25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵਿਜ਼ਡਮ ਸਕੂਲ ਮੁੱਦਕੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਦਕੀ, 25 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੀ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਕੂਲੀ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਮੁੱਦਕੀ, 25 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਵਿੱਦਿਅਕ ਸੰਸਥਾ ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੀ ਡਾਇਰੈਕਟਰ ਮੈਡਮ ਸੁਮਨ ਲਤਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਕੂਲੀ ਬੱਚਿਆਂ ਵਲੋਂ ਪ੍ਰਭਾਤ ਫੇਰੀ ਕੱਢੀ ਗਈ। ਜਿਸ ਦੌਰਾਨ ਬੱਚਿਆਂ ਵਲੋਂ ਸ਼ਬਦ ਗਾਇਣ ਕੀਤਾ ਗਿਆ ਅਤੇ ਗੁਰੂ ਸਾਹਿਬਾਨ ਦੁਆਰਾ ਰਚਿਤ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਬੱਚਿਆਂ ਵਲੋਂ ਗੁਰੂ ਸਾਹਿਬ ਵਲੋਂ ਰਚਿਤ ਸ਼ਬਦਾਂ ਦੇ ਚਿੱਤਰ ਵੀ ਬਣਾਏ ਗਏ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਡਾ.ਸੰਦੀਪ ਗੁਪਤਾ ਸੇਵਾ ਮੁਕਤ ਡਿਪਟੀ ਡਾਇਰੈਕਟਰ, ਪ੍ਰਿੰਸੀਪਲ ਰੀਟਾ ਮਹਿਤਾ, ਡਾਇਰੈਕਟਰ ਮੈਡਮ ਸੁਮਨ ਲਤਾ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਲਸਫ਼ੇ ’ਤੇ ਮਹੱਤਵਪੂਰਨ ਜਾਣਕਾਰੀ ਬੱਚਿਆਂ ਨਾਲ ਸਾਂਝੀ ਕੀਤੀ। ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਬਾਬਾ ਨਾਨਕ ਸੱਚ ਦਾ ਹਾਮੀ ’ਤੇ ਸਮੁੱਚੀ ਮਨੁੱਖਤਾ ਨੂੰ ਪਿਆਰ ਕਰਨ ਵਾਲਾ ਇਨਸਾਨ ਸੀ। ਜਿਸ ਨੇ ਸੱਚ ਦੀ ਖੋਜ ਕਰਨ ਲਈ ਸੰਸਾਰ ਦੇ ਵੱਖ ਵੱਖ ਕੋਨਿਆਂ ਵਿਚ ਹਜ਼ਾਰਾਂ ਕਿੱਲੋਮੀਟਰ ਦਾ ਸਫ਼ਰ ਪੈਦਲ ਤੈਹ ਕੀਤਾ। ਬਾਬੇ ਨਾਨਕ ਨੇ ਕਰਤਾਰਪੁਰ ਵਿਖੇ ਕੁੱਝ ਸਾਲ ਖੇਤੀ ਵੀ ਕੀਤੀ। ਬਾਬੇ ਨਾਨਕ ਨੇ ਲੋਕਾਂ ਨੂੰ ਹੱਥੀਂ ਕਿਰਤ ਕਰਨ ਅਤੇ ਵੰਡ ਕੇ ਛਕਣ ਦਾ ਉਪਦੇਸ਼ ਦਿੱਤਾ। ਉਹ ਲੁੱਟ ਦੇ ਮਾਲ ਅਤੇ ਜੋਰ ਜਬਰ ਦੇ ਵਿਰੁੱਧ ਸਨ। ਉਨ੍ਹਾਂ ਪਾਖੰਡੀ ਪੰਡਤਾਂ ਤੇ ਤਾਂਤਰਿਕਾਂ ਦੇ ਪਾਜ਼ ਉਘਾੜੇ ਤੇ ਭੋਲੇ ਭਾਲੇ ਲੋਕਾਂ ਨੂੰ ਆਪਣੀ ਦਸਾਂ ਨਹੁੰਆਂ ਦੀ ਕਿਰਤ ਨੂੰ ਇੰਨਾ ਪਾਖੰਡੀਆ ਨੂੰ ਲੁਟਾਉਣ ਤੋਂ ਰੋਕਿਆਂ। ਬੱਚਿਆਂ ਨੇ ਅਧਿਆਪਕਾਂ ਦੁਆਰਾ ਕੀਤੇ ਗਏ ਸੰਬੋਧਨ ਨੂੰ ਬੜੇ ਹੀ ਧਿਆਨ ਨਾਲ ਸੁਣਿਆ ਅਤੇ ਸੱਚ ਦੇ ਰਾਹ ’ਤੇ ਚੱਲਣ ਦਾ ਪ੍ਰਣ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮੋਗਾ ਰੈਲੀ ਨੂੰ ਲੈ ਕੇ ‘ਆਪ’ ਵਰਕਰਾਂ ਵਿਚ ਭਾਰੀ ਉਤਸ਼ਾਹ, ਲੋਕ ਵੱਡੇ ਕਾਫ਼ਲਿਆਂ ਨਾਲ ਹੋਣਗੇ ਰਵਾਨਾ-ਸਰਪੰਚ ਉਗੋਕੇ ਅਗਲੀ ਖ਼ਬਰ ਅੱਜ ਦੀ ਮੋਗਾ ਮਹਾਂ ਰੈਲੀ ਪੰਜਾਬ ਅੰਦਰ ਸਿਆਸਤ ’ਚ ਨਵੇਂ ਕੀਰਤੀਮਾਨ ਸਥਾਪਤ ਕਰੇਗੀ- ਮੋੜਾ ਸਿੰਘ ਅਨਜਾਨ
Ad Position 24