26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਦੇਵ ਸਮਾਜ ਮਾਡਲ ਸਕੂਲ ਵਿਖੇ ਸੈਮੀਨਾਰ

ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿੱਤ ਚੋਪੜਾ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫ਼ਿਰੋਜ਼ਪੁਰ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

Ad Position 21
No active advertisement
ਸੈਮੀਨਾਰ ਦੌਰਾਨ ਬਾਲ ਵਿਆਹ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਲਿਆ ਪ੍ਰਣ ਲੈਂਦੇ ਅਧਿਕਾਰੀ, ਵਿਦਿਆਰਥੀ ਅਤੇ ਹਾਜ਼ਰੀਨ। 27-11-2026
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵਲੋਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੰਗਠਨ ਦੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ.ਅਮਿੱਤ ਚੋਪੜਾ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫ਼ਿਰੋਜ਼ਪੁਰ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਸੁਆਗਤੀ ਗੀਤ ਨਾਲ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਵਰਗੀਆਂ ਸਮਾਜਿਕ ਬੁਰਾਈਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਲੋੜਵੰਦ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ। ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਦੇ ਕਮਿਊਨਿਟੀ ਸੋਸ਼ਲ ਵਰਕਰ ਸਤਨਾਮ ਸਿੰਘ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਲ ਵਿਆਹ ਬੱਚਿਆਂ ਦੇ ਭਵਿੱਖ, ਸਿੱਖਿਆ, ਸਿਹਤ ਅਤੇ ਸ਼ਖ਼ਸੀਅਤ ਦੇ ਵਿਕਾਸ ਉੱਤੇ ਮਾੜਾ ਪ੍ਰਭਾਵ ਪਾਉਂਦਾ ਹੈ। ਉਨ੍ਹਾਂ ਬਾਲ ਵਿਆਹ ਰੋਕਥਾਮ ਕਾਨੂੰਨ, 2006 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੀ ਦੇ ਵਿਆਹ ਦੀ ਘੱਟੋ-ਘੱਟ ਉਮਰ 18 ਸਾਲ ਅਤੇ ਲੜਕੇ ਦੀ 21 ਸਾਲ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ, ਸਿਹਤ, ਸੁਰੱਖਿਆ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ। ਬਚਪਨ ਵਿਆਹ ਦੀਆਂ ਜ਼ਿੰਮੇਵਾਰੀਆਂ ਹੇਠ ਦੱਬਣ ਦੀ ਬਜਾਏ ਪੜ੍ਹਾਈ, ਖੇਡਾਂ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਬਤੀਤ ਹੋਣਾ ਚਾਹੀਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਵੀ ਬੱਚੇ ਨਾਲ ਹੋਣ ਵਾਲੀ ਮੁਸ਼ਕਲ ਜਾਂ ਸ਼ੋਸ਼ਣ ਦੀ ਸਥਿਤੀ ਵਿਚ ਸਹਾਇਤਾ ਲੈਣ ਲਈ ਚਾਈਲਡ ਹੈਲਪਲਾਈਨ ਦੇ ਟੋਲ-ਫਰੀ ਨੰਬਰ 1098 ਬਾਰੇ ਵੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਬਾਲ ਵਿਆਹ ਦਾ ਖ਼ਾਤਮਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਹਾਜ਼ਰ ਸਮੂਹ ਨੁਮਾਇੰਦਿਆਂ ਅਤੇ ਵਿਦਿਆਰਥੀਆਂ ਨੇ ਬਾਲ ਵਿਆਹ ਵਿਰੁੱਧ ਆਵਾਜ਼ ਉਠਾਉਣ ਅਤੇ ਬਾਲ ਵਿਆਹ ਮੁਕਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਤੋਂ ਤਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਕਵਿਤਾ, ਸਕੂਲ ਪ੍ਰਿੰਸੀਪਲ ਪੂਜਾ ਸਚਦੇਵਾ, ਨਵਜੋਤ ਕੌਰ, ਰੁਪਿੰਦਰ ਕੌਰ, ਅਧਿਆਪਕ ਅਰੁਣ ਅਤੇ ਆਂਗਣਵਾੜੀ ਵਰਕਰਾਂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਮਨਾਇਆ ਸੰਵਿਧਾਨ ਦਿਵਸ ਅਗਲੀ ਖ਼ਬਰ ਇੱਟਾਂ ਦੀਆਂ ਅਸਮਾਨੀਂ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ
Ad Position 24