ਵਧੀਕ ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਲਈ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਿਰੋਜਪੁਰ 29 ਨਵੰਬਰ(ਸੁਖਵਿੰਦਰ ਸਿੰਘ)-18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਲਈ ਵਿਦਿਅਕ ਅਦਾਰਿਆਂ/ਕਾਲਜਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ, ਜਿਸ ਦੌਰਾਨ ਨਾ ਸਿਰਫ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਲਕਿ ਨਵੀਂ ਵੋਟ ਬਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਇਹ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ (ਜ.)
ਨ
ਨੌਜਵਾਨ ਵੋਟਰਾਂ ਦੀ ਵੋਟਜ ਵਜੋਂ ਰਜਿਸਟ੍ਰੇਸ਼ਨ ਵਧਾਉਣ ਦੇ ਲਈ ਕਾਲਜ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਾ ਪਾਲ ਰਾਜਦੂਤ। ਅਜੀਤ ਤਸਵੀਰ
30-11-2026
ਫ਼ਿਰੋਜਪੁਰ 29 ਨਵੰਬਰ(ਸੁਖਵਿੰਦਰ ਸਿੰਘ)-18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਵਧਾਉਣ ਲਈ ਵਿਦਿਅਕ ਅਦਾਰਿਆਂ/ਕਾਲਜਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣ, ਜਿਸ ਦੌਰਾਨ ਨਾ ਸਿਰਫ ਵਿਦਿਆਰਥੀਆਂ ਨੂੰ ਵੋਟ ਦੀ ਅਹਿਮੀਅਤ ਬਲਕਿ ਨਵੀਂ ਵੋਟ ਬਣਾਉਣ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ। ਇਹ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ (ਜ.) ਕ੍ਰਿਸ਼ਨਾ ਪਾਲ ਰਾਜਪੂਤ ਨੇ ਜ਼ਿਲ੍ਹੇ ਦੇ ਵਿਦਿਆਕ ਅਦਾਰਿਆਂ, ਕਾਲਜਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਜਿੱਥੇ 18 ਤੋਂ 19 ਸਾਲ ਤੱਕ ਦੇ ਵਿਦਿਆਰਥੀ ਪੜ੍ਹ ਰਹੇ ਹਨ ਵਲੋਂ 6 ਦਸੰਬਰ ਤੱਕ ਇਨ੍ਹਾਂ ਵਿਦਿਆਰਥੀਆਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ ਅਤੇ ਇਨ੍ਹਾਂ ਸਾਰੇ ਅਦਾਰਿਆਂ ਵਲੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣਗੇ ਕਿ ਇਨ੍ਹਾਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 6 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ’ਚ ਸਾਰੇ ਯੋਗ ਵਿਦਿਆਰਥੀਆਂ ਦੇ ਫਾਰਮ ਨੰਬਰ 6 ਭਰੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਮੂਹ ਬੀ.ਐੱਲ.ਓਜ਼ ਆਪਣੇ ਪੋਲਿੰਗ ਬੂਥਾਂ ਤੇ ਹਾਜ਼ਰ ਰਹਿਣਗੇ। ਇਨ੍ਹਾਂ ਕੈਂਪਾਂ ਵਿਚ ਦਾਅਵੇ ਅਤੇ ਇਤਰਾਜ ਵੀ ਲਏ ਜਾਣਗੇ ਅਤੇ ਨਵੀਂ ਵੋਟ ਬਣਵਾਉਣ, ਵੋਟਰ ਸੂਚੀ ਵਿਚ ਨਾਮ ਦਰਜ ਕਰਵਾਉਣ, ਸੋਧ ਕਰਵਾਉਣ, ਮ੍ਰਿਤਕ, ਡੁਪਲੀਕੇਟ ਵੋਟ ਕਟਵਾਉਣ ਆਦਿ ਸਬੰਧੀ ਫਾਰਮ ਭਰੇ ਜਾਣਗੇ। ਉਨ੍ਹਾ ਕਿਹਾ ਕਿ ਵਿਦਿਅਕ ਅਦਾਰਿਆਂ’ ’ਚ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਲ ਨਾਲ ਵੋਟਰ ਜਾਗਰੂਕਤਾ ਵਿਸ਼ੇਸ਼ ਗਤੀਵਿਧੀਆਂ ਵੀ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਸਬੰਧੀ ਲੇਖਣ ਮੁਕਾਬਲੇ, ਸਲੋਗਨ ਲੇਖਣ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ ਆਦਿ ਵੀ ਕਰਵਾਏ ਜਾਣ ਤਾਂ ਜੋ ਵੱਧ ਵੱਧ ਨੋਜਵਾਨ ਜਾਗਰੂਕ ਹੋ ਕੇ ਆਪਣੀ ਵੋਟ ਬਣਵਾਉਣ। ਇਸ ਮੌਕੇ ਡਿਪਟੀ ਡੀ.ਓ ਡਾ. ਸਤਿੰਦਰ ਸਿੰਘ, ਚੋਣ ਕਾਨੂੰਨਗੋ ਮੈਡਮ ਗਗਨ ਸਮੇਤ ਵੱਖ ਵੱਖ ਕਾਲਜਾ ਦੇ ਨੁਮਾਇੰਦੇ ਹਾਜ਼ਰ ਸਨ।