25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਨੂੰ ਲੈ ਕੇ ਮੱਲਾਂਵਾਲਾ ਚੌਂਕ ’ ਚ ਵਰਕਰਾਂ ਨੇ ਵੰਡੇ ਲੱਡੂ

ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ-ਭਾਜਪਾ ਵਰਕਰਾਂ ਵਿਚ ਭਾਰੀ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਸਬਾ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਅਕਾਲੀ-ਭਾਜਪਾ ਵਰਕਰਾਂ ਵਲੋਂ ਪਟਾਕੇ ਚਲਾਏ ਗਏ, ਰਾਹਗੀਰਾਂ ਅਤੇ ਆਮ ਲੋਕਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੱਡੂ ਵੰਡੇ ਕਿ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਡੈਲੀਗੇਟ ਨਛੱਤਰ ਸਿੰਘ ਸੰਧੂ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ, ਨਿਸ਼ਾਨ ਸਿੰਘ ਭੁੱਲਰ ਜਨਰਲ ਕੌਂਸਲ ਮੈਂਬਰ ਪੰਜਾਬ, ਸੁਖਵੰਤ ਸਿੰਘ ਮੱਲਾਂਵਾਲਾ, ਜਗਮੋਹਨ ਸਿੰਘ ਖ਼ੁਰਮਾ, ਮਨਮੋਹਨ ਸਿੰਘ ਖ਼ੁਰਮਾ,ਬਲਦੇਵ ਸਿੰਘ ਸਰਾਂ, ਸੰਤੋਖ ਸਿੰਘ ਧੰਜੂ ਪ੍ਰਧਾਨ ਬੀ.

Ad Position 21
No active advertisement
ਅਜੀਤ ਡੈਸਕ 26-11-2026
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਕਸਬਾ ਮੱਲਾਂਵਾਲਾ ਵਿਖੇ ਅਕਾਲੀ-ਭਾਜਪਾ ਵਰਕਰਾਂ ਵਿਚ ਭਾਰੀ ਖ਼ੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਕਸਬਾ ਮੱਲਾਂਵਾਲਾ ਦੇ ਮੇਨ ਚੌਂਕ ਵਿਚ ਅਕਾਲੀ-ਭਾਜਪਾ ਵਰਕਰਾਂ ਵਲੋਂ ਪਟਾਕੇ ਚਲਾਏ ਗਏ, ਰਾਹਗੀਰਾਂ ਅਤੇ ਆਮ ਲੋਕਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਲੱਡੂ ਵੰਡੇ ਕਿ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਡੈਲੀਗੇਟ ਨਛੱਤਰ ਸਿੰਘ ਸੰਧੂ, ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ, ਨਿਸ਼ਾਨ ਸਿੰਘ ਭੁੱਲਰ ਜਨਰਲ ਕੌਂਸਲ ਮੈਂਬਰ ਪੰਜਾਬ, ਸੁਖਵੰਤ ਸਿੰਘ ਮੱਲਾਂਵਾਲਾ, ਜਗਮੋਹਨ ਸਿੰਘ ਖ਼ੁਰਮਾ, ਮਨਮੋਹਨ ਸਿੰਘ ਖ਼ੁਰਮਾ,ਬਲਦੇਵ ਸਿੰਘ ਸਰਾਂ, ਸੰਤੋਖ ਸਿੰਘ ਧੰਜੂ ਪ੍ਰਧਾਨ ਬੀ.ਸੀ ਵਿੰਗ, ਡਾਕਟਰ ਦਲਜੀਤ ਸਿੰਘ, ਅਤੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਵਰਕਰਾਂ ਨੇ ਅਕਾਲੀ-ਭਾਜਪਾ ਗੱਠਜੋੜ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਵੱਖ-ਵੱਖ ਆਗੂਆਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ ਸਮੇਂ ਦੀ ਮੁੱਖ ਮੰਗ ਸੀ ਅਤੇ ਪੰਜਾਬ ਦੇ ਲੋਕ ਵੀ ਇਸ ਗੱਠਜੋੜ ਦੀ ਉਡੀਕ ਕਰ ਰਹੇ ਸਨ। ਇਸ ਮੌਕੇ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਲਈ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ ਬੇਹੱਦ ਅਹਿਮ ਹੈ। ਅਕਾਲੀ-ਭਾਜਪਾ ਗੱਠਜੋੜ ਬਣਨ ਨਾਲ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਇਆ ਹੈ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੀ ਪਾਰਟੀ ਵਰਕਰਾਂ ਵਿਚ ਉਤਸ਼ਾਹ ਵਧਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿਚ ਪੰਜਾਬ ਅੰਦਰ ਵੱਡੀ ਲੋਕ ਲਹਿਰ ਉੱਠੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕ ਬਾਗੋਬਾਗ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਸਿਵਲ ਸਰਜਨ ਨੇ ਸਿਵਲ ਹਸਪਤਾਲ ਤੋਂ ਹੁਸੈਨੀਵਾਲਾ ਤੱਕ ਕੀਤੀ ਪੈਦਲ ਯਾਤਰਾ ਸ਼...
Ad Position 24