25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅੱਜ ਦੀ ਮੋਗਾ ਮਹਾਂ ਰੈਲੀ ਪੰਜਾਬ ਅੰਦਰ ਸਿਆਸਤ ’ਚ ਨਵੇਂ ਕੀਰਤੀਮਾਨ ਸਥਾਪਤ ਕਰੇਗੀ- ਮੋੜਾ ਸਿੰਘ ਅਨਜਾਨ

ਕੁੱਲਗੜ੍ਹੀ, 25 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 26-11-2026
ਕੁੱਲਗੜ੍ਹੀ, 25 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਐੱਸ.ਸੀ. ਵਿੰਗ ਪੰਜਾਬ ਦੇ ਸਟੇਟ ਜੁਆਇੰਟ ਸਕੱਤਰ ਮੋੜਾ ਸਿੰਘ ਅਨਜਾਨ ਨੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਪਾਰਟੀ ਦੀ ਵਿਸ਼ਾਲ ‘ਖ਼ੁਸ਼ਹਾਲ ਪੰਜਾਬ ਮਹਾਂਰੈਲੀ’ ਨੂੰ ਪੰਜਾਬ ਦੀ ਸਿਆਸਤ ਦੇ ਸੰਦਰਭ ਵਿਚ ਅਹਿਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਵਿਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਮੂਲੀਅਤ ਕਰੇਗੀ। ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਪਾਰਟੀ ਵਲੋਂ ਇਸ ਮਹਾਂ ਰੈਲੀ ਨੂੰ ਪੰਜਾਬ ਦੇ ਭਵਿੱਖ ਅਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਸਮੇਤ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜੇ ਮੁੱਦਿਆਂ ਨੂੰ ਉਭਾਰਨ ਲਈ ਇਕ ਮੰਚ ਵਜੋਂ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਰੈਲੀ ਰਾਹੀਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮੁਹਿੰਮ ਦਾ ਆਗਾਜ਼ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਪੰਜਾਬ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਵਿਚ ਲਏ ਗਏ ਫ਼ੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਅਨੁਸਾਰ ਪਾਰਟੀ ਦੇ ਵਲੰਟੀਅਰਾਂ ਅਤੇ ਸਮਰਥਕਾਂ ਵਿਚ ਰੈਲੀ ਨੂੰ ਲੈ ਕੇ ਉਤਸ਼ਾਹ ਪਾਇਆ ਜਾ ਰਿਹਾ ਹੈ। ਮੋੜਾ ਸਿੰਘ ਅਨਜਾਨ ਨੇ ਕਿਹਾ ਕਿ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਇਹ ਮਹਾਂ ਰੈਲੀ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਦਾ ਵਿਸ਼ਾ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਸਕੂਲ ਮੁੱਦਕੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਓਥ ਸੈਰੇਮਨੀ ਮੌਕੇ ਸ਼ਮਾਂ ਰੌਸ਼ਨ ਕਰਦੇ ਮਿਅੰਕ ਉਪਾਧਿਆ ਕਮਾਡੈਂਟ ਸਟੇਟ ਹੈੱਡਕੁਆਟਰ ਬੀ.ਐੱਸ.ਐੱਫ. ਨਾਲ ਚੇਅਰਮੈਨ ਧਰਮਪਾਲ ਬਾ...
Ad Position 24