ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਦੇ ਨਵੇਂ ਚੈਂਬਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ
ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਅਤੇ ਪੇਸ਼ੇ ਵਜੋਂ ਵਕੀਲ ਬੀਬੀ ਕੁਲਵਿੰਦਰ ਕੌਰ ਵਲੋਂ ਆਪਣੇ ਨਵੇਂ ਚੈਂਬਰ ਦੀ ਸ਼ੁਰੂਆਤ ਮੌਕੇ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਮ
ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕੁਲਵਿੰਦਰ ਕੌਰ ਦੇ ਨਵੇਂ ਚੈਂਬਰ ਦੀ ਸ਼ੁਰੂਆਤ ਮੌਕੇ ਸਨਮਾਨਿਤ ਕਰਦੇ ਹੋਏ ਮਿਸਲ ਸਤਲੁਜ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ
30-11-2026
ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)- ਮਿਸਲ ਸਤਲੁਜ ਦੀ ਜ਼ਿਲ੍ਹਾ ਪ੍ਰਧਾਨ ਅਤੇ ਪੇਸ਼ੇ ਵਜੋਂ ਵਕੀਲ ਬੀਬੀ ਕੁਲਵਿੰਦਰ ਕੌਰ ਵਲੋਂ ਆਪਣੇ ਨਵੇਂ ਚੈਂਬਰ ਦੀ ਸ਼ੁਰੂਆਤ ਮੌਕੇ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਜਿਸ ਉਪਰੰਤ ਭੋਗ ਪਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਮਿਸਲ ਸਤਲੁਜ ਦੀ ਸਮੁੱਚੀ ਜਥੇਬੰਦੀ ਦੇ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਕੇ ਬੀਬੀ ਕੁਲਵਿੰਦਰ ਕੌਰ ਨੂੰ ਨਵੇਂ ਚੈਂਬਰ ਦੀ ਸ਼ੁਰੂਆਤ ਲਈ ਵਧਾਈ ਦਿੱਤੀ।ਇਸ ਮੌਕੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਾਡੀਆਂ ਧੀਆਂ ਅਤੇ ਭੈਣਾਂ ਹਰ ਖੇਤਰ ਵਿਚ ਆਪਣੀ ਮਿਹਨਤ, ਲਗਨ ਅਤੇ ਕਾਬਲੀਅਤ ਨਾਲ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਧੀ ਆਪਣੀ ਮਿਹਨਤ ਅਤੇ ਸਮਰੱਥਾ ਨਾਲ ਤਰੱਕੀ ਦੇ ਰਾਹ ’ਤੇ ਅੱਗੇ ਵਧਦੀ ਹੈ ਤਾਂ ਇਹ ਸਿਰਫ਼ ਉਸ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਪੂਰੇ ਸਮਾਜ ਲਈ ਮਾਣ ਵਾਲੀ ਗੱਲ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਮਾਜ ਅਤੇ ਪੰਜਾਬ ਦਾ ਅਸਲ ਵਿਕਾਸ ਤਾਂ ਹੀ ਸੰਭਵ ਹੈ, ਜਦੋਂ ਅਸੀਂ ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲੀਏ ਅਤੇ ਹਰ ਕਿਸੇ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬਰਾਬਰ ਮੌਕੇ ਪ੍ਰਦਾਨ ਕਰੀਏ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਵੀ ਇਹੀ ਉਦੇਸ਼ ਹੈ ਕਿ ਹਰ ਯੋਗ ਵਿਅਕਤੀ ਨੂੰ ਅੱਗੇ ਵਧਣ ਦਾ ਮੌਕਾ ਮਿਲੇ ਅਤੇ ਉਸ ਦੀ ਕਾਬਲੀਅਤ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇ। ਆਗੂ ਦਵਿੰਦਰ ਸਿੰਘ ਸੇਖੋਂ ਨੇ ਬੀਬੀ ਕੁਲਵਿੰਦਰ ਕੌਰ ਨੂੰ ਨਵੇਂ ਚੈਂਬਰ ਦੀ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਆਸ ਪ੍ਰਗਟਾਈ ਕਿ ਉਹ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਦੇ ਨਾਲ-ਨਾਲ ਸਮਾਜਿਕ ਖੇਤਰ ਵਿੱਚ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਮਾਨ ਸਿੰਘ ਕਿਲੀ, ਹਲਕਾ ਇੰਚਾਰਜ ਗੁਰੂਹਰਸਹਾਏ, ਹਰਜਿੰਦਰ ਸਿੰਘ ਸਹੋਤਾ ਜੁਆਇੰਟ ਸਕੱਤਰ ਪੰਜਾਬ, ਕਮਲਜੀਤ ਸਿੰਘ ਜ਼ੀਰਾ, ਅਮਨਦੀਪ ਸਿੰਘ ਜ਼ੀਰਾ, ਅਰਸ਼ਦੀਪ ਜੋਸਨ, ਪ੍ਰਭਜੀਤ ਕੌਰ, ਮਨਪ੍ਰੀਤ ਕੌਰ, ਅਨਮੋਲ ਕੌਰ, ਪਵਨਦੀਪ ਕੌਰ, ਮਨਜੀਤ ਕੌਰ, ਗਗਨਦੀਪ ਕੌਰ, ਕੋਨੀਕਾ, ਸਭਾ ਯਾਦਵ ਅਤੇ ਰੀਆ ਵਰਮਾ ਸਮੇਤ ਹੋਰ ਹਾਜ਼ਰ ਸਨ ।