ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ
ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 28 ਨਵੰਬਰ ਨੂੰ ਐਨ. ਐਮ.
ਫ਼ਿਰੋਜ਼ਪੁਰ, 27 ਨਵੰਬਰ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 28 ਨਵੰਬਰ ਨੂੰ ਐਨ.ਐਮ.ਐਮ.ਐਸ/ ਪੀ.ਐਸ.ਟੀ.ਐਸ.ਈ. ਪ੍ਰੀਖਿਆ ਲਈ ਜ਼ਿਲ੍ਹੇ ਵਿਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਜ਼ਿਲ੍ਹੇ ਵਿਚ ਐਨ.ਐਮ.ਐਮ.ਐਸ/ ਪੀ.ਐਸ.ਟੀ.ਐਸ.ਈ. ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ ਜਿਸ ਲਈ ਫ਼ਿਰੋਜ਼ਪੁਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਿਰੋਜ਼ਪੁਰ, ਐਮ.ਐਲ.ਐਮ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਤਲਵੰਡੀ ਭਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗੁਰੂਹਰਸਹਾਏ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿਚ ਧਾਰਾ 163 ਲਾਗੂ ਹੋਵੇਗੀ। ਇਹ ਹੁਕਮ ਇਨ੍ਹਾਂ ਪ੍ਰੀਖਿਆ ਕੇਂਦਰਾਂ ਅਤੇ ਡਿਊਟੀ ਦੇ ਰਹੇ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਣਗੇ।