25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰੀ ਸਕੂਲ ਚੰਦੜ ਦੇ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸਰਕਾਰੀ ਮਿਡਲ ਸਕੂਲ ਪਿੰਡ ਚੰਦੜ ਵਿਖੇ ਡਾ. ਸੁਨੀਤਾ ਅਗਰਵਾਲ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 26-11-2026
ਮੁੱਦਕੀ, 25 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸਰਕਾਰੀ ਮਿਡਲ ਸਕੂਲ ਪਿੰਡ ਚੰਦੜ ਵਿਖੇ ਡਾ.ਸੁਨੀਤਾ ਅਗਰਵਾਲ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਬੂਟ ਅਤੇ ਜੁਰਾਬਾਂ ਵੰਡੀਆਂ ਗਈਆਂ। ਇਸ ਉਪਰਾਲੇ ਦਾ ਮਕਸਦ ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਬੱਚਿਆਂ ਨੂੰ ਲੋੜੀਂਦੀ ਸਹੂਲਤ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਲੋੜਾਂ ਵਿਚ ਸਹਿਯੋਗ ਦੇਣਾ ਸੀ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਕੁਲਵਿੰਦਰ ਕੌਰ ਨੇ ਪਰਿਵਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਨਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਬਰਾਬਰ ਹੈ। ਇੱਥੇ ਜ਼ਿਕਰਯੋਗ ਹੈ ਕਿ ਡਾ.ਸੁਨੀਤਾ ਅਗਰਵਾਲ ਵਲੋਂ ਇਸ ਸਕੂਲ ’ਚ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਗਈਆਂ ਹਨ। ਇਸ ਮੌਕੇ ਬਲਦੇਵ ਸਿੰਘ ਚੰਦੜ ਹਲਕਾ ਪ੍ਰਧਾਨ ਬੀ.ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ ਅਤੇ ਚਰਨਜੀਤ ਸਿੰਘ ਚੰਦੜ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ, ਪਰਮਿੰਦਰ ਕੌਰ, ਦੀਪਿਕਾ ਰਾਣੀ ਸਮੇਤ ਸਕੂਲ ਦਾ ਸਟਾਫ਼ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਹਾਜ਼ਰ ਪਤਵੰਤਿਆਂ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਬੱਚਿਆਂ ਦੇ ਮਨੋਬਲ ਨੂੰ ਵਧਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਸਮਾਜ ਪ੍ਰਤੀ ਸਤਿਕਾਰ ਅਤੇ ਸਾਂਝ ਦੀ ਭਾਵਨਾ ਵੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਮਰੱਥ ਪਰਿਵਾਰਾਂ ਨੂੰ ਸਿੱਖਿਆ ਸੰਸਥਾਵਾਂ ਨਾਲ ਜੁੜ ਕੇ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਬੱਚਾ ਆਰਥਿਕ ਤੰਗੀ ਕਾਰਨ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਡਾ.ਸੁਨੀਤਾ ਅਗਰਵਾਲ ਦੇ ਪਰਿਵਾਰ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਵਿਚ ਸਾਡੀਆਂ ਮੰਗਾਂ ਦਰਜ ਕਰਨ-ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰ... ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24