ਨੌਜਵਾਨਾਂ ਨੂੰ ਵੋਟਰ ਸੂਚੀ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਮੈਗਾ ਕੈਂਪ ਕੱਲ੍ਹ ਨੂੰ
18-19 ਸਾਲ ਦੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਕਰਵਾਉਣ ਲਈ ਚੋਣ ਵਿਭਾਗ ਵਲੋਂ ਵਿਸ਼ੇਸ਼ ਉਪਰਾਲਾ : ਡਾ. ਅਮਨਦੀਪ ਕੌਰ
ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)-ਵਿਧਾਨ ਸਭਾ ਹਲਕਾ 77ਫ਼ਿਰੋਜ਼ਪੁਰ ਦਿਹਾਤੀ ਦੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਚੋਣ ਵਿਭਾਗ ਵਲੋਂ 1 ਦਸੰਬਰ ਨੂੰ ਐੱਸ. ਬੀ.
ਚ
ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਮਨਦੀਪ ਕੌਰ।
30-11-2026
ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)-ਵਿਧਾਨ ਸਭਾ ਹਲਕਾ 77ਫ਼ਿਰੋਜ਼ਪੁਰ ਦਿਹਾਤੀ ਦੇ ਨੌਜਵਾਨਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਯਕੀਨੀ ਬਣਾਉਣ ਲਈ ਚੋਣ ਵਿਭਾਗ ਵਲੋਂ 1 ਦਸੰਬਰ ਨੂੰ ਐੱਸ.ਬੀ.ਐੱਸ.ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਵੋਟਰ ਰਜਿਸਟਰੇਸ਼ਨ ਦਾ ਵਿਸ਼ੇਸ਼ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਲਗਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ 18 ਤੋਂ 19 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਉਣ ਲਈ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਵਿਚ ਆਉਣ ਵਾਲੀਆਂ ਮੁਸ਼ਕਲਾਂ ਦਾ ਮੌਕੇ ’ਤੇ ਹੱਲ ਕਰਨਾ ਹੈ, ਤਾਂ ਜੋ ਕੋਈ ਵੀ ਯੋਗ ਨੌਜਵਾਨ ਆਪਣੇ ਜਮਹੂਰੀ ਹੱਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ। ਵੋਟ ਸਿਰਫ਼ ਇਕ ਅਧਿਕਾਰ ਹੀ ਨਹੀਂ, ਸਗੋਂ ਦੇਸ਼ ਦੀ ਭਵਿੱਖੀ ਦਿਸ਼ਾ ਤੈਅ ਕਰਨ ਵਿਚ ਨਾਗਰਿਕ ਦੀ ਅਹਿਮ ਭੂਮਿਕਾ ਵੀ ਹੈ। ਇਸ ਲਈ ਹਰੇਕ ਯੋਗ ਨੌਜਵਾਨ ਨੂੰ ਸਮੇਂ ਸਿਰ ਆਪਣੀ ਵੋਟ ਬਣਵਾਉਣ ਦੇ ਨਾਲ-ਨਾਲ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਨਵੇਂ ਵੋਟਰਾਂ ਨੂੰ ਰਜਿਸਟਰੇਸ਼ਨ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਦੇ ਨਾਲ ਲੋੜੀਂਦੀ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ। ਜਿਹੜੇ ਯੋਗ ਨੌਜਵਾਨ ਕੈਂਪ ਵਿਚ ਨਹੀਂ ਪਹੁੰਚ ਸਕਦੇ, ਉਹ ਭਾਰਤ ਚੋਣ ਕਮਿਸ਼ਨ ਦੇ ਆਨਲਾਈਨ ਪੋਰਟਲ, ਵੋਟਰ ਹੈਲਪ ਲਾਈਨ ਐਪ ਜਾਂ ਆਪਣੇ ਇਲਾਕੇ ਦੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਰਾਹੀਂ ਵੀ ਵੋਟਰ ਸੂਚੀ ਵਿਚ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਮੌਕੇ ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਇੰਚਾਰਜ ਚੋਣ ਸੈੱਲ ਹਲਕਾ 77ਫ਼ਿਰੋਜ਼ਪੁਰ ਦਿਹਾਤੀ ਜਸਵੰਤ ਸੈਣੀ, ਪ੍ਰੋਫੈਸਰ ਗੁਰਜੀਵਨ ਸਿੰਘ ਅਤੇ ਅੰਗਰੇਜ਼ ਸਿੰਘ ਨੇ ਹਲਕੇ ਦੇ ਸਮੂਹ ਨੌਜਵਾਨਾਂ, ਵਿਦਿਆਰਥੀਆਂ ਅਤੇ ਵਿੱਦਿਅਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਯੋਗ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਕਰਵਾਉਣ ਵਿਚ ਸਹਿਯੋਗ ਦੇਣ।