25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੱਲ੍ਹ ਦੀ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ : ਡਾ . ਸੋਢੀ

ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਡਾ.

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਕੁਲਬੀਰ ਸਿੰਘ ਸੋਢੀ): ਆਮ ਆਦਮੀ ਪਾਰਟੀ ਵਲੋਂ ਕੱਲ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਡਾ. ਅੰਮ੍ਰਿਤਪਾਲ ਸਿੰਘ ਸੋਢੀ ਮੈਂਬਰ ਸਟੇਟ ਫਾਰਮੇਸੀ ਕੌਂਸਲ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰੀ ਵਿੰਗ ਨੇ ਕਿਹਾ ਕਿ ਮਟਵਾਣੀ ਵਿਖੇ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਸਿਆਸਤ ਵਿਚ ਅਹਿਮ ਮੋੜ ਸਾਬਤ ਹੋਵੇਗੀ ਅਤੇ ਇਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ, ਆਮ ਲੋਕਾਂ ਨੂੰ ਬਿਜਲੀ ਸਹੂਲਤ ਦੇਣ ਅਤੇ ਜਨਤਕ ਸੇਵਾਵਾਂ ਵਿਚ ਸੁਧਾਰ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਉਮੀਦ ਅਤੇ ਭਰੋਸਾ ਵਧਿਆ ਹੈ। ਡਾ. ਸੋਢੀ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਸਿੱਖਿਆ ਅਤੇ ਸਿਹਤ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਸਰਕਾਰ ਇਨ੍ਹਾਂ ਦੋਵਾਂ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਉਦੇਸ਼ ਰਾਜਨੀਤੀ ਨੂੰ ਸੱਤਾ ਹਾਸਲ ਕਰਨ ਦਾ ਸਾਧਨ ਬਣਾਉਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੱਲ ਦੀ ਰੈਲੀ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਵਰਕਰਾਂ ਅਤੇ ਸਮਰਥਕਾਂ ਵਿਚ ਨਵਾਂ ਜੋਸ਼ ਭਰੇਗੀ। ਇਸ ਮੌਕੇ ਪੰਜਾਬ ਸਰਕਾਰ ਵਲੋਂ ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਭਵਿੱਖ ਦੇ ਵਿਕਾਸਮੁਖੀ ਏਜੰਡੇ ਸਬੰਧੀ ਵੀ ਅਹਿਮ ਐਲਾਨ ਹੋਣ ਦੀ ਉਮੀਦ ਹੈ। ਉਨ੍ਹਾਂ ਪਾਰਟੀ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 26 ਨਵੰਬਰ ਨੂੰ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਰੈਲੀ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਇਸ ਉਪਰਾਲੇ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਨਿਜ਼ਾਮਦੀਨ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਗਲੀ ਖ਼ਬਰ ਡੀ.ਸੀ.ਐੱਮ. ਗਰੁੱਪ ਵਲੋਂ ਸਕੂਲਾਂ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੱਖ-...
Ad Position 24