25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਦੇ ਆਗੂ ਪੰਜਾਬ ਦੇ ਅਹਿਮ ਮੁੱਦਿਆਂ ’ ਤੇ ਆਪਣੀ ਜਵਾਬਦੇਹੀ ਸਪੱਸ਼ਟ ਕਰਨ - ਆਸ਼ੂ ਬੰਗੜ

ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਪਹਿਲਾਂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਆਪਣੇ ਹੱਕਾਂ ਅਤੇ ਮਸਲਿਆਂ ਸਬੰਧੀ ਜਵਾਬ ਮੰਗ ਰਹੇ ਹਨ।

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਸਵਾਲ ਉਠਾਉਂਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਨੂੰ ਪਹਿਲਾਂ ਪੰਜਾਬ ਦੇ ਅਹਿਮ ਮੁੱਦਿਆਂ ’ਤੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਆਪਣੇ ਹੱਕਾਂ ਅਤੇ ਮਸਲਿਆਂ ਸਬੰਧੀ ਜਵਾਬ ਮੰਗ ਰਹੇ ਹਨ। ਆਸ਼ੂ ਬੰਗੜ ਨੇ ਕਿਹਾ ਕਿ ਚੋਣਾਂ ਦੇ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਸੰਵੇਦਨਸ਼ੀਲ ਮੁੱਦੇ ਉਠਾਏ ਜਾਂਦੇ ਹਨ, ਪਰ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੀਤੇ ਗਏ ਯਤਨਾਂ ਅਤੇ ਠੋਸ ਕਾਰਵਾਈ ਬਾਰੇ ਵੀ ਜਵਾਬਦੇਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵਾਲ ਸਿਰਫ਼ ਬੰਦੀ ਸਿੰਘਾਂ ਦੀ ਰਿਹਾਈ ਦਾ ਹੀ ਨਹੀਂ, ਸਗੋਂ ਕਿਸਾਨਾਂ ਦੀ ਐੱਮ.ਐੱਸ.ਪੀ. ਦੀ ਮੰਗ ਅਤੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਰੀਬ 750 ਕਿਸਾਨਾਂ ਦਾ ਵੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਕਿਸਾਨਾਂ ਦੀਆਂ ਸ਼ਹਾਦਤਾਂ ਲਈ ਜਵਾਬਦੇਹੀ ਕੌਣ ਲਵੇਗਾ? ਕੀ ਸੁਖਬੀਰ ਸਿੰਘ ਬਾਦਲ ਇਸ ਦਾ ਜਵਾਬ ਦੇਣਗੇ ਜਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਸਰਕਾਰ ਆਪਣਾ ਪੱਖ ਸਪੱਸ਼ਟ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਮੰਗਣ ਦਾ ਪੂਰਾ ਹੱਕ ਹੈ। ਆਸ਼ੂ ਬੰਗੜ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਲੋਕਤੰਤਰੀ ਢੰਗ ਨਾਲ ਲੋਕ ਆਪਣੇ ਫ਼ੈਸਲੇ ਅਤੇ ਫ਼ਤਵੇ ਰਾਹੀਂ ਸਿਆਸੀ ਆਗੂਆਂ ਤੋਂ ਜਵਾਬਦੇਹੀ ਮੰਗਣਗੇ। ਪਿੰਡਾਂ ਦੀਆਂ ਸੱਥਾਂ ਤੋਂ ਲੈ ਕੇ ਹਰ ਸਿਆਸੀ ਮੰਚ ਤੱਕ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਮੰਗਾਂ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਉੱਠਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਸਿਰਫ਼ ਚੋਣਾਂ ਦੌਰਾਨ ਕੀਤੇ ਜਾਣ ਵਾਲੇ ਵਾਅਦਿਆਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਹਰ ਸਿਆਸੀ ਪਾਰਟੀ ਅਤੇ ਆਗੂ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਜਵਾਬਦੇਹੀ ਨਿਭਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਮਮਦੋਟ ਸਮੇਤ ਵੱਖ-ਵੱਖ ਪਿੰਡਾਂ ਵਿਚ ਮਨਾਇਆ ਗਿਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਭਾਂਗਰ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Ad Position 24