਸੈਰੇਮਨੀ ਮੌਕੇ ਸ਼ਮਾਂ ਰੌਸ਼ਨ ਕਰਦੇ ਮਿਅੰਕ ਉਪਾਧਿਆ ਕਮਾਡੈਂਟ ਸਟੇਟ ਹੈੱਡਕੁਆਟਰ ਬੀ.ਐੱਸ.ਐੱਫ. ਨਾਲ ਚੇਅਰਮੈਨ ਧਰਮਪਾਲ ਬਾ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸਰਬ ਸਾਂਝੀਵਾਲਤਾ, ਬਰਾਬਰਤਾ ਅਤੇ ਸਰਬੱਤ ਦੇ ਭਲੇ ਦੀ ਵਿਚਾਰਧਾਰਾ ਨੂੰ ਜੀਵਨ ਵਿਚ ਅਪਣਾਉਣ ਦ...
Ad Position 24