25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕ ਬਾਗੋਬਾਗ

ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ )-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ, ਅਕਾਲੀ- ਭਾਜਪਾ ਗੱਠਜੋੜ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਅਹਿਮ ਫੈਸਲਾ ਹੈ । ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਪੰਜਾਬ ਅਤੇ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ, ਪੰਜਾਬ ਡੈਲੀਗੇਟ ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਸਰਕਲ ਪ੍ਰਧਾਨ ਬਲਟੇਕ ਸਿੰਘ ਮੱਲੀ, ਮੱਲਾਂਵਾਲਾ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ ਅਤੇ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਦੋਵਾਂ ਪਾਰਟੀਆਂ ਨੂੰ ਇਕੱਠੇ ਦੇਖਣਾ ਚਾਹੁੰਦੇ ਸਨ।

Ad Position 21
No active advertisement
ਅਜੀਤ ਡੈਸਕ 26-11-2026
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ )-ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ, ਅਕਾਲੀ- ਭਾਜਪਾ ਗੱਠਜੋੜ ਸੂਬੇ ਦੇ ਲੋਕਾਂ ਦੀ ਬੇਹਤਰੀ ਲਈ ਅਹਿਮ ਫੈਸਲਾ ਹੈ । ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਪੰਜਾਬ ਅਤੇ ਚੇਅਰਮੈਨ ਭੁਪਿੰਦਰ ਸਿੰਘ ਫਰੀਦੇਵਾਲਾ, ਪੰਜਾਬ ਡੈਲੀਗੇਟ ਨਛੱਤਰ ਸਿੰਘ ਸੰਧੂ ਮੱਲਾਂਵਾਲਾ, ਸਰਕਲ ਪ੍ਰਧਾਨ ਬਲਟੇਕ ਸਿੰਘ ਮੱਲੀ, ਮੱਲਾਂਵਾਲਾ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਭੁੱਲਰ ਨੇ ਕਰਦਿਆਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਸਮੇਂ ਦੀ ਮੁੱਖ ਲੋੜ ਸੀ ਅਤੇ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਦੋਵਾਂ ਪਾਰਟੀਆਂ ਨੂੰ ਇਕੱਠੇ ਦੇਖਣਾ ਚਾਹੁੰਦੇ ਸਨ। ਅਕਾਲੀ ਦਲ ਭਾਜਪਾ ਗੱਠਜੋੜ ਨਾਲ ਸੂਬੇ ਦੀ ਰਾਜਨੀਤੀ ਨੂੰ ਨਵੀਂ ਦਿਸ਼ਾ ਮਿਲੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਅਕਾਲੀ ਦਲ ਅਤੇ ਭਾਜਪਾ ਦਾ ਇਕੱਠੇ ਹੋਣਾ ਬਹੁਤ ਅਹਿਮ ਫੈਸਲਾ ਹੈ। ਭੁਪਿੰਦਰ ਸਿੰਘ ਫਰੀਦੇਵਾਲਾ ਅਤੇ ਨਛੱਤਰ ਸਿੰਘ ਸੰਧੂ, ਬਲਟੇਕ ਸਿੰਘ ਮੱਲੀ, ਜਸਵਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਤੋਂ ਨਿਜਾਤ ਪਾਉਣਾ ਚਾਹੁੰਦੇ ਹਨ ਅਤੇ ਸੂਬੇ ਨੂੰ ਤਰੱਕੀ, ਖੁਸ਼ਹਾਲੀ ਅਤੇ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣ ਵਾਲੀ ਸਰਕਾਰ ਦੀ ਉਡੀਕ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਸਰਬਪੱਖੀ ਵਿਕਾਸ ਦੀ ਨਵੀਂ ਲਹਿਰ ਸ਼ੁਰੂ ਹੋਵੇਗੀ। ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਸੜਕਾਂ, ਸਿਹਤ ਸਹੂਲਤਾਂ, ਸਿੱਖਿਆ, ਕਿਸਾਨੀ, ਵਪਾਰ ਅਤੇ ਉਦਯੋਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ ਦੀ ਸਰਕਾਰ ਬਣਨ ਨਾਲ ਪੰਜਾਬ ਮੁੜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ ਅਤੇ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਤੋਂ ਕਰਨਾਟਕ ਦੇ ਵਹਾਈਟਫੀਲਡ ਤੱਕ ਆਲੂ ਭੇਜ ਕੇ ਮਾਲ ਢੁਆਈ ਵਿਚ ਨਵੀਂ ਪ੍ਰਾਪਤੀ ਹਾਸਿਲ ਕੀਤ... ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਨੂੰ ਲੈ ਕੇ ਮੱਲਾਂਵਾਲਾ ਚੌਂਕ ’ ਚ ਵਰਕਰਾਂ ਨੇ ਵੰਡੇ ਲੱਡੂ
Ad Position 24