29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਵਿਖੇ ਫਰੈਸ਼ਰ ਅਤੇ ਫੈਅਰਵੈੱਲ ਪਾਰਟੀ ਕੀਤੀ ਮਿਸਟਰ ਫਰੈਸ਼ਰ, ਮਿਸ ਫਰੈਸ਼ਰ ਅਤੇ ਮਿਸ ਫੇਅਰਵੈੱਲ, ਮਿਸਟਰ ਫੇਅਰਵੈੱਲ ਦੀ ਹੋਈ ਚੋਣ

ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫ਼ਿਰੋਜ਼ਪੁਰ ਵਿਖੇ ਫਰੈਸ਼ਰ ਅਤੇ ਫੈਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਲੈਂਪ ਲਾਇਟਨਿੰਗ ਕਰਕੇ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 30-11-2026
ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫ਼ਿਰੋਜ਼ਪੁਰ ਵਿਖੇ ਫਰੈਸ਼ਰ ਅਤੇ ਫੈਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਲੈਂਪ ਲਾਇਟਨਿੰਗ ਕਰਕੇ ਕੀਤੀ ਗਈ। ਇਸ ਪ੍ਰੋਗਰਾਮ ਵਿਚ ਖਾਸ ਮਹਿਮਾਨ ਵਜੋ ਭਾਵਨਾ ਕਟਾਰੀਆ, ਕਿਰਨ ਬਾਂਸਲ, ਯੁਗੇਸ਼ ਬਾਂਸਲ ਸੀ.ਏ, ਪ੍ਰਿਯੰਕਾ ਬਾਂਸਲ, ਪ੍ਰਾਸ਼ੀ ਅਗਰਵਾਲ ਅਤੇ ਸਰਵਿਕਾ ਅਗਰਵਾਲ , ਰੂਹਾਨੀ ਵਲੋ ਸ਼ਿਰਕਤ ਕੀਤੀ ਗਈ । ਧਰਮਪਾਲ ਬਾਂਸਲ ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਹਾਰਮਨੀ ਆਯੂਰਵੈਦਿਕ ਕਾਲਜ ਫ਼ਿਰੋਜਪੁਰ ਅਤੇ ਸੰਸਥਾਪਕ ਭਗਤੀ ਭਜਨ ਗਰੁੱਪ ਨੇ ਵਿਦਿਆਰਥੀਆ ਨੂੰ ਸੰਬੋਧਨ ਕਰਦਿਆਂ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆ ਗਈਆਂ । ਉਨ੍ਹਾਂ ਕਿਹਾ ਕਿ ਨਰਸਿੰਗ ਇਕ ਬਹੁਤ ਹੀ ਸਤਿਕਾਰਯੋਗ ਅਤੇ ਸੇਵਾ ਭਰਪੂਰ ਕਿੱਤਾ ਹੈ। ਇਸ ਖੇਤਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਮਿਹਨਤ, ਲਗਨ, ਅਨੁਸ਼ਾਸਨ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਬਹੁਤ ਜ਼ਰੂਰੀ ਹੈ। ਇਸ ਪ੍ਰੋਗਰਾਮ ਵਿਚ ਵੱਖ-ਵੱਖ ਮੁਕਾਬਲੇ ਜਿਵੇਂ ਕਿ ਮੋਡਲਿੰਗ , ਭਾਸ਼ਣ ਮੁਕਾਬਲੇ, ਚਾਰਟ ਪ੍ਰਤੀਯੋਗਤਾ, ਰੰਗੋਲੀ ਮੁਕਾਬਲੇ, ਕਰਵਾਏ ਗਏ। ਜੇਤੁ ਵਿਦਿਆਰਥੀਆ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਵਿਦਿਆਰਥੀਆਂ ਵੱਲੋ ਨਸ਼ੇ ਅਤੇ ਨਰਸਿੰਗ ਕਿੱਤੇ ਨਾਲ ਸੰਬੰਧਿਤ ਕੋਰਉਗ੍ਰਾਫੀ ਵੀ ਪੇਸ਼ ਕੀਤੀ ਗਈ। ਚੇਅਰਮੈਨ ਧਰਮਪਾਲ ਬਾਂਸਲ ਵਲੋਂ ਕੋਰਸ ਪੂਰਾ ਕਰਕੇ ਜਾਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਦੇ ਕੋਰਸ ਦੌਰਾਨ ਵਧੀਆ ਕਾਰਗੁਜਾਰੀ ਵੇਖਦੇ ਹੋਏ ਐਪਰੀਸ਼ੈਸ਼ਨ ਦੇ ਤੌਰ ’ਤੇ ਸਰਟੀਫਿਕੇਟ ਵੰਡੇ ਗਏ । ਕੋਰਸ ਪੂਰਾ ਕਰਕੇ ਜਾਣ ਵਾਲੇ ਵਿਦਿਆਰਥੀਆ ਨੂੰ ਜੀ ਜਾਨ ਨਾਲ ਆਪਣੇ ਕਿੱਤੇ ਨੂੰ ਮੁੱਖ ਰੱਖਦੇ ਹੋਏ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਆ ਗਿਆ ਅਤੇ ਜਿੱਥੇ ਵੀ ਉਹ ਭਵਿੱਖ ਵਿੱਚ ਕੰਮ ਕਰਨ ਇਹ ਸੁਨੇਹਾ ਸਾਰਿਆ ਤੱਕ ਪਹੁੰਚਉਣ ਲਈ ਆਖਿਆ ਗਿਆ। ਵਿਦਿਆਰਥੀਆਂ ਵੱਲੋ ਗਿੱਧੇ ਅਤੇ ਭੰਗੜੇ ਦੀਆ ਆਇਟਮਾ ਪੇਸ਼ ਕੀਤੀਆਂ ਗਈਆਂ। ਮਿਸਟਰ ਫਰੈਸ਼ਰ, ਮਿਸ ਫਰੈਸ਼ਰ ਅਤੇ ਮਿਸ ਫੇਅਰਵੈੱਲ, ਮਿਸਟਰ ਫੇਅਰਵੈੱਲ ਚੁਣੇ ਗਏ ਵਿਦਿਆਰਥੀਆ ਨੂੰ ਅਵਾਰਡ ਦਿੱਤੇ ਗਏ । ਇਸ ਮੌਕੇ ਸਮੂਹ ਕਾਲਜ ਸਟਾਫ ਪ੍ਰਿੰਸੀਪਲ ਸੁਖਦੀਪ ਕੌਰ, ਡਾ: ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਅਮਨਦੀਪ ਕੌਰ, ਖੁਸ਼ਪਾਲ ਕੌਰ , ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ, ਅਮਨਦੀਪ ਕੌਰ,ਬਲਵਿੰਦਰ ਕੌਰ,ਕੋਮਲਪ੍ਰੀਤ ਕੌਰ, ਸੁਖਵੀਰ ਕੌਰ,ਅਮਨਦੀਪ ਕੌਰ, ਸ਼ਿਵੇਨ ਕਮਬੋਜ, ਕਰਮਜੀਤ ਸਿੰਘ, ਜੁਝਾਰ ਸਿੰਘ, ਕਮਲਪ੍ਰੀਤ ਕੌਰ, ਤਾਨੀਆ, ਸੀਰਤ, ਸ਼ਗੁਫਤਾ,ਮਨਪ੍ਰੀਤ ਕੌਰ, ਆਂਚਲ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ 121 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲਾਂ ਤੇ ਮੋਬਾਈਲ ਫੋਨਾਂ ਦੀ ਬਰਾਮਦਗੀ ਨਾਲ ਫਿਰੋਜ਼ਪੁਰ ਪੁਲਿਸ ਨੂੰ ਵੱਡੀ ਸਫ਼ਲਤਾ ਦੋ ਮੁਲਜ਼ਮ ਗ੍ਰਿਫ਼...
Ad Position 24