ਓਥ ਸੈਰੇਮਨੀ ਮੌਕੇ ਸ਼ਮਾਂ ਰੌਸ਼ਨ ਕਰਦੇ ਮਿਅੰਕ ਉਪਾਧਿਆ ਕਮਾਡੈਂਟ ਸਟੇਟ ਹੈੱਡਕੁਆਟਰ ਬੀ.ਐੱਸ.ਐੱਫ. ਨਾਲ ਚੇਅਰਮੈਨ ਧਰਮਪਾਲ ਬਾਂਸਲ ਅਤੇ ਹੋਰ। (ਸੱਜੇ) ਨਰਸਿੰਗ ਕਿੱਤੇ ਸਬੰਧੀ ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਕਰਨ ਦੀ ਸਹੁੰ ਚੁੱਕਦੇ ਵਿਦਿਆਰਥੀ।
ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਵਿਦਿਆਰਥੀਆਂ ਦੀ ਓਥ ਸੈਰੇਮਨੀ ਕਰਵਾਈ
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇ ਵਾਲਾ ਵਿਖੇ ਨਵੇਂ ਦਾਖ਼ਲ ਹੋਏ ਨਰਸਿੰਗ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਨਰਸਿੰਗ ਕਿੱਤੇ ਦੀਆਂ ਜ਼ਿੰਮੇਵਾਰੀਆਂ, ਨੈਤਿਕ ਕਦਰਾਂ-ਕੀਮਤਾਂ ਅਤੇ ਸੇਵਾ ਭਾਵਨਾ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਓਥ ਸੈਰੇਮਨੀ ਕਰਵਾਈ ਗਈ । ਇਸ ਸਮਾਗਮ ਵਿਚ ਮੇਯੰਕ ਉਪਾਧਿਆ ਕਮਾਡੈਂਟ ਸਟੇਟ ਹੈੱਡਕੁਆਟਰ ਬੀ.
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਸੋਢੇ ਵਾਲਾ ਵਿਖੇ ਨਵੇਂ ਦਾਖ਼ਲ ਹੋਏ ਨਰਸਿੰਗ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਨਰਸਿੰਗ ਕਿੱਤੇ ਦੀਆਂ ਜ਼ਿੰਮੇਵਾਰੀਆਂ, ਨੈਤਿਕ ਕਦਰਾਂ-ਕੀਮਤਾਂ ਅਤੇ ਸੇਵਾ ਭਾਵਨਾ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਓਥ ਸੈਰੇਮਨੀ ਕਰਵਾਈ ਗਈ । ਇਸ ਸਮਾਗਮ ਵਿਚ ਮੇਯੰਕ ਉਪਾਧਿਆ ਕਮਾਡੈਂਟ ਸਟੇਟ ਹੈੱਡਕੁਆਟਰ ਬੀ.ਐੱਸ.ਐੱਫ.ਫ਼ਿਰੋਜ਼ਪੁਰ ਨੇ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਕਾਲਜ ਦੇ ਡਾਇਰੈਕਟਰ ਧਰਮਪਾਲ ਬਾਂਸਲ ਅਤੇ ਯੋਗੇਸ਼ ਬਾਂਸਲ ਸਮੇਤ ਸਮੂਹ ਨਰਸਿੰਗ ਸਟਾਫ਼ ਵਲੋਂ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਮੁੱਖ ਮਹਿਮਾਨ ਅਤੇ ਡਾਇਰੈਕਟਰ ਵਲੋਂ ਦੀਪ ਜਗਾ ਕੇ ਲੈਂਪ ਲਾਈਟਿੰਗ ਦੀ ਰਸਮ ਅਦਾ ਕੀਤੀ ਗਈ। ਨਰਸਿੰਗ ਕਿੱਤੇ ਵਿਚ ਲੈਂਪ ਲਾਈਟਿੰਗ ਨੂੰ ਸੇਵਾ, ਸਮਰਪਣ, ਦਇਆ ਅਤੇ ਮਨੁੱਖਤਾ ਦੀ ਭਲਾਈ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਇਸ ਮੌਕੇ ਨਵੇਂ ਵਿਦਿਆਰਥੀਆਂ ਨੇ ਨਰਸਿੰਗ ਦੇ ਪਵਿੱਤਰ ਕਿੱਤੇ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ, ਮਰੀਜ਼ਾਂ ਦੀ ਦੇਖਭਾਲ ਅਤੇ ਸੇਵਾ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਕਰਨ ਦੀ ਸਹੁੰ ਚੁੱਕੀ। ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਮੋਮਬਤੀਆਂ ਜਗਾ ਕੇ ਨਰਸਿੰਗ ਦੀਆਂ ਰਵਾਇਤਾਂ ਅਤੇ ਮਰਿਆਦਾਵਾਂ ਅਨੁਸਾਰ ਓਥ ਸੈਰੇਮਨੀ ਸੰਪੰਨ ਕੀਤੀ ਗਈ। ਮੁੱਖ ਮਹਿਮਾਨ ਮੇਯੰਕ ਉਪਾਧਿਆ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸੇਵਾ ਭਾਵਨਾ ਨਾਲ ਆਪਣੇ ਕਿੱਤੇ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਰੋਜ਼ਗਾਰ ਦਾ ਸਾਧਨ ਜਾਂ ਕਿੱਤਾ ਹੀ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਕਰਨ ਦਾ ਮਹਾਨ ਮੌਕਾ ਹੈ। ਇਕ ਚੰਗੇ ਨਰਸਿੰਗ ਅਧਿਕਾਰੀ ਵਿਚ ਤਕਨੀਕੀ ਗਿਆਨ ਅਤੇ ਮੁਹਾਰਤ ਦੇ ਨਾਲ-ਨਾਲ ਹਮਦਰਦੀ, ਧੀਰਜ, ਨਿਮਰਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਡਾਇਰੈਕਟਰ ਧਰਮਪਾਲ ਬਾਂਸਲ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਰਸਿੰਗ ਇਕ ਅਜਿਹਾ ਸੇਵਾ ਭਰਪੂਰ ਕਿੱਤਾ ਹੈ, ਜਿਸ ਵਿਚ ਮਰੀਜ਼ਾਂ ਦੀ ਸਰੀਰਕ ਦੇਖਭਾਲ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਹੌਸਲਾ ਅਤੇ ਜ਼ਿੰਦਗੀ ਪ੍ਰਤੀ ਨਵੀਂ ਉਮੀਦ ਦੇਣ ਦੀ ਵੀ ਅਹਿਮ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਰਸਿੰਗ ਨੂੰ ਸਿਰਫ਼ ਕਿੱਤੇ ਵਜੋਂ ਨਾ ਅਪਣਾਉਣ, ਸਗੋਂ ਮਨੁੱਖਤਾ ਦੀ ਸੇਵਾ, ਦਇਆ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਇਕ ਨਰਸ ਦਾ ਪਿਆਰ, ਹਮਦਰਦੀ ਅਤੇ ਸਮਰਪਿਤ ਦੇਖਭਾਲ ਮਰੀਜ਼ਾਂ ਦੇ ਹੌਸਲੇ ਨੂੰ ਵਧਾਉਣ ਅਤੇ ਉਨ੍ਹਾਂ ਦੇ ਸਿਹਤਯਾਬ ਹੋਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸੁਖਦੀਪ ਕੌਰ, ਡਾ.ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖ਼ੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਕੋਮਲਜੀਤ ਕੌਰ , ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਸ਼ਿਵੇਨ ਕੰਬੋਜ, ਕਰਮਜੀਤ ਕੌਰ, ਤਾਨੀਆ, ਆਂਚਲ, ਪ੍ਰਵੀਨ ਗੁਪਤਾ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।