ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ 1 ਦਸੰਬਰ ਨੂੰ ਤਲਵੰਡੀ ਭਾਈ ਪਹੁੰਚਣਗੇ ਸੁਖਬੀਰ ਸਿੰਘ ਬਾਦਲ- ਅਕਾਲੀ ਆਗੂ
ਮੁੱਦਕੀ, 29 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 1 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 3. 30 ਵਜੇ ਰਿਚਮੰਡ ਪੈਲੇਸ ਤਲਵੰਡੀ ਭਾਈ ਵਿਖੇ ਪਹੁੰਚ ਕੇ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ।
ਗੁਰਮੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਖੋਸਾ, ਕੁਲਦੀਪ ਸਿੰਘ ਬਰਾੜ, ਸੁਰਿੰਦਰ ਕੁਮਾਰ ਚਾਵਲਾ, ਫਕੀਰ ਚੰਦ ਅਗਰਵਾਲ, ਅਮਰਜੀਤ ਸਿੰਘ ਖ਼ਾਲਸਾ।
30-11-2026