31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਸਮਾਗਮ

Ad Position 21
No active advertisement
ਅਜੀਤ ਡੈਸਕ 29-05-2026
ਗੁਰੂਹਰਸਹਾਏ, 28 ਮਈ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਇਲਾਕਾ ਜਥੇਬੰਦਕ ਕਮੇਟੀ ਗੁਰੂਹਰਸਹਾਏ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਛਾਂਗਾ ਰਾਏ ਉਤਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਕ ਇਨਕਲਾਬੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੀ ਟੀਮ ਵਲੋਂ Tਧਰਤ ਪੁਕਾਰੇ ਤਖ਼ਤ ਨੂੰUਨਾਟਕ, ਜੋ ਗ਼ਦਰੀ ਗੁਲਾਬ ਕੌਰ ਦੇ ਜੀਵਨ 'ਤੇ ਆਧਾਰਿਤ ਸੀ, ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ Tਜੇ ਅਸੀਂ ਚੁੱਪ ਹੀ ਰਹੇUਨਾਟਕ ਅਤੇ TਚਾਦਰUਤੇ Tਭਗਤ ਸਿੰਘ ਦੀ ਫਾਂਸੀ 'ਤੇ ਘੋੜੀUਵਿਸ਼ਿਆਂ 'ਤੇ ਕੋਰੀਓਗ੍ਰਾਫੀਆਂ ਵੀ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਤਰਕਸ਼ੀਲ ਸੁਸਾਇਟੀ ਦੀ ਟੀਮ ਵਲੋਂ ਇਨਕਲਾਬੀ ਗੀਤ ਅਤੇ ਜਾਦੂ ਦੇ ਟਰਿਕ ਪੇਸ਼ ਕਰਕੇ ਲੋਕਾਂ ਨੂੰ ਵਹਿਮਾਂ-ਭਰਮਾਂ ਤੋਂ ਬਾਹਰ ਨਿਕਲਣ ਦਾ ਸੁਨੇਹਾ ਦਿੱਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਨੇ ਕਿਹਾ ਕਿ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਜਿਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਪਣਾ ਪੇ੍ਰਰਨਾ ਸਰੋਤ ਮੰਨਦੇ ਸਨ, ਦੇ ਸੁਪਨਿਆਂ ਵਾਲੀ ਆਜ਼ਾਦੀ ਅਜੇ ਤੱਕ ਨਹੀਂ ਆਈ | ਉਨ੍ਹਾਂ ਕਿਹਾ ਕਿ ਅੱਜ ਵੀ ਮਿਹਨਤਕਸ਼ ਲੋਕਾਂ ਦੇ ਹੱਕਾਂ 'ਤੇ ਡਾਕਾ ਪੈ ਰਿਹਾ ਹੈ ਅਤੇ ਦੇਸ਼ ਦੇ ਕੀਮਤੀ ਸਰਮਾਏ ਨੂੰ ਕੋਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰ, ਖਾਸ ਕਰਕੇ ਦਲਿਤ ਵਰਗ, ਅੱਜ ਵੀ ਪੈਦਾਵਾਰੀ ਸਾਧਨਾਂ ਤੋਂ ਵਾਂਝੇ ਹਨ ਅਤੇ ਸਮਾਜ ਵਿੱਚ ਹਾਸ਼ੀਏ 'ਤੇ ਧੱਕੇ ਜਾ ਰਹੇ ਹਨ | ਇਸ ਮੌਕੇ ਯੂਨੀਅਨ ਦੇ ਇਲਾਕਾ ਜਥੇਬੰਦਕ ਆਗੂ ਇੰਦਰਜੀਤ ਕ੍ਰਾਂਤੀ, ਸੰਦੀਪ ਸਿੰਘ, ਸ਼ਿੰਦਰ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਰੇਸ਼ਮ ਮਿੱਢਾ ਅਤੇ ਮਜ਼ਦੂਰ ਆਗੂ ਜੈਲ ਸਿੰਘ ਚੱਪਾੜਿਕੀ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਗੁਰੂਹਰਸਹਾਏ ਇਲਾਕਾ ਦੇ ਕਨਵੀਨਰ ਕੁਲਦੀਪ ਸਿੰਘ ਮੋਠਾਂਵਲੀ ਨੇ ਬਾਖ਼ੂਬੀ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੱਤ ਰੋਜ਼ਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਪਹਿਲੀ ਨੂੰ ਅਗਲੀ ਖ਼ਬਰ ਖੱਤਰੀ ਵੈੱਲਫੇਅਰ ਸਭਾ ਦੇ ਦਫ਼ਤਰ ਪਹੁੰਚੇ ਭਾਜਪਾ ਯੁਵਾ ਮੋਰਚਾ ਦੇ ਆਗੂ ਅਭਿਸ਼ੇਕ ਧਵਨ
Ad Position 24