29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਵੱਖ- ਵੱਖ ਆਗੂਆਂ ਵਲੋਂ ਸਵ. ਮੁਖਤਿਆਰ ਸਿੰਘ ਸਿੱਧੂ ਨੂੰ ਸ਼ਰਧਾਜਲੀਆਂ ਭੇਟ

ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਮੁਖਤਿਆਰ ਸਿੰਘ ਸਿੱਧੂ ਪਿੰਡ ਕਾਲਾ ਟਿੱਬਾ ਜੋਂ ਬੀਤੇ ਦਿਨੀ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਪਿੰਡ ਕਾਲਾ ਟਿੱਬਾ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 30-11-2026
ਮਮਦੋਟ, 29 ਨਵੰਬਰ (ਰਾਜਿੰਦਰ ਸਿੰਘ ਹਾਂਡਾ)- ਮੁਖਤਿਆਰ ਸਿੰਘ ਸਿੱਧੂ ਪਿੰਡ ਕਾਲਾ ਟਿੱਬਾ ਜੋਂ ਬੀਤੇ ਦਿਨੀ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਤੀ ਲਈ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਪਿੰਡ ਕਾਲਾ ਟਿੱਬਾ ਵਿਖੇ ਹੋਈ। ਜਿੱਥੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਦੇ ਨਾਲ ਮਨੁੱਖੀ ਜੀਵਨ ਵਿਚ ਗੁਰੂ ਸਾਹਿਬ ਨਾਲ ਜੁੜਨ ਸਬੰਧੀ ਚਾਨਣਾ ਪਾਇਆ ਗਿਆ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਿਲਬਾਗ ਸਿੰਘ ਵਿਰਕ ਵਲੋਂ ਪਰਿਵਾਰਕ ਨਜ਼ਦੀਕੀ ਡਾਕਟਰ ਰਸ਼ਪਾਲ ਸਿੰਘ ਸੰਧੂ ਹਸਪਤਾਲ ਮੋਗਾ ਵਲੋਂ ਸਵ: ਮੁਖਤਿਆਰ ਸਿੰਘ ਸਿੱਧੂ ਨੂੰ ਸ਼ਰਧਾਜ਼ਲੀਆਂ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਅਤੇ ਪਰਿਵਾਰ ਸਬੰਧੀ ਸੰਗਤਾਂ ਨੂੰ ਝਾਤ ਪਾਈ। ਸਵ: ਮੁਖਤਿਆਰ ਸਿੰਘ ਸਿੱਧੂ ਦੀ ਅੰਤਿਮ ਅਰਦਾਸ ਵਿਚ ਵਿਧਾਇਕ ਰਣਬੀਰ ਸਿੰਘ ਭੁੱਲਰ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ,ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂੰ, ਹਲਕਾ ਗੁਰੂਹਰਸਹਾਏ ਦੇ ਇੰਚਾਰਜ਼ ਵਰਦੇਵ ਸਿੰਘ ਮਾਨ, ਨਰਦੇਵ ਸਿੰਘ ਬੌਬੀ ਮਾਨ, ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ, ਨੰਬਰਦਾਰ ਜਸਵੰਤ ਸਿੰਘ ਖਾਰ੍ਹਾ,ਸੀਨੀਅਰ ਅਕਾਲੀ ਆਗੂ ਵਰਿੰਦਰ ਸਿੰਘ ਵੈਰੜ,ਸੁਖਦੇਵ ਸਿੰਘ ਢਿੱਲੋਂ, ਚਮਕੌਰ ਸਿੰਘ ਟਿੱਬੀ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕਵਾਲਾ, ਸੁਰਿੰਦਰ ਸਿੰਘ ਬੱਬੂ, ਇੰਦਰਜੀਤ ਸਿੰਘ ਟਿੱਬੀ, ਸੁਰਜੀਤ ਸਿੰਘ ਸਦਰਦੀਨ, ਕਿਸਾਨ ਆਗੂ ਦਵਿੰਦਰ ਸਿੰਘ ਫੁੱਲਰਵੰਨ,ਸੰਪੂਰਨ ਸਿੰਘ ਮਲਸੀਆਂ,ਮੇਜਰ ਸਿੰਘ ਸੋਢੀ ਵਾਲਾ, ਲਖਵਿੰਦਰ ਸਿੰਘ ਮਹਿਮਾ, ਜੋਗਿੰਦਰ ਸਿੰਘ ਸਵਾਈ ਕੇ, ਲਾਲ ਸਿੰਘ ਖਾਈ,ਬਿਕਰਮਜੀਤ ਸਿੰਘ ਸੰਧੂ ਫੁੱਲਰਵੰਨ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਪਹੁੰਚ ਕੇ ਉਨ੍ਹਾਂ ਦੇ ਸਪੁੱਤਰਾਂ ਮਹਿਲ ਸਿੰਘ ਸਿੱਧੂ, ਜਰਨੈਲ ਸਿੰਘ ਸਿੱਧੂ, ਬਖਸ਼ੀਸ਼ ਸਿੰਘ ਸਿੱਧੂ ਸਮੇਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਦੌਰਾਨ ਜਸਪਿੰਦਰ ਸਿੰਘ ਵਿਰਕ ਨੂੰ ਬਣਾਇਆ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਪ੍ਰਧਾਨ ਅਗਲੀ ਖ਼ਬਰ ਜਸਵਿੰਦਰ ਕੌਰ ਨੰਢਾ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਮੁਲਾਕਾਤ
Ad Position 24