ਸਿਟੀ ਹਾਰਟ ਸਕੂਲ ਮਮਦੋਟ ਵਲੋਂ 30ਵਾਂ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ
ਸਕੂਲੀ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰ ਕੇ ਮਨ ਮੋਹਿਆ
ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਸਰਹੱਦੀ ਖੇਤਰ ਦੀ ਨਾਮਵਰ ਸਿਖਿਆ ਸੰਸਥਾ ਸਿਟੀ ਹਾਰਟ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਲੋਂ ਆਪਣਾਂ 30ਵਾਂ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਲੈਫਟੀਨੈਂਟ ਕਰਨਲ ਕਮਲੇਂਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਅਜੀਤ ਸਾਹਿਬ (ਡੀ.
ਪ
ਪਤਵੰਤਿਆਂ ਦਾ ਧੰਨਵਾਦ ਕਰਦੇ ਹੋਏ ਪ੍ਰਿੰਸੀਪਲ ਰਜਨੀ ਸ਼ਰਮਾ। ਤਸਵੀਰਾਂ-ਸੁਖਦੇਵ ਸਿੰਘ ਸੰਗਮ
30-11-2026
ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਸਰਹੱਦੀ ਖੇਤਰ ਦੀ ਨਾਮਵਰ ਸਿਖਿਆ ਸੰਸਥਾ ਸਿਟੀ ਹਾਰਟ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਲੋਂ ਆਪਣਾਂ 30ਵਾਂ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਲੈਫਟੀਨੈਂਟ ਕਰਨਲ ਕਮਲੇਂਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਅਜੀਤ ਸਾਹਿਬ (ਡੀ.ਸੀ. ਬੀ.ਐੱਸ.ਐੱਫ., ਮਮਦੋਟ),ਡਾ. ਕਮਲ ਬਾਗੀ, ਡਾ. ਸਤਿੰਦਰ ਸਿੰਘ ਡਿਪਟੀ ਡੀ.ਓ ਫ਼ਿਰੋਜ਼ਪੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਬਾਰਵੀਂ ਤੱਕ ਦੇ ਬੱਚਿਆਂ ਨੇ ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸਬੰਧਿਤ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ। ਸਰਹੱਦੀ ਖੇਤਰ ਹੋਣ ਦੇ ਬਾਵਜੂਦ ਉਕਤ ਸੰਸਥਾ ਇਲਾਕੇ ਦੇ ਬੱਚਿਆਂ ਨੂੰ ਉਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਤੇ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨਸ਼ੀਲ ਹੈ।ਇਸ ਮੌਕੇ ਮੁੱਖ ਮਹਿਮਾਨਾਂ ਨੇ ਮੰਚ ਤੋਂ ਸਕੂਲ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਨ ਵਿਚ ਸਹਾਈ ਹੁੰਦੇ ਹਨ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਮੈਡਮ ਰਜਨੀ ਸ਼ਰਮਾ, ਅਮਨ ਸ਼ਰਮਾਂ ਅਤੇ ਡਿੰਪਲ ਸ਼ਰਮਾ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਵਲੋਂ ਕੀਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਗੁਲਸ਼ਨ ਕਪੂਰ, ਅਮਰ ਸ਼ਰਮਾਂ ਫਰੀਦਕੋਟ, ਸਾਬਕਾ ਸਰਪੰਚ ਪਵਨ ਦੁੱਗਲ, ਹਰਸਿਮਰਨ ਸਿੰਘ ਬਾਵਾ ਵੈਰੜ, ਭੁਪਿੰਦਰ ਸਿੰਘ ਵੈਰੜ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕ ਵਾਲਾ, ਹੈਪੀ ਨਾਰੰਗ, ਭਾਜਪਾ ਆਗੂ ਅਸ਼ੋਕ ਸਹਿਗਲ ਵੀ ਮੋਜੂਦ ਸਨ।