27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਫ਼ਿਰੋਜ਼ਪੁਰ ਦਿਹਾਤੀ ਦੀ ਸਿਆਸਤ ਵਿਚ ਰਾਜਵਿੰਦਰ ਕੌਰ ਸਿਆਲ ਦੇ ਨਾਂਅ ਦੀ ਗੂੰਜ , ਭਾਜਪਾ ਦੀ ਟਿਕਟ ਨੂੰ ਲੈ ਕੇ ਚਰਚਾ ਤੇਜ਼

ਫਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਭਾਵੀ ਉਮੀਦਵਾਰੀ ਨੂੰ ਲੈ ਕੇ ਬੀਬੀ ਰਾਜਵਿੰਦਰ ਕੌਰ ਸਿਆਲ ਦਾ ਨਾਮ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 28-11-2026
ਫਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਭਾਵੀ ਉਮੀਦਵਾਰੀ ਨੂੰ ਲੈ ਕੇ ਬੀਬੀ ਰਾਜਵਿੰਦਰ ਕੌਰ ਸਿਆਲ ਦਾ ਨਾਮ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਾਰਟੀ ਵਲੋਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰੇ ਜਾਣ ਦੀ ਸੰਭਾਵਨਾ ਨੂੰ ਲੈ ਕੇ ਇਲਾਕੇ ਵਿਚ ਕਈ ਤਰ੍ਹਾਂ ਦੇ ਸਿਆਸੀ ਸਮੀਕਰਨਾਂ ਦੀ ਚਰਚਾ ਹੋ ਰਹੀ ਹੈ। ਬੀਬੀ ਰਾਜਵਿੰਦਰ ਕੌਰ ਸਿਆਲ ਭਾਜਪਾ ਦੀ ਸੀਨੀਅਰ ਆਗੂ ਹੋਣ ਦੇ ਨਾਲ-ਨਾਲ ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਸੂਬਾ ਸਕੱਤਰ ਵਜੋਂ ਵੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ। ਉਹ ਲਗਾਤਾਰ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਸੰਪਰਕ ਬਣਾਈ ਰੱਖਣ, ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਸਰਗਰਮ ਰਹਿੰਦੇ ਹਨ। ਉਨ੍ਹਾਂ ਦੀਆਂ ਪਿੰਡ ਪੱਧਰੀ ਮੀਟਿੰਗਾਂ, ਸਮਾਜਿਕ ਗਤੀਵਿਧੀਆਂ ਵਿਚ ਸ਼ਮੂਲੀਅਤ ਅਤੇ ਪਾਰਟੀ ਦੇ ਪ੍ਰੋਗਰਾਮਾਂ ਵਿਚ ਲਗਾਤਾਰ ਹਾਜ਼ਰੀ ਉਨ੍ਹਾਂ ਦੀ ਸਿਆਸੀ ਸਰਗਰਮੀ ਨੂੰ ਦਰਸਾਉਂਦੀ ਹੈ। ਖਾਸ ਕਰਕੇ ਮਹਿਲਾ ਵਰਗ ਨਾਲ ਉਨ੍ਹਾਂ ਦਾ ਸੰਪਰਕ ਅਤੇ ਔਰਤਾਂ ਨਾਲ ਜੁੜੇ ਮੁੱਦਿਆਂ ਵਿਚ ਦਿਲਚਸਪੀ ਉਨ੍ਹਾਂ ਦੀ ਸਿਆਸੀ ਪਛਾਣ ਦਾ ਅਹਿਮ ਹਿੱਸਾ ਮੰਨੀ ਜਾ ਰਹੀ ਹੈ। ਫਿਰੋਜ਼ਪੁਰ ਦਿਹਾਤੀ ਹਲਕੇ ਵਿਚ ਵੱਖ-ਵੱਖ ਪਾਰਟੀਆਂ ਵਲੋਂ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿਚ ਭਾਜਪਾ ਵਲੋਂ ਮਹਿਲਾ ਆਗੂ ਨੂੰ ਚੋਣ ਮੈਦਾਨ ਵਿਚ ਉਤਾਰਨ ਦਾ ਫ਼ੈਸਲਾ ਪਾਰਟੀ ਦੀ ਸਿਆਸੀ ਰਣਨੀਤੀ ਦਾ ਅਹਿਮ ਹਿੱਸਾ ਹੋ ਸਕਦਾ ਹੈ। ਜੇਕਰ ਪਾਰਟੀ ਹਾਈਕਮਾਨ ਬੀਬੀ ਰਾਜਵਿੰਦਰ ਕੌਰ ਸਿਆਲ ਦੇ ਨਾਮ ’ਤੇ ਵਿਚਾਰ ਕਰਦੀ ਹੈ ਤਾਂ ਉਨ੍ਹਾਂ ਦੀ ਉਮੀਦਵਾਰੀ ਨਾਲ ਹਲਕੇ ਵਿਚ ਨਵੀਂ ਸਿਆਸੀ ਚਰਚਾ ਛਿੜ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵੋਦਿਆ ਸਕੂਲ ’ਚ ਜਮਾਤ ਛੇਵੀਂ ਲਈ ਦਾਖ਼ਲਾ ਪ੍ਰੀਖਿਆ ਸੰਬੰਧੀ ਮੀਟਿੰਗ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, ਮੰਗਾਂ ਦੀ ਪੂਰਤੀ ਨਾ ਹੋਣ ’ਤੇ ਅਣਮਿੱਥੇ ਸਮੇਂ ਲਈ ਕੀਤੀ...
Ad Position 24