27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ -ਭਾਜਪਾ ਗੱਠਜੋੜ ਨਾਲ ਪੰਜਾਬ ’ਚ ਅਕਾਲੀ ਸਰਕਾਰ ਯਕੀਨੀ-ਐੱਸ.ਡੀ.ਓ. ਮਹਾਂਬੀਰ ਸਿੰਘ ਧਾਲੀਵਾਲ

ਮੁੱਦਕੀ, 27 ਨਵੰਬਰ, (ਭੁਪਿੰਦਰ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਉਸ ਸਮੇਂ ਜੋਸ਼ ਹੋਰ ਭਰ ਗਿਆ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਐਲਾਨ ਕਰਦਿਆਂ ਇਕੱਠੇ ਚੋਣ ਮੈਦਾਨ ਵਿਚ ਉੱਤਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਉਕਤ ਦੋਹਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਹੋਰ ਵਧ ਗਿਆ ਹੈ।

Ad Position 21
No active advertisement
ਮਹਾਂਬੀਰ ਸਿੰਘ ਧਾਲੀਵਾਲ ਜਾਣਕਾਰੀ ਦਿੰਦੇ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ। 28-11-2026
ਮੁੱਦਕੀ, 27 ਨਵੰਬਰ, (ਭੁਪਿੰਦਰ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਉਸ ਸਮੇਂ ਜੋਸ਼ ਹੋਰ ਭਰ ਗਿਆ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਗੱਠਜੋੜ ਦਾ ਐਲਾਨ ਕਰਦਿਆਂ ਇਕੱਠੇ ਚੋਣ ਮੈਦਾਨ ਵਿਚ ਉੱਤਰਨ ਦਾ ਐਲਾਨ ਕਰ ਦਿੱਤਾ। ਇਸ ਨਾਲ ਉਕਤ ਦੋਹਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਹੋਰ ਵਧ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ ਸੇਖੋਂ ਦੀ ਸੱਜੀ ਬਾਂਹ ਮਹਾਂਬੀਰ ਸਿੰਘ ਧਾਲੀਵਾਲ ਸਾਬਕਾ ਐੱਸ.ਡੀ.ਓ. ਮੁੱਦਕੀ ਨੇ ਇੱਥੇ ਕੀਤਾ। ਧਾਲੀਵਾਲ ਨੇ ਅੱਗੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਨਾਲ ਜਿੱਥੇ ਅਕਾਲੀ ਭਾਜਪਾ ਵਰਕਰਾਂ ਨੂੰ ਚੋਣਾ ਲੜਨ ਲਈ ਬਲ ਮਿਲਿਆ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ’ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਮਹਾਂਬੀਰ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਕਰਕੇ ਨੌਜਵਾਨੀ ਨੂੰ ਸਿੱਧੇ ਰਾਹ ਪਾ ਕੇ ਪੰਜਾਬ ਦੇ ਭਵਿੱਖ ਨੂੰ ਧੁੰਦਲਾ ਹੋਣ ਤੋਂ ਬਚਾਇਆ ਜਾਵੇਗਾ। ਉਨ੍ਹਾਂ ਅਮਿੱਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਨੇ ਸਹੀ ਸਮੇਂ ’ਤੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਲੋਕਾਂ ਦੇ ਮਨ ਦੀ ਗੱਲ ਬੁੱਝ ਲਈ ਹੈ। ਹੁਣ ਪੰਜਾਬ ਦੀ ਡੁੱਬ ਰਹੀ ਕਿਸਾਨੀ, ‘ਚਿੱਟੇ ’ ਨਾਲ ਘਰ ਘਰ ਵਿਛ ਰਹੇ ਸੱਥਰ, ਪੰਜਾਬ ਦੇ ਡੁੱਬ ਰਹੇ ਛੋਟੇ ਕਾਰੋਬਾਰ ਦੀ ਸਾਰ ਅਕਾਲੀ ਭਾਜਪਾ ਸਰਕਾਰ ਲਵੇਗੀ। ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਨੂੰ ਮੁੜ ਪੈਰਾਂ ਸਿਰ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਹਰਦੀਪ ਸਿੰਘ ਵਲੋਂ ਸਵੈ-ਜਨਗਣਨਾ ਮੁਕੰਮਲ ਲੋਕਾਂ ਨੂੰ 30 ਨਵੰਬਰ ਤੋਂ ਪਹਿਲਾਂ ਵੇਰਵੇ ਦਰਜ ਕਰਵਾਉਣ ਦੀ ਅਪੀ... ਅਗਲੀ ਖ਼ਬਰ ਪੰਜਾਬ ਦਾ ਹਰ ਪਿੰਡ, ਕਸਬਾ ਅਤੇ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ-ਦੀਪਕ ਸ਼ਰਮਾ
Ad Position 24