31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮੈਂਬਰ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਰਵਾਨਾ

Ad Position 21
No active advertisement
ਅਜੀਤ ਡੈਸਕ 07-03-2026
ਜ਼ੀਰਾ, 6 ਮਾਰਚ (ਪ੍ਰਤਾਪ ਸਿੰਘ ਹੀਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਮਜ਼ਦੂਰਾਂ ਦਾ ਵੱਡਾ ਜਥਾ ਬਠਿੰਡਾ ਪ੍ਰਸ਼ਾਸਨ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਕੱਢੇ ਜਾ ਰਹੇ ਰੋਸ ਮਾਰਚ ਵਿਚ ਸ਼ਾਮਿਲ ਹੋਣ ਲਈ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਅਗਵਾਈ ਵਿਚ ਜ਼ੀਰੇ ਤੋਂ ਰਵਾਨਾ ਹੋਇਆ | ਇਸ ਮੌਕੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਰਦਿਆਂ ਜ਼ਿਲ੍ਹਾ ਸਕੱਤਰ ਡਾ. ਗੁਰਮੇਲ ਸਿੰਘ ਫੱਤੇ ਵਾਲਾ ਅਤੇ ਪੈੱ੍ਰਸ ਸਕੱਤਰ ਹਰਫੂਲ ਸਿੰਘ ਦੂਲੇਵਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਜਿਉਂਦ ਪਿੰਡ ਵਿਚ ਬਠਿੰਡਾ ਦੀ ਐਸ.ਐਸ.ਪੀ ਜੋਤੀ ਯਾਦਵ ਵਲੋਂ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਮਜ਼ਦੂਰਾਂ ਉੱਤੇ ਪੁਲਿਸ ਵਲੋਂ ਅੱਥਰੂ ਗੈੱਸ ਦੇ ਗੋਲੇ ਸੁੱਟ ਕੇ ਲਾਠੀਚਾਰਜ ਕੀਤਾ ਸੀ, ਇਸ ਦੌਰਾਨ ਇਕ ਕਿਸਾਨ ਦੀਆਂ ਲੱਤਾਂ ਤੋੜੀਆਂ ਗਈਆਂ ਸਨ | ਜਿਸ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਵਿਦਿਆਰਥੀ ਅਤੇ ਹੋਰ ਇਨਸਾਫ਼ ਪਸੰਦ ਜਥੇਬੰਦੀਆਂ ਵਲੋਂ ਬਰਨਾਲਾ ਵਿਖੇ 6 ਮਾਰਚ ਨੂੰ ਬਠਿੰਡਾ ਡੀ.ਸੀ ਦਫ਼ਤਰ ਅੱਗੇ ਰੋਸ ਮਾਰਚ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਉਸ ਤਹਿਤ ਜਿੱਥੇ ਪੂਰੇ ਪੰਜਾਬ ਵਿਚੋਂ ਸੰਘਰਸ਼ਸ਼ੀਲ ਜਥੇਬੰਦੀਆਂ ਇਸ ਮਾਰਚ ਵਿਚ ਹਿੱਸਾ ਲੈ ਰਹੀਆਂ ਹਨ, ਆਗੂਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਲਗਾਤਾਰ ਕਿਸਾਨਾਂ ਉੱਤੇ ਜਬਰ ਕਰ ਰਹੀ ਹੈ | ਸ਼ੰਭੂ ਖਨੌਰੀ ਬਾਰਡਰਾਂ ਤੇ ਮੀਟਿੰਗ ਕਰਨ ਗਏ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਉੱਥੇ ਪਏ ਸਮਾਨ ਦੀ ਭੰਨ ਤੋੜ ਕੀਤੀ ਗਈ ਅਤੇ ਮੋਰਚੇ ਨੂੰ ਖਦੇੜ ਕੇ ਟਰਾਲੀਆਂ ਚੋਰੀ ਕੀਤੀਆਂ ਗਈਆਂ ਸਨ | ਉਨ੍ਹਾਂ ਮੰਗ ਕੀਤੀ ਗਈ ਕਿ ਜਿਉਂਣ ਪਿੰਡ ਦੇ ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਬਾਰਡਰਾਂ ਤੇ ਚੋਰੀ ਹੋਈਆਂ ਕਿਸਾਨਾਂ ਦੀਆਂ ਟਰਾਲੀਆਂ ਤੇ ਮੋਰਚਿਆਂ ਦੇ ਕੀਤੇ ਸਮਾਨ ਦੀ ਭੰਨ ਤੋੜ ਦੀ ਭਰਪਾਈ ਕੀਤੀ ਜਾਵੇ | ਇਸ ਮੌਕੇ ਧਰਮ ਸਿੰਘ ਸਿੱਧੂ, ਸੁਰਜੀਤ ਸਿੰਘ ਫ਼ੌਜੀ ਵੀਰ ਸਿੰਘ ਮੱਖੂ, ਅਮਨਦੀਪ ਸਿੰਘ ਕੱਚਰਭੰਨ, ਮੱਸਾ ਸਿੰਘ ਆਸਿਫ਼ ਵਾਲਾ, ਮੱਖਣ ਸਿੰਘ ਤਲਵੰਡੀ, ਮੰਗਲ ਸਿੰਘ ਸਵਾਈ ਕੇ, ਗੁਰਬਖ਼ਸ਼ ਸਿੰਘ ਪੰਜਗਰਾਈਾ, ਗੁਰਮੇਲ ਸਿੰਘ ਜੀਆ ਬੱਗਾ ਆਦਿ ਆਗੂ ਅਤੇ ਕਿਸਾਨ ਮਜ਼ਦੂਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਡੀ ਪੰਜੇ ਕੇ ਤੋਂ ਬੀ.ਕੇ.ਯੂ ਏਕਤਾ ਡਕੌਂਦਾ ਦਾ ਜਥਾ ਬਠਿੰਡਾ ਲਲਕਾਰ ਮਾਰਚ ਲਈ ਰਵਾਨਾ ਅਗਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ਵਿੱਕੀਪੀਡੀਆ ਮੁਫ਼ਤ ਗਿਆਨ ਦਾ ਡਿਜੀਟਲ ਮੰਚ ਵਰਕਸ਼ਾਪ ਕਰਵਾਈ
Ad Position 24