28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਰਾਜ ਪੱਧਰੀ ਲੇਖ ਮੁਕਾਬਲੇ ਵਿਚ ਖ਼ਾਲਸਾ ਮਿਸ਼ਨ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)–ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਰਾਜ ਪੱਧਰੀ ਲੇਖ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ ਆਪਣੇ ਨਾਮ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਡੇਅਰੀ ਵਿਭਾਗ ਵਲੋਂ ਸਕੂਲਾਂ ਵਿਚ ਕਰਵਾਏ ਗਏ ਇਨ੍ਹਾਂ ਲੇਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਵੱਖ-ਵੱਖ ਉਤਪਾਦਾਂ ਬਾਰੇ ਵਿਸਥਾਰ ਸਹਿਤ ਲੇਖ ਲਿਖਣ ਲਈ ਕਿਹਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 29-11-2026
ਗੁਰੂਹਰਸਹਾਏ, 28 ਨਵੰਬਰ (ਕਪਿਲ ਕੰਧਾਰੀ)–ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਰਾਜ ਪੱਧਰੀ ਲੇਖ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ ਆਪਣੇ ਨਾਮ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਡੇਅਰੀ ਵਿਭਾਗ ਵਲੋਂ ਸਕੂਲਾਂ ਵਿਚ ਕਰਵਾਏ ਗਏ ਇਨ੍ਹਾਂ ਲੇਖ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੂੰ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਵੱਖ-ਵੱਖ ਉਤਪਾਦਾਂ ਬਾਰੇ ਵਿਸਥਾਰ ਸਹਿਤ ਲੇਖ ਲਿਖਣ ਲਈ ਕਿਹਾ ਗਿਆ ਸੀ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਦੁੱਧ ਤੋਂ ਬਣਨ ਵਾਲੇ ਵੱਖ-ਵੱਖ ਉਤਪਾਦਾਂ, ਉਨ੍ਹਾਂ ਦੀ ਮਹੱਤਤਾ, ਗੁਣਾਂ ਅਤੇ ਵਰਤੋਂ ਸਬੰਧੀ ਆਪਣੇ ਵਿਚਾਰ ਲੇਖਾਂ ਰਾਹੀਂ ਪੇਸ਼ ਕੀਤੇ। ਲੇਖ ਵਿਚ ਵਿਸ਼ੇ ਦੀ ਸਹੀ ਜਾਣਕਾਰੀ, ਵਿਸਥਾਰ ਅਤੇ ਲਿਖਣ ਦੇ ਪ੍ਰਭਾਵਸ਼ਾਲੀ ਢੰਗ ਨੂੰ ਆਧਾਰ ਬਣਾਉਂਦਿਆਂ ਜੇਤੂ ਵਿਦਿਆਰਥੀਆਂ ਦੀ ਚੋਣ ਕੀਤੀ ਗਈ। ਲੁਧਿਆਣਾ ਵਿਖੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਵਿਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਖ਼ਾਲਸਾ ਮਿਸ਼ਨ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ ਹਾਸਲ ਕਰਨ ’ਤੇ ਜੇਤੂ ਵਿਦਿਆਰਥਣਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਵਿਚ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਨੂੰ 5,000 ਰੁਪਏ, ਦੂਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਨੂੰ 3,000 ਰੁਪਏ ਅਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਨੂੰ 2,000 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਇਸ ਸ਼ਾਨਦਾਰ ਅਤੇ ਇਤਿਹਾਸਕ ਪ੍ਰਾਪਤੀ ਲਈ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ, ਸਮੂਹ ਸਟਾਫ਼, ਸਕੂਲ ਮੈਨੇਜਮੈਂਟ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਨਿਸ਼ਾਨ ਸਿੰਘ ਨੇ ਵਿਦਿਆਰਥਣਾਂ ਵਲੋਂ ਇਸ ਸ਼ਾਨਦਾਰ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਇਸ ਮਾਣਮੱਤੀ ਉਪਲਬਧੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਬੱਚਿਆਂ ਦੀ ਅਜਿਹੀ ਸਫਲਤਾ ਪਿੱਛੇ ਉਨ੍ਹਾਂ ਦੀ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਵੀ ਹੋਰ ਮਿਹਨਤ, ਲਗਨ ਅਤੇ ਲਗਾਤਾਰ ਸਿੱਖਣ ਦੀ ਭਾਵਨਾ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ, ਤਾਂ ਜੋ ਉਹ ਆਉਣ ਵਾਲੇ ਸਮੇਂ ਵਿਚ ਵੀ ਨਵੀਆਂ ਪ੍ਰਾਪਤੀਆਂ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੀਆਂ ਰਹਿਣ।
Ad Position 22
No active advertisement
ਪਿਛਲੀ ਖ਼ਬਰ ਯੂਰੀਆ ਖਾਦ ਦੀ ਕਿੱਲਤ ਦੂਰ ਕਰਕੇ ਕਿਸਾਨਾਂ ’ਤੇ ਵਾਧੂ ਸਾਮਾਨ ਦਾ ਬੋਝ ਪਾਉਣਾ ਬੰਦ ਕੀਤਾ ਜਾਵੇ-ਸੁਖਦੇਵ ਸਿੰਘ ਸਨੇਰ ਖਾਦਾ... ਅਗਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੀਆਂ ਕੰਟੀਨਾਂ ਅਤੇ ਮੈੱਸਾਂ ਦੀ ਅਚਨਚੇਤ ਚੈਕਿੰਗ ਕੰਟੀਨ...
Ad Position 24