26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਐੱਨ.ਐੱਚ.ਐੱਮ. ਮੁਲਾਜ਼ਮਾਂ ਦਾ ਸੰਘਰਸ਼ ਜਾਰੀ, ਸਰਕਾਰ ਦੇ ਲਾਰਿਆਂ ਤੋਂ ਮੁਲਾਜ਼ਮਾਂ ’ਚ ਨਾਰਾਜ਼ਗੀ

ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਐੱਨ. ਐੱਚ.

Ad Position 21
No active advertisement
ਐੱਨ.ਐੱਚ.ਐੱਮ. ਮੁਲਾਜ਼ਮ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 27-11-2026
ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਐੱਨ.ਐੱਚ.ਐੱਮ.ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਲੰਬੇ ਸਮੇਂ ਤੋਂ ਅਣਸੁਲਝੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਕਾਰਨ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਅਤੇ ਵਿਭਾਗ ਦੇ ਵੱਖ-ਵੱਖ ਕੰਮ ਪ੍ਰਭਾਵਿਤ ਹੋ ਰਹੇ ਹਨ। ਮੁਲਾਜ਼ਮਾਂ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਸਰਕਾਰ ਵਲੋਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਏ ਜਾਣ ਕਾਰਨ ਮੁਲਾਜ਼ਮਾਂ ਵਿਚ ਰੋਸ ਅਤੇ ਨਿਰਾਸ਼ਾ ਵਧਦੀ ਜਾ ਰਹੀ ਹੈ। ਯੂਨੀਅਨ ਆਗੂ ਨਰਿੰਦਰ ਸਿੰਘ ਕਮਿਊਨਿਟੀ ਹੈਲਥ ਅਫ਼ਸਰ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਰਕਾਰ ਨਾਲ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਵਾਰ ਗੱਲਬਾਤ ਅਤੇ ਮੀਟਿੰਗਾਂ ਵੀ ਹੋਈਆਂ, ਪਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਜੇ ਤੱਕ ਅਮਲੀ ਤੌਰ ’ਤੇ ਪ੍ਰਵਾਨ ਕਰਕੇ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹਰ ਪੱਧਰ ’ਤੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾ ਚੁੱਕੇ ਹਨ, ਪਰ ਸਰਕਾਰ ਵਲੋਂ ਦਿੱਤੇ ਜਾ ਰਹੇ ਭਰੋਸੇ ਅਜੇ ਤੱਕ ਹਕੀਕਤ ਵਿਚ ਨਹੀਂ ਬਦਲੇ। ਆਗੂ ਬਗੀਚ ਸਿੰਘ ਨੇ ਦੱਸਿਆ ਕਿ 25 ਨਵੰਬਰ ਨੂੰ ਨਿਰਧਾਰਤ ਮੁਲਾਜ਼ਮ ਭਲਾਈ ਕਮੇਟੀ ਦੀ ਮੀਟਿੰਗ ਕੁੱਝ ਕਾਰਨਾਂ ਕਰਕੇ 27 ਨਵੰਬਰ ਲਈ ਤਬਦੀਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਐੱਨ.ਐੱਚ.ਐੱਮ. ਮੁਲਾਜ਼ਮ ਇਸ ਮੀਟਿੰਗ ਤੋਂ ਆਸ ਲਗਾਈ ਬੈਠੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਂਦਿਆਂ ਕੋਈ ਠੋਸ ਅਤੇ ਸਾਰਥਕ ਫ਼ੈਸਲਾ ਲਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਮੀਟਿੰਗ ਵਿਚ ਮੰਗਾਂ ਦੇ ਹੱਲ ਸਬੰਧੀ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਯੂਨੀਅਨ ਵਲੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਕੇ ਅੰਦੋਲਨ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂ ਹਰਜਿੰਦਰ ਸਿੰਘ ਨੇ ਐਲਾਨ ਕੀਤਾ ਕਿ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 30 ਨਵੰਬਰ ਨੂੰ ਸਿਹਤ ਮੰਤਰੀ ਪੰਜਾਬ ਦੇ ਹਲਕੇ ਵਿਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ। ਇਸ ਰੈਲੀ ਵਿਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਐੱਨ.ਐੱਚ.ਐੱਮ. ਮੁਲਾਜ਼ਮ ਵੱਡੀ ਗਿਣਤੀ ਵਿਚ ਪਹੁੰਚ ਕੇ ਸਰਕਾਰ ਵਿਰੁੱਧ ਆਪਣਾ ਰੋਸ ਦਰਜ ਕਰਵਾਉਣਗੇ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਉਠਾਉਣਗੇ। ਯੂਨੀਅਨ ਆਗੂ ਡਾ.ਯੁਵਰਾਜ ਸਿੰਘ ਅਤੇ ਡਾ.ਲਲਿਤ ਨੇ ਕਿਹਾ ਕਿ ਐੱਨ.ਐੱਚ.ਐੱਮ. ਮੁਲਾਜ਼ਮ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਆਮ ਲੋਕਾਂ ਤੱਕ ਮੁੱਢਲੀਆਂ ਸਿਹਤ ਸੇਵਾਵਾਂ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾ ਰਹੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਸੇਵਾਵਾਂ ਅਤੇ ਉਨ੍ਹਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਗਾਂ ਦਾ ਸਥਾਈ ਹੱਲ ਕੀਤਾ ਜਾਵੇ, ਤਾਂ ਜੋ ਸਿਹਤ ਵਿਭਾਗ ਦਾ ਕੰਮਕਾਜ ਸੁਚਾਰੂ ਢੰਗ ਨਾਲ ਚੱਲ ਸਕੇ। ਆਗੂ ਡਾ.ਪ੍ਰੀਤ ਮੁਖੀਜਾ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦਾ ਸੰਘਰਸ਼ ਮੰਗਾਂ ਦੇ ਹੱਲ ਹੋਣ ਤੱਕ ਜਾਰੀ ਰਹੇਗਾ। ਜੇਕਰ ਸਰਕਾਰ ਵਲੋਂ ਕੋਈ ਠੋਸ ਅਤੇ ਸਕਾਰਾਤਮਿਕ ਕਦਮ ਨਹੀਂ ਚੁੱਕਿਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਇਸ ਮੌਕੇ ਆਗੂ ਡਾ.ਅਸ਼ੋਕ ਕੁਮਾਰ, ਡਾ.ਗੁਰਵਿੰਦਰ ਸਿੰਘ, ਕੌਸ਼ਰਜੀਤ ਕੌਰ, ਨੇਹਾ, ਰਮਨਦੀਪ ਕੌਰ, ਰਾਜਵਿੰਦਰ ਕੌਰ, ਡਾ.ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਡਾ.ਅਮਨ, ਮਨੀਸ਼ਾ, ਰਿੰਕੂ ਕੰਬੋਜ਼, ਮਦਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡਾਂ ’ਚ ਪੁਲਿਸ ਅਤੇ ਸੀ.ਆਰ.ਪੀ.ਐੱਫ ਦੀ ਸਾਂਝੀ ਦਸਤਕ ਅਗਲੀ ਖ਼ਬਰ ਜ਼ੀਰਾ ਸ਼ਹਿਰ ’ਚ ਅਸ਼ਟਾਮ ਫਰੋਸ਼ਾਂ ਵਲੋਂ ਕਥਿਤ ਤੌਰ ’ਤੇ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ !
Ad Position 24