ਸੱਚਖੰਡ ਐਕਸਪ੍ਰੈੱਸ ਦੇ ਫਸਟ ਕਲਾਸ ਡੱਬਿਆਂ ਵਿਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਬੰਦ ਹੋਣ ਕਾਰਨ ਸੰਗਤਾਂ ਨੂੰ ਆ ਰਹੀਆਂ ਮੁਸ਼ਕਿਲਾਂ
ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ) -ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਾਣ ਵਾਲੀ ਸੱਚਖੰਡ ਐਕਸਪ੍ਰੈੱਸ (12715/12716) ਦੇ ਫਸਟ ਕਲਾਸ ਡੱਬਿਆਂ ਵਿੱਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਬੰਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਕਿਸਾਨ ਉਥਾਨ ਮਜਦੂਰ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਰੇਲਵੇ ਵਿਭਾਗ ਤੋਂ ਰੇਲਗੱਡੀ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਦੀ ਮੰਗ ਕੀਤੀ ਹੈ।
ਜ
ਜਥੇਦਾਰ ਸੁਖਜੀਤ ਸਿੰਘ ਬਘੌਰਾ
30-11-2026
ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ) -ਅੰਮ੍ਰਿਤਸਰ ਤੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਜਾਣ ਵਾਲੀ ਸੱਚਖੰਡ ਐਕਸਪ੍ਰੈੱਸ (12715/12716) ਦੇ ਫਸਟ ਕਲਾਸ ਡੱਬਿਆਂ ਵਿੱਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਬੰਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਭੀਰ ਸਮੱਸਿਆ ਨੂੰ ਲੈ ਕੇ ਕਿਸਾਨ ਉਥਾਨ ਮਜਦੂਰ ਯੂਨੀਅਨ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਰੇਲਵੇ ਵਿਭਾਗ ਤੋਂ ਰੇਲਗੱਡੀ ਦੀ ਸਾਂਭ-ਸੰਭਾਲ ਅਤੇ ਰੱਖ-ਰਖਾਅ ਦੇ ਪ੍ਰਬੰਧਾਂ ਵਿਚ ਸੁਧਾਰ ਕਰਨ ਦੀ ਮੰਗ ਕੀਤੀ ਹੈ। ਜਥੇਦਾਰ ਬਘੌਰਾ ਨੇ ਕਿਹਾ ਕਿ ਸੱਚਖੰਡ ਐਕਸਪ੍ਰੈੱਸ ਰਾਹੀਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਯਾਤਰਾ ਕਰਦੀਆਂ ਹਨ, ਪਰ ਰੇਲਗੱਡੀ ਦੇ ਡੱਬਿਆਂ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਟ ਕਲਾਸ ਡੱਬਿਆਂ ਵਿਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਦਾ ਕੰਮ ਨਾ ਕਰਨਾ ਰੇਲਵੇ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਾ ਹੈ, ਇਸ ਲਈ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੱਚਖੰਡ ਐਕਸਪ੍ਰੈੱਸ ਦੇ ਡੱਬਿਆਂ ਦੀ ਸਾਂਭ-ਸੰਭਾਲ ਅਤੇ ਮੈਂਟੀਨੈਂਸ ਦੀ ਜ਼ਿੰਮੇਵਾਰੀ ਫਿਰੋਜ਼ਪੁਰ ਡਿਵੀਜ਼ਨ ਦੇ ਹਵਾਲੇ ਕੀਤੀ ਜਾਵੇ, ਤਾਂ ਜੋ ਟਰੇਨ ਦੇ ਰੱਖ-ਰਖਾਅ, ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧਾਰਮਿਕ ਕਾਰ ਸੇਵਾ ਸੰਪਰਦਾਵਾਂ ਨੂੰ ਵੀ ਟਰੇਨ ਦੀ ਸਫ਼ਾਈ, ਸਾਂਭ-ਸੰਭਾਲ ਅਤੇ ਸੁਧਾਰ ਕਾਰਜਾਂ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਜਥੇਦਾਰ ਬਘੌਰਾ ਨੇ ਮਾਨਯੋਗ ਰੇਲਵੇ ਮੰਤਰੀ, ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸੱਚਖੰਡ ਐਕਸਪ੍ਰੈੱਸ ਦੀ ਸਫ਼ਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਅਤੇ ਪੁਰਾਣੇ ਰੈਕਾਂ ਦੀ ਥਾਂ ਨਵੇਂ ਤੇ ਆਧੁਨਿਕ ਰੈਕ ਲਗਾਏ ਜਾਣ, ਤਾਂ ਜੋ ਸ੍ਰੀ ਹਜ਼ੂਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਸਾਫ਼ - ਸੁਥਰਾ, ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਮੁਹੱਈਆ ਹੋ ਸਕੇ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਉਹ ਸੱਚਖੰਡ ਐਕਸਪ੍ਰੈੱਸ ਰੇਲਗੱਡੀ ਦੇ ਮਸਲਿਆਂ ਦਾ ਗੰਭੀਰਤਾ ਨਾਲ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਪ੍ਰਧਾਨ ਖ਼ੁਦ ਰੇਲਵੇ ਵਿਭਾਗ ਤੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਅਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਸਫ਼ਰ ਦੌਰਾਨ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਠੋਸ ਹੱਲ ਕਰਵਾਉਣ ਲਈ ਯਤਨ ਕਰਨ, ਤਾਂ ਜੋ ਸੰਗਤਾਂ ਨੂੰ ਰੇਲਗੱਡੀ ਵਿੱਚ ਬਿਹਤਰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਾਰ ਸੇਵਾ ਸੰਪਰਦਾਵਾਂ ਨੂੰ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਸਮੇਤ ਧਾਰਮਿਕ ਸਥਾਨਾਂ ਦੀ ਸੇਵਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਧਾਰਮਿਕ ਸੇਵਾ ਅਤੇ ਸੰਗਤਾਂ ਦੀ ਸਹੂਲਤ ਲਈ ਸਾਂਝੇ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਰੇਲਵੇ ਵਿਭਾਗ ਅਤੇ ਸਬੰਧਿਤ ਧਾਰਮਿਕ ਸੰਸਥਾਵਾਂ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਠੋਸ ਕਦਮ ਚੁੱਕਣਗੀਆਂ।