27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ’ਚੋਂ 30 ਬੋਰ ਦੇ 75 ਜ਼ਿੰਦਾ ਕਾਰਤੂਸ ਬਰਾਮਦ ਡਰੋਨ ਦੀ ਹਲਚਲ ਸੰਬੰਧੀ ਸੂਚਨਾ ’ਤੇ ਬੀ.ਐੱਸ.ਐੱਫ. ਅਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਸਾਂਝਾ ਸਰਚ ਆਪ੍ਰੇਸ਼ਨ

ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬੀ. ਐੱਸ.

Ad Position 21
No active advertisement
ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚ ਤਲਾਸ਼ੀ ਅਭਿਆਨ ਦੌਰਾਨ ਕਾਰਤੂਸ ਬਰਾਮਦ ਕਰਦੇ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਅਤੇ ਜਵਾਨ। 28-11-2026
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬੀ.ਐੱਸ.ਐੱਫ ਅਤੇ ਫ਼ਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚੋਂ 30 ਬੋਰ ਪਿਸਤੌਲ ਦੇ 75 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਜਾਣਕਾਰੀ ਅਨੁਸਾਰ ਸਰਹੱਦੀ ਇਲਾਕੇ ਵਿਚ ਡਰੋਨ ਦੀ ਸ਼ੱਕੀ ਹਲਚਲ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਐੱਸ.ਐੱਫ ਦੀ ਬੀ.ਓ.ਪੀ ਐੱਚ.ਕੇ.ਟੀ. ਅਤੇ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਪੁਲਿਸ ਚੌਕੀ ਪਿੰਡ ਬਾਰੇ ਕੇ ਦੇ ਇੰਚਾਰਜ ਸੁਖਬੀਰ ਸਿੰਘ ਬਾਠ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸਾਂਝੇ ਤੌਰ ’ਤੇ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਸ਼ੱਕੀ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ। ਤਲਾਸ਼ੀ ਮੁਹਿੰਮ ਦੌਰਾਨ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚੋਂ ਸ਼ੱਕੀ ਹਾਲਤ ਵਿਚ ਪਏ 30 ਬੋਰ ਪਿਸਤੌਲ ਦੇ 75 ਜ਼ਿੰਦਾ ਕਾਰਤੂਸ ਮਿਲੇ, ਜਿਨ੍ਹਾਂ ਨੂੰ ਸੁਰੱਖਿਆ ਬਲਾਂ ਨੇ ਆਪਣੇ ਕਬਜ਼ੇ ਵਿਚ ਲੈ ਲਿਆ। ਬਰਾਮਦਗੀ ਤੋਂ ਬਾਅਦ ਪੁਲਿਸ ਵਲੋਂ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਬਾਠ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਾਰਤੂਸ ਕਿਸ ਮਕਸਦ ਲਈ ਅਤੇ ਕਿਸ ਵਿਅਕਤੀ ਵਲੋਂ ਇੱਥੇ ਪਹੁੰਚਾਏ ਗਏ ਸਨ। ਇਸ ਤੋਂ ਇਲਾਵਾ ਡਰੋਨ ਰਾਹੀਂ ਸਰਹੱਦ ਪਾਰੋਂ ਖੇਪ ਸੁੱਟੇ ਜਾਣ ਦੀ ਸੰਭਾਵਨਾ ਸਮੇਤ ਹੋਰ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਦੇ ਤਸ਼ੱਦਦ ਕਾਰਨ ਸੂਬਾ ਪੱਧਰੀ ਹਾਕੀ ਖਿਡਾਰੀ ਦੀ ਮੌਤ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਪਰ... ਅਗਲੀ ਖ਼ਬਰ ਫ਼ਿਰੋਜ਼ਪੁਰ ਵਿਚ ‘ਯੁੱਧ ਮੈਡੀਕਲ ਨਸ਼ੇ ਵਿਰੁੱਧ’ ਮੁਹਿੰਮ ਦਾ ਐਲਾਨ ਕਰਨ ਵਾਲੀ ਟੀਮ 15 ਦਿਨਾਂ ’ਚ ਹੀ ਹੋਈ ਖ਼ਾਮੋਸ਼ ਬਿਨਾਂ ਕਾ...
Ad Position 24