27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ ਤੇ ਜੀ . ਆਰ . ਪੀ . ਦੀ ਵੱਡੀ ਚੈਕਿੰਗ , ਪਲੇਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਹੋਈ ਬਾਰੀਕੀ ਨਾਲ ਤਲਾਸ਼ੀ

ਫ਼ਿਰੋਜ਼ਪੁਰ, 27 ਨਵੰਬਰ ( ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ. ਆਰ.

Ad Position 21
No active advertisement
ਅਜੀਤ ਡੈਸਕ 28-11-2026
ਫ਼ਿਰੋਜ਼ਪੁਰ, 27 ਨਵੰਬਰ ( ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. ਵਲੋਂ ਵੱਡੀ ਚੈਕਿੰਗ ਮੁਹਿੰਮ ਸ਼ੁਰੂ ਕਰਕੇ ਪਲੈਟਫਾਰਮਾਂ ਤੋਂ ਲੈ ਕੇ ਪਾਰਕਿੰਗ ਤੱਕ ਬਾਰੀਕੀ ਨਾਲ ਤਲਾਸ਼ੀ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਡਾ.ਜਤਿੰਦਰ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਯਾਤਰੀ ਜਾਗਰੂਕਤਾ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਫ਼ਸਰ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਇੰਸਪੈਕਟਰ ਰੀਤੂ ਬਾਲਾ ਅਤੇ ਇੰਸਪੈਕਟਰ ਕ੍ਰਿਸ਼ਨ ਅਰੋੜਾ ਨੇ ਦੱਸਿਆ ਕਿ ਰੇਲ ਗੱਡੀਆਂ ’ਚ ਮੁਸਾਫ਼ਰਾਂ ਦੀ ਵੱਧ ਰਹੀ ਤਾਦਾਦ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਤਹਿਤ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ਫ਼ਿਰੋਜ਼ਪੁਰ ਕੈਂਟ ਵਿਖੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਜਿਸ ਤਹਿਤ ਯਾਤਰੀ ਜਾਗਰੂਕਤਾ ਅਤੇ ਸਰਚ ਅਪ੍ਰੇਸ਼ਨ ਤਹਿਤ ਪਲੈਟਫਾਰਮਾਂ, ਗੱਡੀਆਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ / ਐਗਜ਼ਿਟ ਗੇਟ ਅਤੇ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਦੌਰਾਨ ਕੁੱਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੇ ਸਮਾਨ, ਬੈਗ ਆਦਿ ਦੀ ਵੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਪਾਈ ਗਈ। ਚੈਕਿੰਗ ਦੌਰਾਨ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਜਾਗਰੂਕ ਵੀ ਕੀਤਾ ਗਿਆ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਸ਼ੱਕੀ ਲਾਵਾਰਿਸ ਚੀਜ਼, ਸਾਮਾਨ ਆਦਿ ਗੱਡੀ ਜਾਂ ਪਲੇਟਫ਼ਾਰਮਾਂ ’ਤੇ ਨਜ਼ਰ ਆਉਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਜ਼ਦੀਕੀ ਸਟੇਸ਼ਨ ’ਤੇ ਥਾਣਾ ਜੀ.ਆਰ.ਪੀ. ਜਾਂ ਆਰ.ਪੀ.ਐਫ. ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਵਿਚ ‘ਯੁੱਧ ਮੈਡੀਕਲ ਨਸ਼ੇ ਵਿਰੁੱਧ’ ਮੁਹਿੰਮ ਦਾ ਐਲਾਨ ਕਰਨ ਵਾਲੀ ਟੀਮ 15 ਦਿਨਾਂ ’ਚ ਹੀ ਹੋਈ ਖ਼ਾਮੋਸ਼ ਬਿਨਾਂ ਕਾ... ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਸੰਜੇ ਕਪੂਰ ਵਿਰਾਸਤ ਵਿਵਾਦ ’ਚ ਵਿਚੋਲਗੀ ਪ੍ਰਕਿਰਿਆ ਖ਼ਤਮ
Ad Position 24