26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 2 ਦਸੰਬਰ ਨੂੰ ਪਹੁੰਚੇਗੀ ਫਿਰੋਜ਼ਪੁਰ

ਫਿਰੋਜ਼ਪੁਰ, 26 ਨਵੰਬਰ (ਸੁਖਵਿੰਦਰ ਸਿੰਘ )-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਵਿਖੇ ਪਹੁੰਚੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਜ.)

Ad Position 21
No active advertisement
ਅਜੀਤ ਡੈਸਕ 27-11-2026
ਫਿਰੋਜ਼ਪੁਰ, 26 ਨਵੰਬਰ (ਸੁਖਵਿੰਦਰ ਸਿੰਘ )-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ 2 ਦਸੰਬਰ ਨੂੰ ਫਰੀਦਕੋਟ ਤੋਂ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਵਿਖੇ ਪਹੁੰਚੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਜ.) ਸ੍ਰੀ ਕਿਸ਼੍ਰਨਾ ਪਾਲ ਰਾਜਪੂਤ ਨੇ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ। ਮਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਨਗਰ ਕੀਰਤਨ/ਸ਼ੋਭਾ ਯਾਤਰਾਵਾਂ ਆਰੰਭ ਹੋਣਗੀਆਂ, ਜਿਸ ਤਹਿਤ 2 ਦਸੰਬਰ ਨੂੰ ਫ਼ਰੀਦਕੋਟ ਤੋਂ ਇਕ ਨਗਰ ਕੀਰਤਨ/ਸ਼ੋਭਾ ਯਾਤਰਾ ਸ਼ੁਰੂ ਹੋ ਕੇ ਦੁਪਹਿਰ ਕਰੀਬ 12 ਵਜੇ ਫ਼ਿਰੋਜ਼ਪੁਰ ਵਿਖੇ ਪਹੁੰਚੇਗੀ। ਇਹ ਸ਼ੋਭਾ ਯਾਤਰਾ ਫਰੀਦਕੋਟ ਤੋਂ ਹੁੰਦੀ ਹੋਈ ਪਿੰਡ ਗੋਲੇਵਾਲਾ, ਸਾਈਆਂ ਵਾਲਾ ਰੋਡ ਰਾਹੀਂ ਫਿਰੋਜ਼ਪਰ ਵਿਚ ਦਾਖਲ ਹੇਵੇਗੀ। ਇਹ ਸ਼ੋਭਾ ਯਾਤਰਾ ਲਾਈਟਾਂ ਵਾਲਾ ਚੌਂਕ/ਪਾਈਲਟ ਚੌਂਕ, ਫਿਰ ਸ਼ੇਰਸ਼ਾਹ ਵਲੀ ਚੌਂਕ, ਗੁਰਦੁਆਰਾ ਸਾਰਾਗੜ੍ਹੀ ਸਾਹਿਬ, ਰੇਲਵੇ ਪੁੱਲ, ਉੱਧਮ ਸਿੰਘ ਚੌਂਕ ਤੋਂ ਨਾਮਦੇਵ ਚੌਂਕ, ਬਸਤੀ ਨਿਜਾਮਧੀਨ ਵਾਲਾ, ਸਤੀਏ ਵਾਲਾ, ਜ਼ੀਰਾ ਰੋਡ ਤੋਂ ਬਾਜੀਦਪੁਰ ਗੁਰਦੁਆਰਾ ਜ਼ਾਮਨੀ ਸਾਹਿਬ ਤੋਂ ਹੁੰਦੀ ਹੋਈ ਅੱਗੇ ਜ਼ਿਲ੍ਹਾ ਮੋਗਾ ਵੱਲ ਨੂੰ ਦਾਖਲ ਹੋਵੇਗੀ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ੋਭਾ ਯਾਤਰਾ ਦੇ ਰੂਟ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਅਤੇ ਪਾਰਕਿੰਗ ਦੇ ਢੁਕਵੇਂ ਇੰਤਜ਼ਾਮ ਸਮੇਤ ਸਾਫ-ਸਫ਼ਾਈ, ਪੀਣ ਵਾਲੇ ਪਾਣੀ, ਮੈਡੀਕਲ ਸਹਾਇਤਾਂ ਟੀਮਾਂ ਆਦਿ ਦੇ ਪੂਰੇ ਪ੍ਰਬੰਧ ਸਮੇਂ ਸਿਰ ਕਰਨ ਦੀ ਹਦਾਇਤ ਕੀਤਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸੰਗਤਾਂ ਨੂੰ ਵੀ ਵੱਡੀ ਗਿਣਤੀ ਵਿੱਚ ਇਸ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਐਸਡੀਐਮ ਫ਼ਿਰੋਜ਼ਪੁਰ ਕਰਨਵੀਰ ਸਿੰਘ, ਤਹਿਸੀਲਦਾਰ ਹਰਿੰਦਰਪਾਲ ਸਮੇਤ਼ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ 24 ਘੰਟੇ ਬਿਜਲੀ ਸਪਲਾਈ ਦੇ ਵਾਅਦਿਆਂ ਦੇ ਬਾਵਜੂਦ ਗੁਰੂਹਰਸਹਾਏ ਸ਼ਹਿਰ ’ਚ ਲੱਗ ਰਹੇ ਲੰਬੇ ਬਿਜਲੀ ਕੱਟ, ਲੋਕ ਪ੍ਰੇਸ਼ਾਨ
Ad Position 24