28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦਾ ਹਰ ਪਿੰਡ, ਹਰ ਕਸਬਾ ਅਤੇ ਹਰ ਸ਼ਹਿਰ ਬਣੇਗਾ ਵਿਕਾਸ ਦੀ ਮਿਸਾਲ - ਦੀਪਕ ਸ਼ਰਮਾ

ਫ਼ਿਰੋਜ਼ਪੁਰ,28 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ-ਅਕਾਲੀ ਗਠਜੋੜ ਦਾ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਵਿਕਸਿਤ ਭਾਰਤ 2027 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਦੱਸਿਆ ਕਿ ਸਾਡਾ ਪੰਜਾਬ ਉਹ ਪੰਜਾਬ ਬਣੇ, ਜਿੱਥੇ ਕਿਸਾਨ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਕੇ ਖੁਸ਼ਹਾਲ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਨਾ ਜਾਣਾ ਪਵੇ, ਧੀਆਂ ਸੁਰੱਖਿਅਤ ਹੋਣ, ਵਪਾਰੀਆਂ ਦਾ ਕਾਰੋਬਾਰ ਵਧੇ, ਹਰ ਪਿੰਡ ਵਿਚ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਹੋਣ ਅਤੇ ਕਿਸੇ ਵੀ ਗਰੀਬ ਪਰਿਵਾਰ ਨੂੰ ਇਲਾਜ ਅਤੇ ਸਿੱਖਿਆ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਅਜੀਤ ਡੈਸਕ 29-11-2026
ਫ਼ਿਰੋਜ਼ਪੁਰ,28 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ-ਅਕਾਲੀ ਗਠਜੋੜ ਦਾ ਮਕਸਦ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਨਾ ਅਤੇ ਵਿਕਸਿਤ ਭਾਰਤ 2027 ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਪੰਜਾਬ ਦਾ ਨਿਰਮਾਣ ਬੇਹੱਦ ਜ਼ਰੂਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਆਗੂ ਦੀਪਕ ਸ਼ਰਮਾ ਨੇ ਦੱਸਿਆ ਕਿ ਸਾਡਾ ਪੰਜਾਬ ਉਹ ਪੰਜਾਬ ਬਣੇ, ਜਿੱਥੇ ਕਿਸਾਨ ਕਰਜ਼ੇ ਦੇ ਬੋਝ ਤੋਂ ਮੁਕਤ ਹੋ ਕੇ ਖੁਸ਼ਹਾਲ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਲਈ ਵਿਦੇਸ਼ਾਂ ਵੱਲ ਨਾ ਜਾਣਾ ਪਵੇ, ਧੀਆਂ ਸੁਰੱਖਿਅਤ ਹੋਣ, ਵਪਾਰੀਆਂ ਦਾ ਕਾਰੋਬਾਰ ਵਧੇ, ਹਰ ਪਿੰਡ ਵਿਚ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਹੋਣ ਅਤੇ ਕਿਸੇ ਵੀ ਗਰੀਬ ਪਰਿਵਾਰ ਨੂੰ ਇਲਾਜ ਅਤੇ ਸਿੱਖਿਆ ਲਈ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਨੂੰ ਅੰਨ, ਜਵਾਨ ਅਤੇ ਕੁਰਬਾਨੀਆਂ ਦਿੱਤੀਆਂ ਹਨ। ਹੁਣ ਸਮਾਂ ਹੈ ਕਿ ਪੰਜਾਬ ਨੂੰ ਉਸ ਦਾ ਬਣਦਾ ਮਾਣ, ਵਿਕਾਸ ਅਤੇ ਖੁਸ਼ਹਾਲੀ ਵਾਪਸ ਮਿਲੇ। ਸਵਦੇਸ਼ੀ ਉਤਪਾਦਾਂ, ਸਥਾਨਕ ਉਦਯੋਗਾਂ ਅਤੇ ਪੰਜਾਬੀ ਉੱਦਮੀਆਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਆਤਮਨਿਰਭਰ ਬਣਾਇਆ ਜਾਵੇ। ਦੀਪਕ ਸ਼ਰਮਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਹੀ ਸਾਡੀ ਤਰਜੀਹ ਅਤੇ ਪੰਜਾਬ ਦੀ ਖੁਸ਼ਹਾਲੀ ਹੀ ਸਾਡਾ ਸੰਕਲਪ ਹੋਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦਾ ਸਰਕਲ ਪ੍ਰਧਾਨ ਕੁਲਦੀਪ ਸਿੰਘ ਫ਼ਿਰੋਜ਼ਸ਼ਾਹ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧੂ ਵਲੋਂ ਭਰਵਾਂ ਸਵਾ... ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਗੱਠਜੋੜ ਦੀ ਮਜ਼ਬੂਤੀ ਨਾਲ ਪੰਜਾਬ ਨੂੰ ਮਿਲੇਗੀ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ
Ad Position 24