29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

121 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਥਾਣਾ ਕੈਂਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 121 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਜਦੋਂ ਪੁਲਿਸ ਪਾਰਟੀ ਡੀ.

Ad Position 21
No active advertisement
ਅਜੀਤ ਡੈਸਕ 30-11-2026
ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਥਾਣਾ ਕੈਂਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ, 121 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਕਾਬੂ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ ਦੌਰਾਨੇ ਗਸ਼ਤ ਜਦੋਂ ਪੁਲਿਸ ਪਾਰਟੀ ਡੀ.ਏ.ਵੀ.ਕਾਲਜ ਚੌਂਕ ਫ਼ਿਰੋਜ਼ਪੁਰ ਕੈਂਟ ਤੋਂ ਥੋੜ੍ਹਾ ਅੱਗੇ ਪਹੁੰਚੀ ਤਾਂ ਸੜਕ ਕਿਨਾਰੇ ਉਜਾੜ ਪਈ ਜਗ੍ਹਾ ਵਿਚ ਉੱਗੀਆਂ ਝਾੜੀਆਂ ਦੇ ਨਾਲ ਜਾਂਦੇ ਕੱਚੇ ਰਸਤੇ ਉੱਪਰ ਦੋ ਮੋਨੇ ਨੌਜਵਾਨ ਆਪਣੇ ਪਾਸ ਮੌਜੂਦ ਇਕ ਵਜ਼ਨਦਾਰ ਮੋਮੀ ਪਾਰਦਰਸ਼ੀ ਲਿਫ਼ਾਫ਼ੇ ਦੀ ਫਰੋਲਾ ਫਰੋਲੀ ਕਰਦੇ ਦਿਖਾਈ ਦਿੱਤੇ। ਸ਼ੱਕ ਦੀ ਬਿਨਾਅ ’ਤੇ ਦੋਵਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ, ਜਿਨ੍ਹਾਂ ਨੇ ਆਪਣਾ ਨਾਮ ਜਸ਼ਨ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਖਿਲਚੀ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਅਤੇ ਅਵਤਾਰ ਸਿੰਘ ਉਰਫ਼ ਬਿੱਲੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਚੱਪਾ ਅੜਿੱਕੀ ਥਾਣਾ ਗੁਰੂਹਰਸਹਾਏ ਦੱਸਿਆ। ਤਲਾਸ਼ੀ ਲੈਣ ’ਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਚੈੱਕ ਕੀਤਾ ਗਿਆ ਜੋ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਵਜ਼ਨੀ 121 ਗ੍ਰਾਮ ਬਰਾਮਦ ਹੋਇਆ। ਇਸ ਸਬੰਧੀ ਥਾਣਾ ਕੈਂਟ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰ: 212 ਮਿਤੀ 28.11.26 ਅ/ਧ 21 ਐਨ.ਡੀ.ਪੀ.ਐੱਸ. ਐਕਟ ਦਰਜ ਰਜਿਸਟਰ ਕੀਤਾ ਗਿਆ ਹੈ। ਦੋਵੇਂ ਦੋਸ਼ੀ ਗ੍ਰਿਫ਼ਤਾਰ ਹਨ। ਇਹ ਕਾਰਵਾਈ ਹੈੱਡ ਕਾਂਸਟੇਬਲ ਜਗਮੀਤ ਸਿੰਘ 373/ਜੀ.ਆਰ.ਪੀ. ਸੀ.ਆਈ.ਏ. ਸਟਾਫ਼ ਜ਼ੀਰਾ ਵੱਲੋਂ ਕੀਤੀ ਗਈ। ਪੁਲਿਸ ਵਲੋਂ ਅਗਲੇਰੀ ਤਫ਼ਤੀਸ਼ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੋਹਨ ਕੇ ਹਿਠਾੜ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਸਤਿਸੰਗ ਅਗਲੀ ਖ਼ਬਰ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਵਿਖੇ ਫਰੈਸ਼ਰ ਅਤੇ ਫੈਅਰਵੈੱਲ ਪਾਰਟੀ ਕੀਤੀ ਮਿਸਟਰ ਫਰੈਸ਼ਰ, ਮਿਸ ਫਰੈਸ਼ਰ ਅਤੇ ਮਿਸ ਫੇਅਰਵੈੱ...
Ad Position 24