31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਦੀ ਹੋਈ ਹੰਗਾਮੀ ਬੈਠਕ

Ad Position 21
No active advertisement
ਅਜੀਤ ਡੈਸਕ 07-03-2026
ਫ਼ਿਰੋਜ਼ਪੁਰ, 6 ਮਾਰਚ (ਕੁਲਬੀਰ ਸਿੰਘ ਸੋਢੀ)-ਫ਼ਾਜ਼ਿਲਕਾ ਪੁਲਿਸ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਆਗੂ ਅਤੇ ਪਰਿਵਾਰਿਕ ਮੈਂਬਰਾਂ ਉੱਪਰ ਕੀਤੇ ਗਏ ਝੂਠੇ ਪਰਚੇ ਨੂੰ ਰੱਦ ਕਰਵਾਉਣ ਲਈ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ | ਜਿਸ ਵਿਚ ਸੂਬਾ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸੂਬਾ ਸਕੱਤਰ ਗੁਰਮੀਤ ਸਿੰਘ ਮਹਿਮਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਬੀਤੇ ਦਿਨ ਫ਼ਾਜ਼ਿਲਕਾ ਪੁਲਿਸ ਦੇ ਥਾਣਾ ਅਮੀਰ ਖ਼ਾਸ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਅਤੇ ਪਰਿਵਾਰਿਕ ਮੈਂਬਰਾਂ 'ਤੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ | ਜਿਸ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਕਥਿਤ ਤੌਰ 'ਤੇ ਫ਼ਾਜ਼ਿਲਕਾ ਪੁਲਿਸ ਵਲੋਂ ਘਰ ਦੀਆਂ ਅÏਰਤਾਂ, ਬਜ਼ੁਰਗਾਂ ਅਤੇ ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੂੰ ਟਾਰਗੇਟ ਕਰਦਿਆਂ ਨਾਜਾਇਜ਼ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਜਿਸ ਦਾ ਨੋਟਿਸ ਲੈਂਦਿਆਂ ਮੀਟਿੰਗ ਕੀਤੀ ਗਈ ਹੈ, ਜਿਸ ਪਿੱਛੋਂ ਜਥੇਬੰਦੀ ਦਾ ਇਕ ਵਫ਼ਦ ਡੀ.ਸੀ ਨੂੰ ਮਿਲਿਆ, ਜਿਨ੍ਹਾਂ ਤੋਂ ਮੰਗ ਕੀਤੀ ਗਈ ਕਿ ਅਵਤਾਰ ਸਿੰਘ ਮਹਿਮਾ ਅਤੇ ਉਸ ਦੇ ਪਰਿਵਾਰ 'ਤੇ ਕੀਤਾ ਝੂਠਾ ਪਰਚਾ ਰੱਦ ਕਰਵਾਇਆ ਜਾਵੇ | ਇਸ ਮੌਕੇ ਮੀਟਿੰਗ ਵਿਚ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਮਲਸੀਆਂ, ਜ਼ਿਲ੍ਹਾ ਪੈੱ੍ਰਸ ਪ੍ਰਤਾਪ ਸਿੰਘ ਲਖਮੀਰ ਵਾਲਾ, ਖ਼ਜ਼ਾਨਚੀ ਰਣਜੀਤ ਸਿੰਘ ਝੋਕ, ਗੁਰਜੱਜ ਸਿੰਘ ਸਾਂਦੇ ਹਾਸ਼ਮ, ਨਛੱਤਰ ਸਿੰਘ ਮਲਸੀਆਂ, ਬਲਵੰਤ ਸਿੰਘ ਮੱਲਾਂਵਾਲਾ, ਕਿਸਾਨ ਸਟੂਡੈਂਟ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਗੁਰਸਿਮਰਨ ਸਿੰਘ ਝੋਕ, ਵਿਕਰਮ ਜੀਤ ਸਿੰਘ ਬਾਰੇ ਕੇ, ਸਰਬਜੀਤ ਸਿੰਘ ਮਹਿਮਾ, ਅਜੀਤ ਸਿੰਘ ਮਹਿਮਾ, ਸਤਨਾਮ ਸਿੰਘ ਮਹਿਮਾ, ਪਰਮਿੰਦਰ ਸਿੰਘ ਭੰਗੂ, ਹਰਮਨ ਸਿੰਘ ਝੋਕ, ਨਛੱਤਰ ਸਿੰਘ ਧੱਲੇ ਕੀ, ਗੁਰਸੇਵਕ ਸਿੰਘ ਸੁਰ ਸਿੰਘ ਵਾਲਾ, ਬਖਸ਼ੀਸ਼ ਸਿੰਘ ਬਾਰੇ ਕੇ, ਗੁਰਸਿਮਰਨ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਾਈਬਰ ਸੁਰੱਖਿਆ ਬਾਰੇ ਜਾਗਰੂਕਤਾ ਲੈਕਚਰ
Ad Position 24