28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਫ਼ਿਰੋਜ਼ਪੁਰ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ਹੋਈ ਕਿਹਾ,ਪ੍ਰਾਈਵੇਟ ਸਕੂਲਾਂ ਦੀਆਂ ਮੁਸ਼ਕਲਾਂ ’ਤੇ ਮੰਥਨ, ਹਰ ਸਕੂਲ ਦੀ ਢਾਲ ਬਣੇਗੀ ਐਸੋਸੀਏਸ਼ਨ

ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਐਸੋਸੀਏਸ਼ਨ ਆਫ਼ ਹੈੱਡਜ਼ ਆਫ਼ ਰਜਿਸਟਰਡ ਐਫੀਲੀਏਟਿਡ ਸਕੂਲਜ਼ ਵਲੋਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ਕਰਵਾਈ ਗਈ। ਇਸ ਦੌਰਾਨ ਜਿੱਥੇ ਸਿੱਖਿਆ ਸੰਸਥਾਵਾਂ ਨੂੰ ਦਰਪੇਸ਼ ਚੁਨੌਤੀਆਂ ਅਤੇ ਸਾਂਝੀਆਂ ਸਮੱਸਿਆਵਾਂ ’ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ, ਉੱਥੇ ਇਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਅਤੇ ਸੰਗਠਨ ਦੀ ਮਜ਼ਬੂਤੀ ’ਤੇ ਵੀ ਜ਼ੋਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ, 28 ਨਵੰਬਰ (ਗੁਰਿੰਦਰ ਸਿੰਘ)-ਐਸੋਸੀਏਸ਼ਨ ਆਫ਼ ਹੈੱਡਜ਼ ਆਫ਼ ਰਜਿਸਟਰਡ ਐਫੀਲੀਏਟਿਡ ਸਕੂਲਜ਼ ਵਲੋਂ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ਕਰਵਾਈ ਗਈ। ਇਸ ਦੌਰਾਨ ਜਿੱਥੇ ਸਿੱਖਿਆ ਸੰਸਥਾਵਾਂ ਨੂੰ ਦਰਪੇਸ਼ ਚੁਨੌਤੀਆਂ ਅਤੇ ਸਾਂਝੀਆਂ ਸਮੱਸਿਆਵਾਂ ’ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ, ਉੱਥੇ ਇਨ੍ਹਾਂ ਦੇ ਹੱਲ ਲਈ ਆਪਸੀ ਤਾਲਮੇਲ ਅਤੇ ਸੰਗਠਨ ਦੀ ਮਜ਼ਬੂਤੀ ’ਤੇ ਵੀ ਜ਼ੋਰ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂਆਂ ਜਸਮਿੰਦਰ ਸਿੰਘ ਸੰਧੂ, ਰਵਿੰਦਰ ਸ਼ਰਮਾ ਅਤੇ ਨਰਿੰਦਰ ਸਿੰਘ ਕੇਸਰ ਨੇ ਭਰੋਸਾ ਦਿਵਾਇਆ ਕਿ ਪ੍ਰਾਈਵੇਟ ਸਕੂਲਾਂ ਨੂੰ ਦਰਪੇਸ਼ ਕਿਸੇ ਵੀ ਚੁਨੌਤੀ ਅਤੇ ਸਮੱਸਿਆ ਦੇ ਹੱਲ ਲਈ ਐਸੋਸੀਏਸ਼ਨ ਹਰ ਸਕੂਲ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੋਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਸਮਿੰਦਰ ਸਿੰਘ ਸੰਧੂ ਪ੍ਰਿੰਸੀਪਲ ਦਸਮੇਸ਼ ਪਬਲਿਕ ਸਕੂਲ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਰਵਿੰਦਰ ਸ਼ਰਮਾ ਪ੍ਰਿੰਸੀਪਲ ਬੀ.ਐੱਸ.ਐੱਮ ਸਕੂਲ ਅਤੇ ਰਾਸਾ ਦੇ ਜਨਰਲ ਸਕੱਤਰ ਅਤੇ ਨਰਿੰਦਰ ਸਿੰਘ ਕੇਸਰ ਜ਼ਿਲ੍ਹਾ ਪ੍ਰਧਾਨ ਰਾਸਾ ਫ਼ਿਰੋਜ਼ਪੁਰ ਅਤੇ ਪ੍ਰਿੰਸੀਪਲ ਐੱਸ.ਬੀ.ਐੱਸ ਸਕੂਲ ਭਾਨੇਵਾਲਾ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਾਂਝੇ ਯਤਨਾਂ ਅਤੇ ਆਪਸੀ ਸਹਿਯੋਗ ਨਾਲ ਹੀ ਪ੍ਰਭਾਵਸ਼ਾਲੀ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਦਾ ਮਕਸਦ ਸਿਰਫ਼ ਸਕੂਲਾਂ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਦੇ ਹੱਕਾਂ, ਹਿੱਤਾਂ ਅਤੇ ਸਮੱਸਿਆਵਾਂ ਦੀ ਆਵਾਜ਼ ਨੂੰ ਵੀ ਬੁਲੰਦ ਕਰਨਾ ਹੈ। ਮੀਟਿੰਗ ਦੇ ਨਿਰਧਾਰਿਤ ਏਜੰਡੇ ਤਹਿਤ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਆਮਦਨ-ਖ਼ਰਚੇ ਦਾ ਵੇਰਵਾ ਮੈਂਬਰਾਂ ਸਾਹਮਣੇ ਪੇਸ਼ ਕੀਤਾ ਗਿਆ। ਇਸ ਉਪਰੰਤ ਨਵੀਂ ਸਿੱਖਿਆ ਨੀਤੀ (ਐੱਨਈਪੀ) ਨੂੰ ਲਾਗੂ ਕਰਨ ਸਬੰਧੀ ਆ ਰਹੀਆਂ ਮੁਸ਼ਕਲਾਂ, ਸਕੂਲਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਅਤੇ ਅੱਗ ਬੁਝਾਊ ਪ੍ਰਬੰਧਾਂ ਸਬੰਧੀ ਲੋੜੀਂਦੇ ਸਰਟੀਫਿਕੇਟਾਂ ਅਤੇ ਨਿਯਮਾਂ ਦੀ ਪਾਲਣਾ ਬਾਰੇ ਵਿਚਾਰ ਸਾਂਝੇ ਕੀਤੇ ਗਏ। ਇਸ ਤੋਂ ਇਲਾਵਾ ਸਕੂਲਾਂ ਦੀਆਂ ਫ਼ੀਸਾਂ ਸਮੇਂ ਸਿਰ ਜਮਹਾਂ ਨਾ ਕਰਵਾਉਣ ਵਾਲੇ ਮਾਪਿਆਂ ਕਾਰਨ ਪ੍ਰਬੰਧਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਵੀ ਵਿਚਾਰਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਸਿੱਖਿਆ ਸੰਸਥਾਵਾਂ ਦੇ ਸੁਚਾਰੂ ਸੰਚਾਲਨ ਲਈ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਵਿਚਕਾਰ ਆਪਸੀ ਭਰੋਸਾ, ਸਹਿਯੋਗ ਅਤੇ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਲਾਜ਼ਮੀ ਹੈ। ਇਸ ਮੌਕੇ ਨਵੇਂ ਮੈਂਬਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ ਅਤੇ ਹੋਰ ਅਹਿਮ ਮਸਲਿਆਂ ’ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਮਨੀਸ਼ ਕੁਮਾਰ ਬਾਂਗਾ ਡੀ.ਸੀ.ਐੱਮ ਗਰੁੱਪ ਫ਼ਿਰੋਜ਼ਪੁਰ, ਸੁਨੀਰ ਮੌਂਗਾ ਸਾਈਂ ਪਬਲਿਕ ਸਕੂਲ, ਮਨਜੀਤ ਸਿੰਘ ਵਿਰਕ ਪ੍ਰਿੰਸੀਪਲ ਐੱਸ.ਬੀ.ਐੱਸ ਰੱਖੜੀ, ਰਾਜੇਸ਼ ਗਾਬਾ ਪ੍ਰਿੰਸੀਪਲ ਗਾਬਾ ਪਬਲਿਕ ਸਕੂਲ, ਰੋਹਿਤ ਮਦਾਨ ਰੋਹਿਤ ਪਬਲਿਕ ਸਕੂਲ, ਜਸਵੀਰ ਸਿੰਘ ਕਟਾਰੀਆ ਮੱਖੂ, ਰਜਨੀ ਮੌਂਗਾ ਡੀ.ਸੀ.ਐੱਮ ਜੈਨ, ਇੰਦਰਪਾਲ ਸਿੰਘ ਗੁਰੂ ਰਾਮਦਾਸ ਦਾਸ ਪਬਲਿਕ ਸਕੂਲ, ਮਨੀਸ਼ ਗੋਇਲ, ਕਮਲਜੀਤ ਸਿੰਘ ਗਿੱਲ, ਜਗਤਾਰ ਸਿੰਘ, ਜੀਵਨ ਲਾਲ ਧੀਰ, ਪ੍ਰੀਤਇੰਦਰ ਸਿੰਘ ਸੰਧੂ, ਨਸੀਬ ਗਿੱਲ ਅਤੇ ਬੇਅੰਤ ਕੌਰ ਸਮੇਤ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਅੰਤ ਵਿਚ ਬੁਲਾਰਿਆਂ ਨੇ ਕਿਹਾ ਕਿ ਅਜਿਹੇ ਸਾਂਝੇ ਮੰਚ ਸਿੱਖਿਆ ਸੰਸਥਾਵਾਂ ਦੇ ਮੁਖੀਆਂ ਨੂੰ ਆਪਣੇ ਤਜਰਬੇ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਪ੍ਰਾਈਵੇਟ ਸਕੂਲਾਂ ਦੀ ਬਿਹਤਰੀ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਸੰਸਥਾਵਾਂ ਦੇ ਹਿੱਤਾਂ ਦੀ ਰਾਖੀ ਲਈ ਆਪਸੀ ਏਕਤਾ ਅਤੇ ਸਹਿਯੋਗ ਨਾਲ ਅੱਗੇ ਵਧਣ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ਸੀਟ ਦੀ ਦਾਅਵੇਦਾਰੀ ਨੂੰ ਲੈ ਕੇ ਅਕਾਲੀ ਆਗੂਆਂ ਨੇ ਜਤਾਇਆ ਹੱਕ ਨੰਨੂ ਦੀਆਂ ਜਥੇਬੰਦਕ ਸਰਗਰਮੀਆਂ ਦੇ ਹਵ... ਅਗਲੀ ਖ਼ਬਰ ਗੁਰੂਹਰਸਹਾਏ ਵਿਖੇ 1 ਦਸੰਬਰ ਨੂੰ ਵੋਟਰ ਰਜਿਸਟਰੇਸ਼ਨ ਲਈ ਲੱਗੇਗਾ ਵਿਸ਼ੇਸ਼ ਮੈਗਾ ਕੈਂਪ 18-19 ਸਾਲ ਦੇ ਨੌਜਵਾਨਾਂ ਸਮੇਤ ਹਰ...
Ad Position 24