26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਪੈਨਸ਼ਨਰਾਂ ’ਚ ਰੋਸ- ਜਾਗੋਵਾਲੀਆ, ਢਿੱਲੋਂ

ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।

Ad Position 21
No active advertisement
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਵਿਚ ਸ਼ਾਮਿਲ ਪੈਨਸ਼ਨਰਜ਼ ਆਗੂ। ਅਜੀਤ ਤਸਵੀਰ 27-11-2026
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਿਸ਼ਨ ਚੰਦ ਜਾਗੋਵਾਲੀਆ, ਜਨਰਲ ਸਕੱਤਰ ਪ੍ਰਤਾਪ ਸਿੰਘ ਢਿੱਲੋਂ, ਬੂਟਾ ਰਾਮ ਬ੍ਰਾਂਚ ਪ੍ਰਧਾਨ ਤਲਵੰਡੀ ਭਾਈ, ਬਲਵੀਰ ਸਿੰਘ ਕੰਬੋਜ ਸੀਨੀਅਰ ਮੀਤ ਪ੍ਰਧਾਨ, ਤਰਸੇਮ ਬੇਦੀ ਜ਼ਿਲ੍ਹਾ ਪ੍ਰਧਾਨ ਸਟੇਟ ਕਰਮਚਾਰੀ ਦਲ ਅਤੇ ਗਿਆਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਾਂਝੀ ਤਾਲਮੇਲ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਗੱਲਬਾਤ ਕਰਨ ਤੋਂ ਟਾਲਾ ਵੱਟ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਸਮੇਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਗਈ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਬਕਾਇਆ ਜਾਰੀ ਨਹੀਂ ਕੀਤੇ ਜਾ ਰਹੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮਾਣ-ਭੱਤੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੇ ਮਾਣ-ਭੱਤੇ ਵਿਚ ਵਾਧੇ ਦੀ ਮੰਗ ਵੀ ਅਣਗੌਲੀ ਕੀਤੀ ਜਾ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਅਨੁਸਾਰ 1 ਤੋਂ 5 ਦਸੰਬਰ ਤੱਕ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਕੋਠੀਆਂ ਅੱਗੇ ਪੁਤਲੇ ਫੂਕੇ ਜਾਣਗੇ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 12 ਦਸੰਬਰ ਨੂੰ ਦਿੱਲੀ ਦੇ ਰਾਮ-ਲੀਲ੍ਹਾ ਮੈਦਾਨ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਅਤੇ ਆਲ ਇੰਡੀਆ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਕੀਤੀ ਜਾ ਰਹੀ ਰੈਲੀ ਅਤੇ 13 ਦਸੰਬਰ ਨੂੰ ਹੋਣ ਵਾਲੀ ਕਨਵੈੱਨਸ਼ਨ ਵਿਚ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਸ਼ਮੂਲੀਅਤ ਕਰਨਗੇ। ਇਸ ਮੌਕੇ ਮੇਹਰ ਸਿੰਘ, ਪ੍ਰਮੋਦ ਗੋਗਾ, ਦੇਵਰਾਜ ਚਾਵਲਾ, ਹੇਮੰਤ ਸਿੰਘ, ਮਾਨਾ ਸਿੰਘ ਭੱਟੀ, ਗੁਰਦੇਵ ਸਿੰਘ, ਤ੍ਰਿਲੋਕ ਸਿੰਘ, ਚੰਦਰ ਮੋਹਨ, ਸਤਨਾਮ ਸਿੰਘ, ਡਮਰ ਬਹਾਦਰ, ਰਾਜ ਕੁਮਾਰ, ਰਮੇਸ਼ ਭੱਟੀ, ਕਰਮ ਸਿੰਘ, ਗੁਰਮੇਲ ਸਿੰਘ ਖੋਸਾ, ਮਲਕੀਤ ਸਿੰਘ ਖੋਸਾ, ਕ੍ਰਿਸ਼ਨ ਲੂਣਾ, ਅਮਰੀਕ ਸਿੰਘ, ਜਤਿੰਦਰ ਸਿੰਘ, ਬਿਕਰ ਸਿੰਘ, ਸਵਿੰਦਰਪਾਲ ਕੌਰ, ਡਾ.ਪ੍ਰਦੀਪ ਰਾਣਾ, ਰਾਜੇਸ਼ ਕੁਮਾਰ, ਬਲਵੀਰ ਸਿੰਘ ਗੋਖੀਵਾਲਾ, ਉਡੀਕ ਚੰਦ ਅਤੇ ਚੰਨਣ ਸਿੰਘ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ 5 ਘੰਟੇ ਬੰਦ ਰਹੇਗੀ ਬਿਜਲੀ ਸਪਲਾਈ ਅਗਲੀ ਖ਼ਬਰ ਪੈਰਾਡਾਈਜ਼ ਸਕੂਲ ਵਿਖੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦਾ ਸ਼ਾਨਦਾਰ ਆਗਾਜ਼
Ad Position 24