hjਹਰਪ੍ਰੀਤ ਸਿੰਘ ਹੀਰੋ ਨੂੰ ਜ਼ੀਰਾ ਹਲਕੇ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨੇ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਸਰਕਲ ਪ੍ਰਧਾਨ ਅਤੇ ਡੈਲੀਗੇਟ ਪੰਜਾਬ ਗੁਰਬਖਸ਼ ਸਿੰਘ ਰਟੌਲ, ਸੀਨੀਅਰ ਅਕਾਲੀ ਆਗੂ ਜਗੀਰ ਸਿੰਘ ਬਮਰਾਹ,ਅਮਰਜੀਤ ਸਿੰਘ ਘੁੰਮਣ ਡੈਲੀਗੇਟ ਜ਼ਿਲ੍ਹਾ ਫ਼ਿਰੋਜ਼ਪਰ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਬਖਸ਼ ਸਿੰਘ ਸੇਖੋਂ, ਗੁਰਦਾਸ ਸਿੰਘ ਸਾਬਕਾ ਸਰਪੰਚ ਸ਼ਾਹਵਾਲਾ,ਸਾਬਕਾ ਸਰਪੰਚ ਸਤਨਾਮ ਸਿੰਘ ਗੋਲਡੀ ਵਿਰਕਾਂਵਾਲੀ ਆਦਿ ਅਕਾਲੀ ਆਗੂਆਂ ਨੇ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ੀਰਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆ ਸ.
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਸਰਕਲ ਪ੍ਰਧਾਨ ਅਤੇ ਡੈਲੀਗੇਟ ਪੰਜਾਬ ਗੁਰਬਖਸ਼ ਸਿੰਘ ਰਟੌਲ, ਸੀਨੀਅਰ ਅਕਾਲੀ ਆਗੂ ਜਗੀਰ ਸਿੰਘ ਬਮਰਾਹ,ਅਮਰਜੀਤ ਸਿੰਘ ਘੁੰਮਣ ਡੈਲੀਗੇਟ ਜ਼ਿਲ੍ਹਾ ਫ਼ਿਰੋਜ਼ਪਰ, ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਗੁਰਬਖਸ਼ ਸਿੰਘ ਸੇਖੋਂ, ਗੁਰਦਾਸ ਸਿੰਘ ਸਾਬਕਾ ਸਰਪੰਚ ਸ਼ਾਹਵਾਲਾ,ਸਾਬਕਾ ਸਰਪੰਚ ਸਤਨਾਮ ਸਿੰਘ ਗੋਲਡੀ ਵਿਰਕਾਂਵਾਲੀ ਆਦਿ ਅਕਾਲੀ ਆਗੂਆਂ ਨੇ ਹਰਪ੍ਰੀਤ ਸਿੰਘ ਹੀਰੋ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ੀਰਾ ਹਲਕੇ ਤੋਂ ਉਮੀਦਵਾਰ ਐਲਾਨੇ ਜਾਣ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆ ਸ. ਹੀਰੋ ਨੂੰ ਵਧਾਈ ਦਿੱਤੀ ਅਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 23 ਨਵੰਬਰ ਨੂੰ ਜ਼ੀਰਾ ਵਿਖੇ ਵਪਾਰੀਆਂ ਅਤੇ ਸਨਅਤਕਾਰਾਂ ਨਾਲ ਕੀਤੀ ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਹੀਰੋ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਉਮੀਦਵਾਰ ਐਲਾਨਿਆ ਸੀ। ਉਨ੍ਹਾਂ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਹਨਾਂ ਆਗੂਆਂ ਨੇ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਨੂੰ ਉਮੀਦਵਾਰ ਦੇ ਐਲਾਨੇ ਜਾਣ ਤੋਂ ਬਾਅਦ ਜ਼ੀਰਾ ਹਲਕੇ ਵਿਚ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਨੇ ਹਰਪ੍ਰੀਤ ਸਿੰਘ ਹੀਰੋ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਮੀਦ ਜਤਾਈ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਪਹਿਲ ਦੇ ਆਧਾਰ ‘ਤੇ ਉਠਾਉਂਦੇ ਹੋਏ ਲੋਕਾਂ ਨਾਲ ਆਪਣਾ ਸੰਪਰਕ ਹੋਰ ਮਜ਼ਬੂਤ ਕਰਨਗੇ। ਜ਼ਿਕਰਯੋਗ ਹੈ ਕਿ ਹਰਪ੍ਰੀਤ ਸਿੰਘ ਹੀਰੋ ਦਾ ਪਰਿਵਾਰ ਵੀ ਜ਼ੀਰਾ ਹਲਕੇ ਦੀ ਸਿਆਸਤ ਵਿੱਚ ਆਪਣੀ ਪਛਾਣ ਰੱਖਦਾ ਹੈ। ਉਨ੍ਹਾਂ ਦੇ ਪਿਤਾ ਹਰਚਰਨ ਸਿੰਘ ਹੀਰੋ ਸਾਲ 1980 ਵਿਚ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਪਿਛੋਕੜ ਕਾਰਨ ਵੀ ਉਨ੍ਹਾਂ ਦੀ ਉਮੀਦਵਾਰੀ ਨੂੰ ਹਲਕੇ ਦੀ ਸਿਆਸਤ ਵਿਚ ਅਹਿਮੀਅਤ ਨਾਲ ਵੇਖਿਆ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਮੁੜ ਐਲਾਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਣ ਰਹੇ ਨਵੇਂ ਸਿਆਸੀ ਸਮੀਕਰਨਾਂ ਦਰਮਿਆਨ ਜ਼ੀਰਾ ਹਲਕੇ ਤੋਂ ਉਮੀਦਵਾਰ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਚੋਣ ਸਰਗਰਮੀਆਂ ਦੇ ਪੱਖੋਂ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।