25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਵਨੀਤ ਕੁਮਾਰ ਸ਼ਰਮਾ ਦੀ ਨਿਯੁਕਤੀ ’ ਤੇ ਰਾਣਾ ਸੋਢੀ ਨੇ ਮੁਬਾਰਕਬਾਦ ਦਿੱਤੀ

ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਵੱਖ-ਵੱਖ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਿਆ ਜਾ ਰਿਹਾ ਹੈ।

Ad Position 21
No active advertisement
ਰੇਲਵੇ ਸਟੇਸ਼ਨ ’ਤੇ ਆਲੂ ਦੇ ਮਾਲ ਦੀ ਢੋਆ-ਢੋਆਈ ਕਰਨ ਦੀ ਤਸਵੀਰ। ਅਜੀਤ ਤਸਵੀਰ 26-11-2026
ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਵਲੋਂ ਵੱਖ-ਵੱਖ ਵਰਗਾਂ ਦੇ ਆਗੂਆਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਨੂੰ ਜਥੇਬੰਦੀ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਨਵਨੀਤ ਕੁਮਾਰ ਸ਼ਰਮਾ ਨੂੰ ਟ੍ਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵਨੀਤ ਕੁਮਾਰ ਸ਼ਰਮਾ ਨੂੰ ਟ੍ਰੇਡ ਸੈੱਲ ਦਾ ਪ੍ਰਧਾਨ ਨਿਯੁਕਤ ਕਰਨ ’ਤੇ ਸਾਬਕਾ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵਨੀਤ ਕੁਮਾਰ ਸ਼ਰਮਾ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਮੋਹਿਤ ਢੱਲ, ਦਵਿੰਦਰ ਕਪੂਰ, ਸਨੀ ਸ਼ਰਮਾ, ਰਿੰਕੂ ਮਹਿਤਾ, ਅਮਨ ਨਾਵਲਟੀ, ਸੁਖਪਾਲ ਟਿੰਕੂ, ਪੂਜਾ, ਜੱਗਾ ਐਮ.ਸੀ., ਸ਼ੈਰੀ, ਰਾਜੂ, ਨਵਨੀਤ ਸ਼ਰਮਾ, ਨਤਿੰਦਰ ਮਖੀਜਾ, ਮੋਹਿਤ ਮਿੱਕੀ, ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਐਮ.ਸੀ., ਰਾਜ ਸਿੰਘ, ਹਰੀਸ਼ ਕੁਮਾਰ, ਅਸ਼ੋਕ ਬਹਿਲ, ਰਿਸ਼ਵ ਮਹਿਤਾ, ਦਵਿੰਦਰ ਜੰਗ, ਅੰਮ੍ਰਿਤਪਾਲ ਸਿੰਘ ਅਤੇ ਕਰਨੈਲ ਸਿੰਘ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗਠਜੋੜ ਸੂਬੇ ਦੇ ਵਿਕਾਸ ਲਈ ਲਾਹੇਵੰਦ- ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਫਿਰੋਜ਼ਪੁਰ ਵਿਚ ਪੀ . ਜੀ . ਆਈ. ਸੈਟਲਾਈਟ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਰਾਣਾ ਸੋਢੀ ਵਲੋਂ ਜਾਇਜ਼ਾ
Ad Position 24