28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਯੂਰੀਆ ਖਾਦ ਦੀ ਕਿੱਲਤ ਦੂਰ ਕਰਕੇ ਕਿਸਾਨਾਂ ’ਤੇ ਵਾਧੂ ਸਾਮਾਨ ਦਾ ਬੋਝ ਪਾਉਣਾ ਬੰਦ ਕੀਤਾ ਜਾਵੇ-ਸੁਖਦੇਵ ਸਿੰਘ ਸਨੇਰ ਖਾਦਾਂ ਦੀ ਨਿਰਵਿਘਨ ਸਪਲਾਈ ਅਤੇ ਵਾਜਿਬ ਕੀਮਤਾਂ ’ਤੇ ਉਪਲਬਧਤਾ ਯਕੀਨੀ ਬਣਾਉਣ ਦੀ ਕੀਤੀ ਮੰਗ

ਜ਼ੀਰਾ,28 ਨਵੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਦਰਪੇਸ਼ ਯੂਰੀਆ ਖਾਦ ਦੀ ਕਿੱਲਤ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਖਾਦਾਂ ਦੀ ਸਪਲਾਈ ਸੁਚਾਰੂ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਕਾਰਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 29-11-2026
ਜ਼ੀਰਾ,28 ਨਵੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਨੂੰ ਦਰਪੇਸ਼ ਯੂਰੀਆ ਖਾਦ ਦੀ ਕਿੱਲਤ ਨੂੰ ਤੁਰੰਤ ਦੂਰ ਕੀਤਾ ਜਾਵੇ ਅਤੇ ਖਾਦਾਂ ਦੀ ਸਪਲਾਈ ਸੁਚਾਰੂ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਇਕ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਕਸ ਕਾਰਗੁਜ਼ਾਰੀ ਕਾਰਨ ਕਿਸਾਨਾਂ ਨੂੰ ਕਣਕ ਦੀ ਬਿਜਾਈ ਦੇ ਇਸ ਸੀਜ਼ਨ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਖਦੇਵ ਸਿੰਘ ਸਨੇਰ ਨੇ ਕਿਹਾ ਕਿ ਕਿਸਾਨਾਂ ਨੂੰ ਕਦੇ ਡੀ.ਏ.ਪੀ. ਅਤੇ ਕਦੇ ਯੂਰੀਆ ਖਾਦ ਦੀ ਕਿੱਲਤ ਨਾਲ ਜੂਝਣਾ ਪੈਂਦਾ ਹੈ। ਖਾਦਾਂ ਦੀ ਸਮੇਂ ਸਿਰ ਉਪਲਬਧਤਾ ਨਾ ਹੋਣ ਕਾਰਨ ਕਣਕ ਸਮੇਤ ਹੋਰ ਫ਼ਸਲਾਂ ਦੀ ਬਿਜਾਈ ਅਤੇ ਲੋੜੀਂਦੀ ਦੇਖਭਾਲ ਪ੍ਰਭਾਵਿਤ ਹੋ ਰਹੀ ਹੈ। ਖੇਤੀਬਾੜੀ ਦਾ ਕੰਮ ਨਿਰਧਾਰਤ ਸਮੇਂ ਅਨੁਸਾਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਪਰ ਜਦੋਂ ਕਿਸਾਨਾਂ ਨੂੰ ਸਮੇਂ ਸਿਰ ਖਾਦ ਨਹੀਂ ਮਿਲਦੀ ਤਾਂ ਇਸ ਦਾ ਸਿੱਧਾ ਅਸਰ ਫ਼ਸਲਾਂ ਦੇ ਵਿਕਾਸ ਅਤੇ ਪੈਦਾਵਾਰ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਵਧ ਰਹੀਆਂ ਖੇਤੀ ਲਾਗਤਾਂ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਹਨ, ਅਜਿਹੇ ਵਿੱਚ ਖਾਦਾਂ ਦੀ ਕਿੱਲਤ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕਰ ਰਹੀ ਹੈ। ਕਿਸਾਨ ਆਗੂ ਸੁਖਦੇਵ ਸਿੰਘ ਸਨੇਰ ਨੇ ਸਰਕਾਰ ਦੀ ਉਸ ਨੀਤੀ ’ਤੇ ਵੀ ਸਵਾਲ ਉਠਾਏ ਜਿਸ ਦੇ ਤਹਿਤ ਯੂਰੀਆ ਖਾਦ ਦੇ ਨਾਲ ਹੋਰ ਵਾਧੂ ਅਤੇ ਬੇਲੋੜਾ ਸਮਾਨ ਕਿਸਾਨਾਂ ਨੂੰ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਲੋੜ ਅਨੁਸਾਰ ਸਿਰਫ਼ ਖਾਦ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ। ਖਾਦ ਦੇ ਨਾਲ ਹੋਰ ਵਸਤਾਂ ਲੈਣ ਦੀ ਸ਼ਰਤ ਲਗਾਉਣਾ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪਾਉਣ ਦੇ ਬਰਾਬਰ ਹੈ। ਇਹ ਪ੍ਰਥਾ ਨਾ ਸਿਰਫ਼ ਕਿਸਾਨਾਂ ਦੀ ਜੇਬ ’ਤੇ ਅਸਰ ਪਾਉਂਦੀ ਹੈ, ਸਗੋਂ ਬੇਲੋੜੀ ਖਪਤ ਨੂੰ ਵੀ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸੁਸਾਇਟੀਆਂ ਰਾਹੀਂ ਖਾਦ ਦੇ ਨਾਲ ਬੇਲੋੜੀਆਂ ਵਸਤਾਂ ਦੇਣ ਦੀ ਪ੍ਰਥਾ ਤੁਰੰਤ ਬੰਦ ਕਰੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਖੇਤੀਬਾੜੀ ਲਈ ਲੋੜੀਂਦੀਆਂ ਖਾਦਾਂ ਦੀ ਸਪਲਾਈ ਨਿਰਵਿਘਨ ਬਣਾਈ ਰੱਖੇ ਅਤੇ ਇਹ ਵਾਜਿਬ ਕੀਮਤਾਂ ’ਤੇ ਕਿਸਾਨਾਂ ਤੱਕ ਪਹੁੰਚਾਈਆਂ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਲੈਣ ਲਈ ਖੱਜਲ-ਖੁਆਰ ਹੋਣ ਦੀ ਬਜਾਏ ਸੁਚਾਰੂ ਪ੍ਰਬੰਧ ਮਿਲਣੇ ਚਾਹੀਦੇ ਹਨ। ਸੁਖਦੇਵ ਸਿੰਘ ਸਨੇਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਅਤੇ ਖਾਦਾਂ ਦੀ ਸਪਲਾਈ ਸਬੰਧੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿਚ ਨਾਕਾਮ ਰਹੀ ਤਾਂ ਕਿਸਾਨਾਂ ਵੱਲੋਂ ਇਸ ਮੁੱਦੇ ’ਤੇ ਵੱਡੀ ਪੱਧਰ ’ਤੇ ਲਾਮਬੰਦੀ ਕੀਤੀ ਜਾਵੇਗੀ ਅਤੇ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ। ਇਸ ਮੌਕੇ ਬਾਬਾ ਤਰਸੇਮ ਸਿੰਘ, ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਕਾਰਜਕਾਰੀ ਮੈਂਬਰ ਪੰਜਾਬ, ਪ੍ਰੀਤਮ ਸਿੰਘ ਮੀਹਾਂ ਵਾਲਾ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਜਨਰਲ ਸਕੱਤਰ, ਹਰਪ੍ਰੀਤ ਸਿੰਘ ਲੌਂਗੋਦੇਵਾ ਮੀਤ ਪ੍ਰਧਾਨ ਫ਼ਿਰੋਜ਼ਪੁਰ, ਮੋਹਣ ਸਿੰਘ ਨੰਬਰਦਾਰ, ਆਤਮਾ ਸਿੰਘ ਮਨਸੂਰ ਦੇਵਾ, ਮਹਿੰਦਰ ਸਿੰਘ ਮਨਸੂਰ ਦੇਵਾ, ਸਤਨਾਮ ਸਿੰਘ ਸੇਖਵਾਂ, ਰਾਮ ਸਿੰਘ ਸੇਖਵਾਂ, ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮੱਖੂ, ਗੁਰਪ੍ਰੀਤ ਸਿੰਘ ਵਲਟੋਹਾ ਬਲਾਕ ਪ੍ਰਧਾਨ ਮੱਲਾਂਵਾਲਾ, ਅੰਮ੍ਰਿਤਪਾਲ ਸਿੰਘ ਸਾਧੂਵਾਲਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਚੋਣਾਂ ’ਚ ਗੱਠਜੋੜ ਦੀ ਮਜ਼ਬੂਤੀ ਨਾਲ ਪੰਜਾਬ ਨੂੰ ਮਿਲੇਗੀ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਅਗਲੀ ਖ਼ਬਰ ਰਾਜ ਪੱਧਰੀ ਲੇਖ ਮੁਕਾਬਲੇ ਵਿਚ ਖ਼ਾਲਸਾ ਮਿਸ਼ਨ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਤਿੰਨੋਂ ਪੁਜ਼ੀਸ਼ਨਾਂ...
Ad Position 24