31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਪੰਜਾਬ ਪ੍ਰਧਾਨ ਬਣਨ 'ਤੇ ਭਾਜਪਾ ਨੂੰ ਮਿਲੇਗੀ ਨਵੀਂ ਤਾਕਤ- ਸਰਬਜੀਤ ਸਿੰਘ ਬੌਬੀ ਬਾਠ

Ad Position 21
No active advertisement
ਅਜੀਤ ਡੈਸਕ 29-05-2026
ਫਿਰੋਜ਼ਪੁਰ, 28 ਮਈ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕਰਨ 'ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੌਬੀ ਬਾਠ ਵਲੋਂ ਖ਼ੁਸ਼ੀ ਜਤਾਈ ਗਈ | ਉਨ੍ਹਾਂ ਕੇਵਲ ਸਿੰਘ ਢਿੱਲੋਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਇਕ ਮਿਹਨਤੀ, ਜ਼ਮੀਨੀ ਅਤੇ ਤਜਰਬੇਕਾਰ ਆਗੂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ | ਸਰਬਜੀਤ ਸਿੰਘ ਬੌਬੀ ਬਾਠ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਨਵੀਂ ਤਾਕਤ ਅਤੇ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਰਤੀ ਜਨਤਾ ਪਾਰਟੀ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰੇਗੀ | ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਪ੍ਰਧਾਨ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਦੇ ਹਰ ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਗੇ ਅਤੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ | ਇਸ ਮੌਕੇ ਉਨ੍ਹਾਂ ਸਮੂਹ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੂੰ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਜਟਾਣਾ 'ਆਪ' ਨਸ਼ਾ ਮੁਕਤੀ ਮੋਰਚਾ ਫ਼ਿਰੋਜ਼ਪੁਰ ਦੇ ਵਾਈਸ ਕੋਆਰਡੀਨੇਟਰ ਨਿਯੁਕਤ ਅਗਲੀ ਖ਼ਬਰ ਸੀ.ਐਚ.ਸੀ ਸੈਂਟਰ ਵਿਚ ਸਥਿਤ ਕ੍ਰਸਨਾ ਲੈਬੋਰੇਟਰੀ ਨੂੰ ਲੱਗੀ ਅੱਗ
Ad Position 24