28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸ਼ਹਿਰੀ ਵਿਧਾਨ ਸਭਾ ਹਲਕੇ ਦੀ ਟਿਕਟ ਲਈ ਸ਼ਹਿਰ ਨਾਲ ਡੂੰਘੀ ਸਾਂਝ ਰੱਖਣ ਵਾਲੀ ਪਲਵਿੰਦਰ ਕੌਰ ਬਾਠ ਦੀ ਦਾਅਵੇਦਾਰੀ ਮਜ਼ਬੂਤ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ ਲੋਕਾਂ ਵਿਚ ਬਣਾਈ ਵੱਖਰੀ ਪਛਾਣ, ਸ਼ਹਿਰੀ ਵੋਟਰਾਂ ਨਾਲ ਨਿੱਜੀ ਤਾਲਮੇਲ ਬਣ ਸਕਦਾ ਹੈ ਜਿੱਤ ਦਾ ਆਧਾਰ

ਫਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਲਈ ਉਮੀਦਵਾਰਾਂ ਦੀ ਦਾਅਵੇਦਾਰੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਵਾਰ ਟਿਕਟ ਦੀ ਦੌੜ ਵਿਚ ਅਜਿਹੇ ਚਿਹਰੇ ਨੂੰ ਤਰਜੀਹ ਦੇਣ ਦੀ ਚਰਚਾ ਵੀ ਜ਼ੋਰ ਫੜ ਰਹੀ ਹੈ।

Ad Position 21
No active advertisement
ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ 29-11-2026
ਫਿਰੋਜ਼ਪੁਰ, 28 ਨਵੰਬਰ (ਸੁਖਵਿੰਦਰ ਸਿੰਘ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਲਈ ਉਮੀਦਵਾਰਾਂ ਦੀ ਦਾਅਵੇਦਾਰੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਵਾਰ ਟਿਕਟ ਦੀ ਦੌੜ ਵਿਚ ਅਜਿਹੇ ਚਿਹਰੇ ਨੂੰ ਤਰਜੀਹ ਦੇਣ ਦੀ ਚਰਚਾ ਵੀ ਜ਼ੋਰ ਫੜ ਰਹੀ ਹੈ। ਜਿਸ ਦੀ ਸ਼ਹਿਰ ਦੇ ਲੋਕਾਂ ਨਾਲ ਨਿੱਜੀ ਸਾਂਝ, ਸਮਾਜਿਕ ਤਾਲਮੇਲ ਅਤੇ ਇਲਾਕੇ ਵਿਚ ਆਪਣੀ ਪਛਾਣ ਹੋਵੇ। ਇਸੇ ਸੰਦਰਭ ਵਿਚ ਪ੍ਰੋਫੈਸਰ ਪਲਵਿੰਦਰ ਕੌਰ ਬਾਠ ਦੀ ਦਾਅਵੇਦਾਰੀ ਨੂੰ ਅਹਿਮੀਅਤ ਨਾਲ ਦੇਖਿਆ ਜਾ ਰਿਹਾ ਹੈ। ਮੌਜੂਦਾ ਸਮੇਂ ਵਿਚ ਸ਼ਹਿਰ ਦੇ ਇਕ ਪ੍ਰਸਿੱਧ ਕਾਲਜ ਵਿਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਰਹੇ ਪਲਵਿੰਦਰ ਕੌਰ ਬਾਠ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਦੀ ਧਰਮਪਤਨੀ ਹਨ। ਸਿੱਖਿਆ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਉਨ੍ਹਾਂ ਦਾ ਸ਼ਹਿਰ ਦੇ ਵੱਖ-ਵੱਖ ਵਰਗਾਂ ਨਾਲ ਬਣਿਆ ਸੰਪਰਕ ਵੀ ਉਨ੍ਹਾਂ ਦੀ ਦਾਅਵੇਦਾਰੀ ਦਾ ਇਕ ਅਹਿਮ ਪੱਖ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੀ ਕਾਰਜਸ਼ੈਲੀ, ਸੁਭਾਅ ਅਤੇ ਲੋਕਾਂ ਨਾਲ ਵਿਚਰਨ ਦੇ ਢੰਗ ਨੂੰ ਲੈ ਕੇ ਸ਼ਹਿਰੀ ਹਲਕਿਆਂ ਵਿਚ ਚਰਚਾ ਹੋ ਰਹੀ ਹੈ। ਸਿਆਸੀ ਹਲਕਿਆਂ ਵਿਚ ਇਹ ਮੰਨਿਆ ਜਾ ਰਿਹਾ ਹੈ ਕਿ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਚੋਣ ਲੜਨ ਵਾਲੇ ਉਮੀਦਵਾਰ ਦਾ ਸਿਰਫ਼ ਪਾਰਟੀ ਨਾਲ ਜੁੜਿਆ ਹੋਣਾ ਹੀ ਕਾਫ਼ੀ ਨਹੀਂ, ਸਗੋਂ ਉਸ ਦਾ ਸ਼ਹਿਰ ਦੇ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਹਰ ਵਰਗ ਵਿਚ ਪਹੁੰਚ ਹੋਣਾ ਵੀ ਜਿੱਤ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ। ਇਸ ਪੱਖੋਂ ਪਲਵਿੰਦਰ ਕੌਰ ਬਾਠ ਆਪਣੇ ਆਪ ਨੂੰ ਇਕ ਮਜ਼ਬੂਤ ਦਾਅਵੇਦਾਰ ਵਜੋਂ ਪੇਸ਼ ਕਰ ਰਹੇ ਹਨ। ਸ਼ਹਿਰ ਦੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਹੋਰਨਾਂ ਦਾਅਵੇਦਾਰਾਂ ਦੇ ਮੁਕਾਬਲੇ ਪਲਵਿੰਦਰ ਕੌਰ ਬਾਠ ਦੀ ਸ਼ਹਿਰ ਦੇ ਲੋਕਾਂ ਨਾਲ ਲੰਮੇ ਸਮੇਂ ਤੋਂ ਬਣੇ ਨਿੱਜੀ ਅਤੇ ਸਮਾਜਿਕ ਤਾਲਮੇਲ ਦੇ ਆਧਾਰ ’ਤੇ ਇਸ ਦਾਅਵੇਦਾਰੀ ਨੂੰ ਮਜ਼ਬੂਤ ਮੰਨਿਆ ਜਾ ਰਿਹਾ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜੇਕਰ ਭਾਜਪਾ ਉਨ੍ਹਾਂ ਨੂੰ ਸ਼ਹਿਰੀ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਦੀ ਹੈ ਤਾਂ ਸ਼ਹਿਰੀ ਵੋਟਰਾਂ ਨਾਲ ਉਨ੍ਹਾਂ ਦੀ ਸਾਂਝ ਪਾਰਟੀ ਲਈ ਲਾਹੇਵੰਦ ਸਾਬਤ ਹੋ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਦਾ ਆਯੋਜਨ ਅਗਲੀ ਖ਼ਬਰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਵਲ ਡਿਫੈਂਸ...
Ad Position 24