ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ
ਤਲਵੰਡੀ ਭਾਈ, 25 ਨਵੰਬਰ (ਰਵਿੰਦਰ ਸਿੰਘ ਬਜਾਜ)-ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
ਤਲਵੰਡੀ ਭਾਈ, 25 ਨਵੰਬਰ (ਰਵਿੰਦਰ ਸਿੰਘ ਬਜਾਜ)-ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਥਾਨਕ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਬਿੱਕਰ ਸਿੰਘ ਕੋਮਲ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰੂ ਸਾਹਿਬ ਵਲੋਂ ਦਰਸਾਏ ਗਏ ਸਰਬੱਤ ਦੇ ਭਲੇ, ਸੱਚੀ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸਿਧਾਂਤਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ ਅਤੇ ਸੰਗਤਾਂ ਨੂੰ ਵਾਹਿਗੁਰੂ ਦੇ ਨਾਮ ਦਾ ਜਾਪ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਸੱਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਸੁਖਪਾਲ ਸਿੰਘ ਆੜ੍ਹਤੀ, ਪ੍ਰਿੰਸੀਪਲ ਨਰਿੰਦਰ ਪਾਲ ਸਿੰਘ ਗਿੱਲ, ਨਵਦੀਪ ਸਿੰਘ ਗਿੱਲ, ਗੁਰਦੀਪ ਸਿੰਘ ਕਮਰਾ, ਜੋਗਿੰਦਰ ਸਿੰਘ ਕਮਰਾ, ਹਰਪ੍ਰੀਤ ਸਿੰਘ ਬਜਾਜ, ਜਸਮੀਕ ਸਿੰਘ ਬਜਾਜ, ਜੋਗਿੰਦਰ ਸਿੰਘ ਜੋਗੀ, ਕੁਲਦੀਪ ਸਿੰਘ ਕਮਰਾ, ਉਪਕਾਰ ਸਿੰਘ ਜੱਗਾ ਪ੍ਰਧਾਨ ਨਿਸ਼ਕਾਮ ਸੇਵਾ ਐਂਡ ਵੈੱਲਫੇਅਰ ਸੁਸਾਇਟੀ, ਡਾ.ਸਿਮਰਨਜੀਤ ਸਿੰਘ ਬਜਾਜ, ਚਰਨਜੀਤ ਸਿੰਘ ਚਾਵਲਾ ਅਤੇ ਮਨਜੀਤ ਸਿੰਘ ਬਜਾਜ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ।