29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਸ਼ਾ ਬੰਦ ਕਰਨ ਦਾ ਵਾਅਦਾ ਕਰ ਕੇ ਆਏ ਮੁੱਖ ਮੰਤਰੀ ਚੁਟਕਲੇ ਸੁਣਾ ਕੇ ਚੱਲੇ-ਬਲਕਾਰ ਸਿੰਘ ਭੁੱਲਰ

ਜ਼ੀਰਾ,29 ਨਵੰਬਰ (ਰਜਨੀਸ਼ ਕਥੂਰੀਆ)- ਪੀ. ਐੱਸ.

Ad Position 21
No active advertisement
ਅਜੀਤ ਡੈਸਕ 30-11-2026
ਜ਼ੀਰਾ,29 ਨਵੰਬਰ (ਰਜਨੀਸ਼ ਕਥੂਰੀਆ)- ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਬੜੇ ਵੱਡੇ ਵਾਅਦੇ ਕਰਕੇ ਆਈ ਸੀ ਪਰ ਹੁਣ ਅਫਸੋਸ ਦੀ ਗੱਲ ਕਿ ਸਟੇਜਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਚੁਟਕਲੇ ਸੁਣਾ ਕੇ ਜਾਣ ਦੀ ਤਿਆਰੀ ਕਰ ਰਹੇ ਹਨ। ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਪੰਜਾਬ ਦੇ ਕੁੱਲ ਮੁਲਾਜ਼ਮ ਅਤੇ ਪੈਨਸ਼ਨਰ ਤੇ ਹੋਰ ਕਿਰਤੀ ਲੋਕ ਹਨ, ਇਸ ਸਰਕਾਰ ਤੋਂ ਬਹੁਤ ਦੁਖੀ ਹਨ। ਕਿਉਂਕਿ ਇਸ ਸਰਕਾਰ ਦੇ ਜੋ ਖਜਾਨਾ ਮੰਤਰੀ ਹਨ ਉਹ ਹਰ ਸਮੇਂ ਝੂਠ ਬੋਲ ਕੇ ਆਪਣੀ ਰਾਜਨੀਤੀ ਕਰ ਰਹੇ ਹਨ। ਉਸ ਨਾਲ ਜਿੰਨੀਆਂ ਵੀ ਮੀਟਿੰਗਾਂ ਹੋਈਆਂ ਉਨ੍ਹਾਂ ਵਿਚੋਂ ਕੋਈ ਵੀ ਗੱਲ ਸਿਰੇ ਨਹੀਂ ਲੱਗੀ। ਸੀਨੀਅਰ ਆਗੂ ਨੇ ਅੱਗੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ, ਜ਼ਿਨਾਂ ਵਿੱਚ ਸੰਵਿਧਾਨ ਬਦਲਣ,ਬੇਰੁਜ਼ਗਾਰੀ, ਗੈਂਗਸਟਰਵਾਦ, ਭ੍ਰਿਸ਼ਟਾਚਾਰ, ਨਸ਼ਿਆਂ ਦੇ ਬੋਲਬਾਲੇ, ਡਾਕੇ, ਕਤਲ, ਫਿਰੌਤੀਆਂ, ਲੁੱਟਾਂ, ਖੋਹਾਂ ਹੋ ਗਈਆਂ, ਪੁਲਿਸ ਗੁੰਡਾ ਹੋਣ ਲੱਗੀ, ਸਿਹਤ ਅਤੇ ਸਿੱਖਿਆ ਦਾ ਭੋਗ ਬਿਠਾਉਣ ’ਚ ਇਹ ਸਰਕਾਰ ਕੰਮ ਕਰ ਰਹੀ ਹੈ। ਅਸੀਂ ਇਸ ਲਈ ਸੀ.ਪੀ.ਆਈ. ਇਸ ਦੇ ਵਿਰੁੱਧ ਜ਼ੋਰਦਾਰ ਅੰਦੋਲਨ ਕਰ ਰਹੀ ਹੈ। ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ 2027 ਨੂੰ ਜੋ ਵੋਟਾਂ ਆ ਰਹੀਆਂ ਹਨ ਭਗਵੰਤ ਮਾਨ ਸਰਕਾਰ ਨੂੰ ਪੰਜਾਬ ਦੇ ਲੋਕ ਸਬਕ ਸਿਖਾਉਣ ਲਈ ਕਾਹਲੇ ਹਨ।
Ad Position 22
No active advertisement
ਪਿਛਲੀ ਖ਼ਬਰ ਪੈਕਡ ਡ੍ਰਿੰਕਿੰਗ ਵਾਟਰ ਅਤੇ ਮਿਨਰਲ ਵਾਟਰ ਦੀ ਗੁਣਵੱਤਾ ਨੂੰ ਲੈ ਕੇ ਫ਼ੂਡ ਸਫੇਟੀ ਵਿਭਾਗ ਵਲੋਂ ਸਖ਼ਤ ਜਾਂਚ ਅਤੇ ਨਿਗਰਾਨੀ ਦ... ਅਗਲੀ ਖ਼ਬਰ ਨਸ਼ਿਆਂ ਦਾ ਕਹਿਰ ਪੰਜਾਬ ਦੀ ਜਵਾਨੀ ਲਈ ਗੰਭੀਰ ਚਿੰਤਾ ਦਾ ਵਿਸ਼ਾ, ਪਰਿਵਾਰਾਂ ਦੀ ਟੁੱਟ ਰਹੀ ਆਸ- ਗੁਰਮੀਤ ਸਿੰਘ ਬਰਾੜ
Ad Position 24