25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਹੋਣ ’ ਤੇ ਅਕਾਲੀ - ਭਾਜਪਾ ਵਰਕਰਾਂ ’ ਚ ਖ਼ੁਸ਼ੀ ਦੀ ਲਹਿਰ

ਤਲਵੰਡੀ ਭਾਈ, 25 ਨਵੰਬਰ (ਰਵਿੰਦਰ ਸਿੰਘ ਬਜਾਜ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੀ ਖ਼ਬਰ ਨਾਲ ਇਲਾਕੇ ਦੇ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਪਾਰਟੀ ਦੇ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਦੱਸਿਆ।

Ad Position 21
No active advertisement
ਅਜੀਤ ਡੈਸਕ 26-11-2026
ਤਲਵੰਡੀ ਭਾਈ, 25 ਨਵੰਬਰ (ਰਵਿੰਦਰ ਸਿੰਘ ਬਜਾਜ)-ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਹੋਣ ਦੀ ਖ਼ਬਰ ਨਾਲ ਇਲਾਕੇ ਦੇ ਅਕਾਲੀ-ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਦੋਵਾਂ ਪਾਰਟੀ ਦੇ ਆਗੂਆਂ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਸਿਆਸਤ ਵਿਚ ਅਹਿਮ ਘਟਨਾਕ੍ਰਮ ਦੱਸਿਆ। ਉਨ੍ਹਾਂ ਕਿਹਾ ਕਿ ਗੱਠਜੋੜ ਨਾਲ ਪਾਰਟੀ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਮਿਲ ਕੇ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਜਥੇਦਾਰ ਸੱਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਰੁਪਿੰਦਰ ਸਿੰਘ ਮੋਨੂੰ ਸਾਬਕਾ ਪ੍ਰਧਾਨ ਨਗਰ ਕੌਂਸਲ, ਵਿਜੇ ਕੁਮਾਰ ਕਾਇਤ ਜ਼ਿਲ੍ਹਾ ਮੀਤ ਪ੍ਰਧਾਨ ਭਾਜਪਾ, ਸ਼ਾਮ ਸੁੰਦਰ ਬਾਂਸਲ ਮੰਡਲ ਪ੍ਰਧਾਨ ਭਾਜਪਾ, ਬਲਦੇਵ ਸਿੰਘ ਬਰਾੜ ਜ਼ਿਲ੍ਹਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੰਜੀਵ ਕੁਮਾਰ ਢੀਂਗਰਾ ਸਾਬਕਾ ਕੌਂਸਲਰ, ਰਜਿੰਦਰ ਪਾਲ ਸਿੰਘ ਸ਼ਿੰਦਾ ਸਾਬਕਾ ਮੈਂਬਰ ਜ਼ਿਲ੍ਹਾ ਪਲੈਨਿੰਗ ਬੋਰਡ, ਭੁਪਿੰਦਰ ਸਿੰਘ ਭਾਨਾ ਅਕਾਲੀ ਆਗੂ, ਤਜਿੰਦਰ ਪਾਲ ਸਿੰਘ ਚਲਾਣਾ ਅਕਾਲੀ ਆਗੂ, ਜਗਦੀਸ਼ ਕੁਮਾਰ ਗੋਇਲ ਭਾਜਪਾ ਆਗੂ, ਰੌਸ਼ਨ ਲਾਲ ਬਜਾਜ ਸਾਬਕਾ ਮੰਡਲ ਪ੍ਰਧਾਨ ਭਾਜਪਾ, ਐਡਵੋਕੇਟ ਰਾਮ ਤੀਰਥ ਗੁਪਤਾ, ਡਾ. ਰਵੀ ਬਜਾਜ ਭਾਜਪਾ ਆਗੂ, ਸੰਜੀਵ ਕੁਮਾਰ ਗੱਖੜ, ਵਿੱਕੀ ਨਰੂਲਾ, ਸੰਦੀਪ ਕੁਮਾਰ ਸੋਢੀ, ਜੀ.ਐੱਸ. ਅਨਮੋਲ, ਲਵਕੇਸ਼ ਪਵਾਰ, ਸਰਬਜੀਤ ਸਿੰਘ ਬਰਾੜ, ਵਿੱਕੀ ਮਿੱਤਲ, ਚਮਨ ਪਵਾਰ, ਮਿਸਤਰੀ ਬੰਤ ਸਿੰਘ ਕਲਸੀ, ਜੋਗਿੰਦਰ ਸਿੰਘ ਕਮਰਾ ਅਤੇ ਕੁਲਦੀਪ ਸਿੰਘ ਕਮਰਾ ਸਮੇਤ ਹੋਰ ਕਈ ਅਕਾਲੀ ਅਤੇ ਭਾਜਪਾ ਆਗੂ ਹਾਜ਼ਰ ਸਨ। ਇਸ ਮੌਕੇ ਆਗੂਆਂ ਨੇ ਗੱਠਜੋੜ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਪੂਰਨ ਬਹੁਮਤ ਨਾਲ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਅਕਾਲੀ-ਭਾਜਪਾ ਦਾ ਗਠਜੋੜ ਸੂਬੇ ਦੇ ਵਿਕਾਸ ਲਈ ਲਾਹੇਵੰਦ- ਮਨਤਾਰ ਸਿੰਘ ਬਰਾੜ
Ad Position 24